Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

‘ਮੈਂ ਨੰਗੇ ਪੈਰੀ ਮਨਾਉਣ ਜਾਵਾਂਗਾ ਰੁੱਸੇ ਲੀਡਰਾਂ ਨੂੰ’ ਬਿਕਰਮ ਮਜੀਠੀਆ ਨੇ ਕਰਤਾ ਵੱਡਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਦਫ਼ਤਰ ਵਿਖੇ ਅੱਜ ਕੋਰ ਕਮੇਟੀ ਦੀ ਅਹਿਮ ਮੀਟਿੰਗ ਹੋ ਰਹੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਸ ਮੀਟਿੰਗ ਦੀ ਅਗਵਾਈ ਕਰ ਰਹੇ ਹਨ। ਜੇਲ੍ਹ ਤੋਂ 7 ਮਹੀਨੇ ਬਾਅਦ ਬਾਹਰ ਆਏ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੀ ਇਸ ਮੀਟਿੰਗ ‘ਚ ਸ਼ਾਮਲ ਹੋਏ। ਇਸ ਦੌਰਾਨ, ਉਨ੍ਹਾਂ ਨੇ ਕਿਹਾ ਕਿ ਮੈਂ […]
Nishant Malyan
By : Updated On: 05 Feb 2026 14:12:PM
‘ਮੈਂ ਨੰਗੇ ਪੈਰੀ ਮਨਾਉਣ ਜਾਵਾਂਗਾ ਰੁੱਸੇ ਲੀਡਰਾਂ ਨੂੰ’ ਬਿਕਰਮ ਮਜੀਠੀਆ ਨੇ ਕਰਤਾ ਵੱਡਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਦਫ਼ਤਰ ਵਿਖੇ ਅੱਜ ਕੋਰ ਕਮੇਟੀ ਦੀ ਅਹਿਮ ਮੀਟਿੰਗ ਹੋ ਰਹੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਸ ਮੀਟਿੰਗ ਦੀ ਅਗਵਾਈ ਕਰ ਰਹੇ ਹਨ। ਜੇਲ੍ਹ ਤੋਂ 7 ਮਹੀਨੇ ਬਾਅਦ ਬਾਹਰ ਆਏ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੀ ਇਸ ਮੀਟਿੰਗ ‘ਚ ਸ਼ਾਮਲ ਹੋਏ। ਇਸ ਦੌਰਾਨ, ਉਨ੍ਹਾਂ ਨੇ ਕਿਹਾ ਕਿ ਮੈਂ ਚਾਹੁੰਦਾ ਹਾਂ ਕਿ ਦੋਵੇਂ ਅਕਾਲੀ ਦਲ ਇਕੱਠੇ ਹੋਣ। ਮੇਰੀ ਕੱਲ੍ਹ ਵੀ ਇਸ ਬਾਰੇ ਗੱਲ ਹੋਈ ਸੀ।

ਇਸ਼ਤਿਹਾਰ

ਬਿਕਰਮ ਮਜੀਠੀਆ ਨੇ ਕਿਹਾ ਕਿ ਦੋਵੇਂ ਅਕਾਲੀ ਦਲ ਦੇ ਇਕੱਠੇ ਹੋਣ ਦੀ ਗੱਲ ਦਾ ਸਾਰੇ ਹੀ ਆਗੂਆਂ ਨੇ ਸਵਾਗਤ ਕੀਤਾ ਹੈ। ਜੇਕਰ ਜ਼ਰੂਰਤ ਪਈ ਤਾਂ ਮੈਂ ਨੰਗ ਪੈਰ ਆਗੂਆਂ ਕੋਲ ਜਾਵਾਂਗਾ। ਸਾਨੂੰ ਪੰਜਾਬ ਦੇ ਲਈ ਇਕੱਠੇ ਹੋਣਾ ਚਾਹੀਦਾ ਹੈ।

ਕੀ ਬੋਲੇ ਮਜੀਠੀਆ?
ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜਦੋਂ ਸੁਖਬੀਰ ਸਿੰਘ ਬਾਦਲ ਉਨ੍ਹਾਂ ਨੂੰ ਮਿਲਣ ਨਿਊ ਨਾਭਾ ਜੇਲ੍ਹ ‘ਚ ਆਏ ਸਨ ਤਾਂ ਉਸ ਸਮੇਂ ਵੀ ਉਨ੍ਹਾਂ ਨਾਲ ਇਸ ਮੁੱਦੇ ‘ਤੇ ਗੱਲ ਹੋਈ ਸੀ। ਉਨ੍ਹਾਂ ਨੇ ਮੈਨੂੰ ਇਸ ਮੁੱਦੇ ‘ਤੇ ਅੱਗੇ ਵਧਣ ਨੂੰ ਕਿਹਾ ਸੀ। ਹੁਣ ਇਸ ਦਾ ਪਾਜੀਟਿਵ ਰਿਜ਼ਲਟ ਦੇਖਣ ਨੂੰ ਮਿਲ ਰਿਹਾ ਹੈ। ਮੈਂ ਵਾਰ-ਵਾਰ ਕਹਿ ਰਿਹਾਂ ਹਾਂ ਕਿ ਆਪਣੇ ਹਿੱਤਾਂ ਨੂੰ ਛੱਡ ਕੇ ਸਾਨੂੰ ਪੰਜਾਬ ਦੇ ਲਈ ਇਕੱਠਾ ਹੋਣ ਦੀ ਜ਼ਰੂਰਤ ਹੈ। ਮੈਂ ਸਾਰਿਆਂ ਦੇ ਕੋਲ ਨੰਗੇ ਪੈਰ ਜਾਵਾਂਗਾ, ਜਿੱਥੇ ਵੀ ਪੰਜਾਬ ਦੀ ਗੱਲ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News