Banner
Banner

ਬੀਤੀ ਰਾਤ ਪੰਜਾਬ ‘ਚ ਰੇਲਵੇ ਨੇੜੇ IED ਧਮਾਕਾ; ਘਟਨਾ ਵਾਲੀ ਥਾਂ ਤੋਂ ਮਿਲੀ ਅਣਪਛਾਤੀ ਲਾਸ਼, ਜਾਂਚ ਏਜੰਸੀਆਂ ਨੇ ਇਲਾਕਾ ਘੇਰਿਆ

IED Blast Punjab: ਅੰਬਾਲਾ-ਅੰਮ੍ਰਿਤਸਰ ਰੇਲ ਕੋਰੀਡੋਰ ‘ਤੇ ਸੋਮਵਾਰ ਰਾਤ ਨੂੰ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਰਾਜਪੁਰਾ ਅਤੇ ਸ਼ੰਭੂ ਰੇਲਵੇ ਸਟੇਸ਼ਨਾਂ ਦੇ ਵਿਚਕਾਰ ਇੱਕ ਸ਼ਕਤੀਸ਼ਾਲੀ IED ਧਮਾਕਾ ਹੋਇਆ। ਇਹ ਘਟਨਾ ਰਾਤ ਲਗਭਗ 8:30 ਵਜੇ ਵਾਪਰੀ। ਧਮਾਕੇ ਦੀ ਸੂਚਨਾ ਮਿਲਦੇ ਹੀ ਜੀਆਰਪੀ (GRP), ਆਰਪੀਐਫ (RPF) ਅਤੇ ਪੰਜਾਬ ਪੁਲਿਸ ਸਮੇਤ ਕੇਂਦਰੀ ਜਾਂਚ ਏਜੰਸੀਆਂ ਮੌਕੇ ‘ਤੇ ਪਹੁੰਚ ਗਈਆਂ। […]
Khushi
By : Updated On: 28 Apr 2026 07:19:AM
ਬੀਤੀ ਰਾਤ ਪੰਜਾਬ ‘ਚ ਰੇਲਵੇ ਨੇੜੇ IED ਧਮਾਕਾ; ਘਟਨਾ ਵਾਲੀ ਥਾਂ ਤੋਂ ਮਿਲੀ ਅਣਪਛਾਤੀ ਲਾਸ਼, ਜਾਂਚ ਏਜੰਸੀਆਂ ਨੇ ਇਲਾਕਾ ਘੇਰਿਆ

IED Blast Punjab: ਅੰਬਾਲਾ-ਅੰਮ੍ਰਿਤਸਰ ਰੇਲ ਕੋਰੀਡੋਰ ‘ਤੇ ਸੋਮਵਾਰ ਰਾਤ ਨੂੰ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਰਾਜਪੁਰਾ ਅਤੇ ਸ਼ੰਭੂ ਰੇਲਵੇ ਸਟੇਸ਼ਨਾਂ ਦੇ ਵਿਚਕਾਰ ਇੱਕ ਸ਼ਕਤੀਸ਼ਾਲੀ IED ਧਮਾਕਾ ਹੋਇਆ। ਇਹ ਘਟਨਾ ਰਾਤ ਲਗਭਗ 8:30 ਵਜੇ ਵਾਪਰੀ। ਧਮਾਕੇ ਦੀ ਸੂਚਨਾ ਮਿਲਦੇ ਹੀ ਜੀਆਰਪੀ (GRP), ਆਰਪੀਐਫ (RPF) ਅਤੇ ਪੰਜਾਬ ਪੁਲਿਸ ਸਮੇਤ ਕੇਂਦਰੀ ਜਾਂਚ ਏਜੰਸੀਆਂ ਮੌਕੇ ‘ਤੇ ਪਹੁੰਚ ਗਈਆਂ।

ਮੌਕੇ ਤੋਂ ਮਿਲੀ ਅਣਪਛਾਤੀ ਲਾਸ਼

ਜਾਂਚ ਦੌਰਾਨ ਪੁਲਿਸ ਨੂੰ ਘਟਨਾ ਵਾਲੀ ਥਾਂ ਦੇ ਨੇੜੇ ਇੱਕ ਅਣਪਛਾਤੀ ਲਾਸ਼ ਬਰਾਮਦ ਹੋਈ ਹੈ, ਜੋ ਧਮਾਕੇ ਕਾਰਨ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ। ਮ੍ਰਿਤਕ ਦੀ ਪਛਾਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਇੱਕ ਹਫ਼ਤਾ ਪਹਿਲਾਂ ਹੀ ਇੱਕ ਗੁਮਨਾਮ ਈਮੇਲ ਰਾਹੀਂ ਪੰਜਾਬ ਅਤੇ ਹਰਿਆਣਾ ਦੇ ਰੇਲਵੇ ਟਰੈਕਾਂ ਨੂੰ ਉਡਾਉਣ ਦੀ ਧਮਾਕੀ ਮਿਲੀ ਸੀ, ਜਿਸ ਵਿੱਚ ਅੰਬਾਲਾ-ਦਿੱਲੀ ਅਤੇ ਅੰਮ੍ਰਿਤਸਰ ਵਰਗੇ ਰੂਟਾਂ ਦਾ ਜ਼ਿਕਰ ਸੀ। ਦੋਸ਼ ਲਾਇਆ ਜਾ ਰਿਹਾ ਹੈ ਕਿ ਸੁਰੱਖਿਆ ਏਜੰਸੀਆਂ ਨੇ ਇਨ੍ਹਾਂ ਧਮਕੀਆਂ ਨੂੰ ਗੰਭੀਰਤਾ ਨਾਲ ਨਹੀਂ ਲਿਆ।

ਚਾਰ ਮਹੀਨਿਆਂ ‘ਚ ਦੂਜੀ ਘਟਨਾ

ਪੰਜਾਬ ਵਿੱਚ ਰੇਲਵੇ ਲਾਈਨਾਂ ਨੂੰ ਨਿਸ਼ਾਨਾ ਬਣਾਉਣ ਦੀ ਇਹ ਇਸ ਸਾਲ ਦੀ ਦੂਜੀ ਵੱਡੀ ਘਟਨਾ ਹੈ। ਇਸ ਤੋਂ ਪਹਿਲਾਂ 23 ਜਨਵਰੀ ਨੂੰ ਸਰਹਿੰਦ ਦੇ ਖਾਨਪੁਰ ਵਿੱਚ ਇੱਕ ਧਮਾਕਾ ਹੋਇਆ ਸੀ, ਜਿਸ ਕਾਰਨ ਇੱਕ ਮਾਲ ਗੱਡੀ ਪਟੜੀ ਤੋਂ ਉਤਰ ਗਈ ਸੀ ਅਤੇ ਪਾਇਲਟ ਜ਼ਖਮੀ ਹੋ ਗਿਆ ਸੀ।

ਜਾਂਚ ਜਾਰੀ

ਸੁਰੱਖਿਆ ਏਜੰਸੀਆਂ ਵੱਲੋਂ ਪੂਰੇ ਟਰੈਕ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕਿਤੇ ਕੋਈ ਹੋਰ ਵਿਸਫੋਟਕ ਤਾਂ ਨਹੀਂ ਲਗਾਇਆ ਗਿਆ। ਫਿਲਹਾਲ ਇਸ ਰੂਟ ‘ਤੇ ਰੇਲ ਗੱਡੀਆਂ ਦੀ ਆਵਾਜਾਈ ਨੂੰ ਲੈ ਕੇ ਸਾਵਧਾਨੀ ਵਰਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad