ਜੇ ਦਿਲ ਵਿੱਚ ਉੱਡਣ ਦਾ ਜਜ਼ਬਾ ਹੋਵੇ ਤਾਂ ਅਸਮਾਨ ਦੂਰ ਨਹੀਂ : ਕੁਲਤਾਰ ਸਿੰਘ ਸੰਧਵਾਂ

Kultar Singh Sandhwan statement; ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਯੂ.ਪੀ.ਐਸ.ਸੀ. ਪ੍ਰੀਖਿਆ ਵਿੱਚ ਸ਼ਾਨਦਾਰ ਸਫਲਤਾ ਹਾਸਿਲ ਕਰਨ ਵਾਲੇ ਦੇਸ਼ ਦੇ ਸਾਰੇ ਪ੍ਰਤਿਭਾਵਾਨ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ। ਉਹਨਾਂ ਕਿਹਾ ਕਿ ਪੰਜਾਬ ਦੀਆਂ ਧੀਆਂ ਅਤੇ ਪੁੱਤਰਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਜੇਕਰ ਇਰਾਦੇ ਮਜ਼ਬੂਤ ਹੋਣ ਤਾਂ ਕੋਈ ਵੀ ਮੰਜ਼ਿਲ ਦੂਰ […]
Jaspreet Singh
By : Published: 07 Mar 2026 17:47:PM
ਜੇ ਦਿਲ ਵਿੱਚ ਉੱਡਣ ਦਾ ਜਜ਼ਬਾ ਹੋਵੇ ਤਾਂ ਅਸਮਾਨ ਦੂਰ ਨਹੀਂ : ਕੁਲਤਾਰ ਸਿੰਘ ਸੰਧਵਾਂ
Kultar Singh sandhwa

Kultar Singh Sandhwan statement; ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਯੂ.ਪੀ.ਐਸ.ਸੀ. ਪ੍ਰੀਖਿਆ ਵਿੱਚ ਸ਼ਾਨਦਾਰ ਸਫਲਤਾ ਹਾਸਿਲ ਕਰਨ ਵਾਲੇ ਦੇਸ਼ ਦੇ ਸਾਰੇ ਪ੍ਰਤਿਭਾਵਾਨ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ। ਉਹਨਾਂ ਕਿਹਾ ਕਿ ਪੰਜਾਬ ਦੀਆਂ ਧੀਆਂ ਅਤੇ ਪੁੱਤਰਾਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਜੇਕਰ ਇਰਾਦੇ ਮਜ਼ਬੂਤ ਹੋਣ ਤਾਂ ਕੋਈ ਵੀ ਮੰਜ਼ਿਲ ਦੂਰ ਨਹੀਂ ।

ਉਹਨਾਂ ਬੜੇ ਫਖਰ ਨਾਲ ਕਿਹਾ ਕਿ ਪਟਿਆਲਾ ਦੀ ਸਿਮਰਨਦੀਪ ਕੌਰ ਅਤੇ ਰਸਨੀਤ ਕੌਰ, ਬਲਾਚੌਰ ਦੀ ਕ੍ਰਿਤਿਕਾ ਚੌਧਰੀ, ਮਾਨਸਾ ਤੋੰ ਮਨਪ੍ਰੀਤ ਕੌਰ ਅਤੇ ਆਕ੍ਰਿਤੀ ਸਿੰਗਲਾ ਵਰਗੇ ਹੀਰਿਆਂ ਨੇ ਪੂਰੇ ਦੇਸ਼ ਵਿੱਚ ਪੰਜਾਬ ਦਾ ਨਾਮ ਚਮਕਾਇਆ ਹੈ।

ਉਹਨਾਂ ਕਿਹਾ ਕਿ ਸਾਡੇ ਲਈ ਇਹ ਬਹੁਤ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਫਰੀਦਕੋਟ ਨਿਵਾਸੀ ਡਾ. ਕੁਲਦੀਪ ਸਿੰਘ (ਡਾਇਰੈਕਟਰ,ਪੀ.ਏ.ਯੂ. , ਫਰੀਦਕੋਟ) ਦੇ ਪੁੱਤਰ ਸੁਨਵਰਦੀਪ ਸਿੰਘ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਵੱਲੋਂ ਕਰਵਾਈ ਗਈ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ 76ਵਾਂ ਰੈਂਕ ਪ੍ਰਾਪਤ ਕੀਤਾ ਹੈ।

ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੁਨਵਰਦੀਪ ਸਿੰਘ ਦੀ ਇਹ ਸ਼ਾਨਦਾਰ ਸਫਲਤਾ ਨਾ ਸਿਰਫ਼ ਉਸਦੇ ਦੇ ਪਰਿਵਾਰ ਲਈ ਸਗੋਂ ਪੂਰੇ ਫਰੀਦਕੋਟ ਜ਼ਿਲ੍ਹੇ ਅਤੇ ਸਮੁਚੇ ਪੰਜਾਬ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਨੌਜਵਾਨਾਂ ਲਈ ਵੱਡੀ ਪ੍ਰੇਰਨਾ ਹੈ, ਜੋ ਸਾਬਤ ਕਰਦੀ ਹੈ ਕਿ ਸਖ਼ਤ ਮਿਹਨਤ, ਲਗਨ ਅਤੇ ਮਜ਼ਬੂਤ ਇਰਾਦਿਆਂ ਨਾਲ ਕੋਈ ਵੀ ਟੀਚਾ ਹਾਸਿਲ ਕੀਤਾ ਜਾ ਸਕਦਾ ਹੈ।

ਸੰਧਵਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ, ਨੌਜਵਾਨਾਂ ਨੂੰ ਸੁਨਵਰਦੀਪ ਸਿੰਘ ਦੀ ਸਫਲਤਾ ਤੋਂ ਸਿੱਖਣ ਦੀ ਲੋੜ ਹੈ। ਵਿਦਿਆਰਥੀਆਂ ਨੂੰ ਸਮਾਜ ਦੀ ਤਰੱਕੀ ਲਈ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਗਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੁਨਵਰਦੀਪ ਸਿੰਘ ਵਰਗੇ ਪ੍ਰਤਿਭਾਸ਼ਾਲੀ ਨੌਜਵਾਨ ਸਮਾਜ ਲਈ ਚਾਨਣ ਮੁਨਾਰਾ ਸਿੱਧ ਹੁੰਦੇ ਹਨ, ਜੋ ਨਾ ਸਿਰਫ ਖੁਦ ਅੱਗੇ ਵਧਦੇ ਹਨ ਬਲਕਿ ਹੋਰਨਾਂ ਨੂੰ ਵੀ ਉੱਚੀਆਂ ਉਡਾਣਾਂ ਭਰਨ ਲਈ ਪ੍ਰੇਰਦੇ ਹਨ । ਸਪੀਕਰ ਸੰਧਵਾਂ ਨੇ ਡਾ. ਕੁਲਦੀਪ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਸੁਨਵਰਦੀਪ ਸਿੰਘ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

ਉਨ੍ਹਾਂ ਆਸ ਪ੍ਰਗਟਾਈ ਕਿ ਇਹ ਨਵੇਂ ਅਧਿਕਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨਗੇ ।

Read Latest News and Breaking News at Daily Post TV, Browse for more News

Ad
Ad