ਪਾਕਿਸਤਾਨੀ ਤਸਕਰਾਂ ਨਾਲ ਜੁੜੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼, 2 ਨੌਜਵਾਨ ਗ੍ਰਿਫਤਾਰ

Latest News: ਅੰਮ੍ਰਿਤਸਰ ਵਿੱਚ ਅਪਰਾਧ ਦੇ ਨੈੱਟਵਰਕਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਚਲਾਏ ਜਾ ਰਹੇ ਅਵੈਧ ਹਥਿਆਰ ਤਸਕਰੀ ਮੋਡੀਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਦੋ ਮੁੱਖ ਆਰੋਪੀਆ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 5 ਆਧੁਨਿਕ ਪਿਸਤੌਲ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ […]
Khushi
By : Updated On: 22 Feb 2026 15:23:PM
ਪਾਕਿਸਤਾਨੀ ਤਸਕਰਾਂ ਨਾਲ ਜੁੜੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼, 2 ਨੌਜਵਾਨ ਗ੍ਰਿਫਤਾਰ

Latest News: ਅੰਮ੍ਰਿਤਸਰ ਵਿੱਚ ਅਪਰਾਧ ਦੇ ਨੈੱਟਵਰਕਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਚਲਾਏ ਜਾ ਰਹੇ ਅਵੈਧ ਹਥਿਆਰ ਤਸਕਰੀ ਮੋਡੀਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਦੋ ਮੁੱਖ ਆਰੋਪੀਆ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 5 ਆਧੁਨਿਕ ਪਿਸਤੌਲ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਪੁਲਿਸ ਮੁਤਾਬਕ ਇਹ ਬਰਾਮਦਗੀ ਪੰਜਾਬ ਵਿੱਚ ਅਪਰਾਧੀ ਗਤਿਵਿਧੀਆਂ ਲਈ ਚਲ ਰਹੀ ਅਵੈਧ ਹਥਿਆਰ ਸਪਲਾਈ ਚੇਨ ‘ਤੇ ਕਰਾਰਾ ਪ੍ਰਹਾਰ ਹੈ। ਪ੍ਰਾਰੰਭਿਕ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਆਰੋਪੀ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਰਾਹੀਂ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਨਾਲ ਲਗਾਤਾਰ ਸੰਪਰਕ ਵਿੱਚ ਸਨ।

26 ਸਾਲਾਂ ਦਾ ਸ਼ੇਰਾ ਸਿੰਘ ਗ੍ਰਿਫ਼ਤਾਰ

ਆਰੋਪੀ ਸਰਹੱਦ ਦੇ ਨੇੜਲੇ ਖੇਤਰਾਂ ਵਿੱਚ ਕੋਆਰਡੀਨੇਟਸ ਭੇਜ ਕੇ ਰਾਤ ਦੇ ਸਮੇਂ ਹਥਿਆਰਾਂ ਦੀ ਡਰਾਪਿੰਗ ਕਰਵਾਉਂਦੇ ਸਨ ਅਤੇ ਸੁਰੱਖਿਆ ਏਜੰਸੀਆਂ ਨੂੰ ਚਕਮਾ ਦੇ ਕੇ ਇਨ੍ਹਾਂ ਹਥਿਆਰਾਂ ਨੂੰ ਅੱਗੇ ਅਪਰਾਧੀ ਤੱਤਾਂ ਤੱਕ ਪਹੁੰਚਾਉਂਦੇ ਰਹੇ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚੋਂ ਇੱਕ ਸ਼ੇਰਾ ਸਿੰਘ ਦਾ ਰਹਿਣ ਵਾਲਾ ਹੈ, ਜਿਸ ਦੀ ਉਮਰ 26 ਸਾਲ ਦੱਸੀ ਗਈ ਹੈ। ਪੁਲਿਸ ਮੁਤਾਬਕ ਸ਼ੇਰਾ ਸਿੰਘ ਦਾ ਅਪਰਾਧੀ ਪਿਛੋਕੜ ਕਾਫ਼ੀ ਗੰਭੀਰ ਹੈ। ਉਸ ਖ਼ਿਲਾਫ਼ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਹਨ ਅਤੇ ਇੱਕ ਸਨਸਨੀਖੇਜ਼ ਕੇਸ ਵਿੱਚ ਕਤਲ ਅਤੇ ਬਲਾਤਕਾਰ ਨਾਲ ਸੰਬੰਧਿਤ ਆਰੋਪ ਵੀ ਲੱਗ ਚੁੱਕੇ ਹਨ।

21 ਸਾਲ ਦਾ ਜਗਰੂਪ ਸਿੰਘ ਵੀ ਗ੍ਰਿਫ਼ਤਾਰ

ਦੂਜਾ ਗ੍ਰਿਫ਼ਤਾਰ ਆਰੋਪੀ ਜਗਰੂਪ ਸਿੰਘ ਉਰਫ਼ ਜੂਪਾ, ਜਿਸ ਦੀ ਉਮਰ ਕਰੀਬ 21 ਸਾਲ ਹੈ। ਪੁਲਿਸ ਮੁਤਾਬਕ ਉਹ ਨਵਾਂ-ਨਵਾਂ ਇਸ ਨੈੱਟਵਰਕ ਨਾਲ ਜੁੜਿਆ ਸੀ ਅਤੇ ਲਾਲਚ ਵਿੱਚ ਆ ਕੇ ਇਸ ਗੈਰਕਾਨੂੰਨੀ ਧੰਦੇ ਦਾ ਹਿੱਸਾ ਬਣਿਆ। ਮਾਮਲੇ ਸਬੰਧੀ ਪੁਲਿਸ ਥਾਣਾ ਕੈਂਟੋਨਮੈਂਟ ਅੰਮ੍ਰਿਤਸਰ ਵਿੱਚ ਆਰਮਜ਼ ਐਕਟ ਤਹਿਤ ਐਫ਼ਆਈਆਰ ਦਰਜ ਕੀਤੀ ਗਈ ਹੈ।

ਪੁਲਿਸ ਵੱਲੋਂ ਫਾਰਵਰਡ ਅਤੇ ਬੈਕਵਰਡ ਲਿੰਕੇਜ ਦੀ ਗਹਿਰੀ ਜਾਂਚ ਜਾਰੀ ਹੈ ਤਾਂ ਜੋ ਇਸ ਪੂਰੇ ਅਵੈਧ ਹਥਿਆਰ ਨੈੱਟਵਰਕ ਨੂੰ ਜੜ ਤੋਂ ਖ਼ਤਮ ਕੀਤਾ ਜਾ ਸਕੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜਿਹੀਆਂ ਕਾਰਵਾਈਆਂ ਨਾਲ ਅਪਰਾਧੀ ਗਿਰੋਹਾਂ ਦੀ ਕਮਰ ਟੁੱਟਦੀ ਹੈ ਕਿਉਂਕਿ ਹਥਿਆਰ ਹੀ ਸੰਗਠਿਤ ਅਪਰਾਧ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ।

Read Latest News and Breaking News at Daily Post TV, Browse for more News

Ad
Ad