ਮੌਸਮ ਵਿਭਾਗ ਵੱਲੋਂ ਵੱਡਾ ਅਲਰਟ: ਪੰਜਾਬ ਸਮੇਤ 23 ਸੂਬਿਆਂ ’ਚ ਭਾਰੀ ਮੀਂਹ ਤੇ ਤੂਫ਼ਾਨ ਦੀ ਚੇਤਾਵਨੀ
IMD alert: ਚੰਡੀਗੜ੍ਹ: ਦੇਸ਼ ਦੇ ਕਈ ਹਿੱਸਿਆਂ ਵਿੱਚ ਮਾਨਸੂਨ ਸਰਗਰਮ ਰਹਿਣ ਦਰਮਿਆਨ ਮੌਸਮ ਵਿਭਾਗ ਨੇ 29 ਸਤੰਬਰ ਨੂੰ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 23 ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਜਾਰੀ ਕੀਤੀ ਹੈ।
ਪੰਜਾਬ: ਕਪੂਰਥਲਾ, ਚੰਡੀਗੜ੍ਹ, ਲੁਧਿਆਣਾ, ਅੰਮ੍ਰਿਤਸਰ, ਗੁਰਦਾਸਪੁਰ, ਬਠਿੰਡਾ, ਫਿਰੋਜ਼ਪੁਰ, ਸੰਗਰੂਰ, ਮਲੇਰਕੋਟਲਾ, ਮਾਨਸਾ, ਮੋਗਾ ਅਤੇ ਰੂਪਨਗਰ ਵਿੱਚ 29 ਸਤੰਬਰ ਨੂੰ ਭਾਰੀ ਮੀਂਹ ਤੇ ਤੂਫ਼ਾਨ ਦਾ ਅਲਰਟ ਹੈ। ਇਸ ਦੌਰਾਨ ਹਵਾਵਾਂ ਦੀ ਰਫ਼ਤਾਰ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਰਹਿ ਸਕਦੀ ਹੈ।
ਹਿਮਾਚਲ ਪ੍ਰਦੇਸ਼: ਬਿਲਾਸਪੁਰ, ਊਨਾ, ਸ਼ਿਮਲਾ, ਕਾਂਗੜਾ, ਕਿੰਨੌਰ, ਮੰਡੀ, ਸੋਲਨ, ਹਮੀਰਪੁਰ ਅਤੇ ਕੁੱਲੂ ਵਿੱਚ 29-30 ਸਤੰਬਰ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ ਹੈ। ਹਵਾਵਾਂ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਸਕਦੀਆਂ ਹਨ। ਮਨਾਲੀ ਵਿੱਚ 29 ਸਤੰਬਰ ਨੂੰ ਵੱਧ ਤੋਂ ਵੱਧ ਤਾਪਮਾਨ 10°C ਅਤੇ ਘੱਟੋ-ਘੱਟ 1°C ਰਹਿਣ ਦੀ ਸੰਭਾਵਨਾ ਹੈ।
ਜੰਮੂ-ਕਸ਼ਮੀਰ: ਗਾਂਦਰਬਲ, ਜੰਮੂ, ਕਠੂਆ, ਡੋਡਾ, ਕਿਸ਼ਤਵਾੜ, ਪੁੰਛ ਅਤੇ ਊਧਮਪੁਰ ਵਿੱਚ 29 ਸਤੰਬਰ ਨੂੰ ਤੇਜ਼ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਸ਼੍ਰੀਨਗਰ ਵਿੱਚ ਵੱਧ ਤੋਂ ਵੱਧ ਤਾਪਮਾਨ 26°C ਅਤੇ ਘੱਟੋ-ਘੱਟ 13°C ਰਹਿਣ ਦੀ ਸੰਭਾਵਨਾ ਹੈ।
