Banner
Banner

ਪੁਲਿਸ ਪ੍ਰਸ਼ਾਸਨ ਵੱਲੋਂ ਅਹਿਮ ਐਲਾਨ! ਪੰਜਾਬ ਪੁਲਿਸ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

Punjab Police Holidays: ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਦੇ ਹੁਕਮਾਂ ’ਤੇ ਪੁਲਿਸ ਪ੍ਰਸ਼ਾਸਨ ਨੇ ਪ੍ਰਬੰਧਕੀ ਕਾਰਨਾਂ ਨੂੰ ਧਿਆਨ ਵਿਚ ਰੱਖਦੇ ਹੋਏ ਬੀਤੇ ਦਿਨ ਤੋਂ ਹੀ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ’ਤੇ ਪੂਰੀ ਤਰ੍ਹਾਂ ਰੋਕ ਲਾ ਦਿੱਤੀ ਹੈ। ਜਾਰੀ ਹੋਇਆ ਇਹ ਪੱਤਰਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਦੇ ਦਫ਼ਤਰ ਵਲੋਂ ਜਾਰੀ […]
Dailypost News
By : Updated On: 08 May 2025 09:59:AM
ਪੁਲਿਸ ਪ੍ਰਸ਼ਾਸਨ ਵੱਲੋਂ ਅਹਿਮ ਐਲਾਨ! ਪੰਜਾਬ ਪੁਲਿਸ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

Punjab Police Holidays: ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਦੇ ਹੁਕਮਾਂ ’ਤੇ ਪੁਲਿਸ ਪ੍ਰਸ਼ਾਸਨ ਨੇ ਪ੍ਰਬੰਧਕੀ ਕਾਰਨਾਂ ਨੂੰ ਧਿਆਨ ਵਿਚ ਰੱਖਦੇ ਹੋਏ ਬੀਤੇ ਦਿਨ ਤੋਂ ਹੀ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ’ਤੇ ਪੂਰੀ ਤਰ੍ਹਾਂ ਰੋਕ ਲਾ ਦਿੱਤੀ ਹੈ।

ਜਾਰੀ ਹੋਇਆ ਇਹ ਪੱਤਰ
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਦੇ ਦਫ਼ਤਰ ਵਲੋਂ ਜਾਰੀ ਪੱਤਰ ਨੰਬਰ 2946-3045-E-3(3) ’ਚ ਲਿਖਿਆ ਗਿਆ ਹੈ ਕਿ ਪ੍ਰਬੰਧਕੀ ਕਾਰਨਾਂ ਕਰ ਕੇ ਪੰਜਾਬ ਪੁਲਿਸ ਵਿਭਾਗ ਵਿਚ ਤਾਇਨਾਤ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਬੁੱਧਵਾਰ 7 ਮਈ ਤੋਂ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਗਈਆਂ ਹਨ।

ਪੱਤਰ ’ਚ ਲਿਖਿਆ ਹੈ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਛੁੱਟੀ ਸਿਰਫ ਵਿਸ਼ੇਸ਼ ਹਾਲਾਤਾਂ ਵਿਚ ਹੀ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਨਾਲ ਮਨਜ਼ੂਰ ਕੀਤੀ ਜਾਵੇਗੀ। ਡੀ. ਜੀ. ਪੀ. ਦਫ਼ਤਰ ਵਲੋਂ ਜਾਰੀ ਪੱਤਰ ਦੀਆਂ ਕਾਪੀਆਂ ਸਾਰੇ ਸਬੰਧਤ ਅਧਿਕਾਰੀਆਂ ਨੂੰ ਈ-ਮੇਲ ਰਾਹੀਂ ਭੇਜ ਦਿੱਤੀਆਂ ਗਈਆਂ ਹਨ।


ਦੱਸ ਦਈਏ ਭਾਰਤ-ਪਾਕਿਸਤਾਨ ਦੇ ਵਿੱਚ ਵੱਧ ਹੋਏ ਤਣਾਅ ਕਰਕੇ ਪੰਜਾਬ ਦੇ ਵਿੱਚ ਵੀ ਹਾਈ ਅਲਰਟ ਹੈ। ਬੁੱਧਵਾਰ ਨੂੰ ਭਾਰਤੀ ਫੌਜ ਵੱਲੋਂ ਪਾਕਿਸਤਾਨ ਵਿੱਚ ਅੱਤਵਾਦੀਆਂ ਵਿਰੁੱਧ ਕੀਤੀ ਗਈ ਸਫ਼ਲ “ਅਪਰੇਸ਼ਨ ਸਿੰਦੂਰ” ਦੀ ਕਾਰਵਾਈ ਤੋਂ ਬਾਅਦ ਪੰਜਾਬ ਦੇ ਵਿੱਚ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਕਿਉਂਕਿ ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹੇ ਪਾਕਿ ਦੀ ਸਰਹੱਦ ਦੇ ਨਾਲ ਲੱਗਦੇ ਹਨ। ਸੂਬੇ ਦੇ ਵਿੱਚ ਚੈਕਿੰਗ ਤੇ ਚੌਕਸੀ ਵਧਾ ਦਿੱਤੀ ਗਈ ਹੈ।

Read Latest News and Breaking News at Daily Post TV, Browse for more News

Ad
Ad