Banner
Banner

ਯੂਟਿਊਬ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਸਬੰਧੀ ਅਹਿਮ ਜਾਣਕਾਰੀ

ਯੂਟਿਊਬ ਵੱਲੋਂ 19 ਨਵੰਬਰ ਨੂੰ ਸੰਧਿਆ ਵੇਲੇ ਚੱਲਦੇ ਰਹਿਰਾਸ ਸਾਹਿਬ ਦੇ ਪਾਠ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਵਾਲੇ ਅਧਿਕਾਰਤ ਯੂਟਿਊਬ ਚੈਨਲ “SGPC, Sri Amritsar” ਉੱਤੇ ਇੱਕ ਪਹਿਲਾਂ ਪਾਈ ਵੀਡੀਓ ਵਿਰੁੱਧ ਆਪਣੀ ਨੀਤੀ ਤਹਿਤ ਕਾਰਵਾਈ ਕਰਦਿਆਂ ਚੈਨਲ ਦੀ ਗਤੀਵਿਧੀ ਨੂੰ ਇੱਕ ਹਫ਼ਤੇ ਲਈ ਮੁਅੱਤਲ ਕਰ ਦਿੱਤਾ ਗਿਆ […]
Amritpal Singh
By : Updated On: 20 Nov 2025 12:29:PM
ਯੂਟਿਊਬ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਸਬੰਧੀ ਅਹਿਮ ਜਾਣਕਾਰੀ
Golden Temple

ਯੂਟਿਊਬ ਵੱਲੋਂ 19 ਨਵੰਬਰ ਨੂੰ ਸੰਧਿਆ ਵੇਲੇ ਚੱਲਦੇ ਰਹਿਰਾਸ ਸਾਹਿਬ ਦੇ ਪਾਠ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਵਾਲੇ ਅਧਿਕਾਰਤ ਯੂਟਿਊਬ ਚੈਨਲ “SGPC, Sri Amritsar” ਉੱਤੇ ਇੱਕ ਪਹਿਲਾਂ ਪਾਈ ਵੀਡੀਓ ਵਿਰੁੱਧ ਆਪਣੀ ਨੀਤੀ ਤਹਿਤ ਕਾਰਵਾਈ ਕਰਦਿਆਂ ਚੈਨਲ ਦੀ ਗਤੀਵਿਧੀ ਨੂੰ ਇੱਕ ਹਫ਼ਤੇ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 31 ਅਕਤੂਬਰ ਨੂੰ ਪਾਈ ਗਈ ਸਬੰਧਤ ਵੀਡੀਓ ਵਿੱਚ ਸਿੱਖ ਪ੍ਰਚਾਰਕ ਵੱਲੋਂ ਸਿੱਖ ਯੋਧਿਆਂ ਬਾਰੇ ਵਿਚਾਰ ਰੱਖਦਿਆਂ ਕੁਝ ਪ੍ਰਗਟਾਵੇ ਕੀਤੇ ਗਏ ਸਨ, ਜੋ 1984 ਵਿੱਚ ਵਾਪਰੀਆਂ ਘਟਨਾਵਾਂ ਨਾਲ ਸਬੰਧਤ ਸਿੱਖ ਇਤਿਹਾਸ ਦਾ ਹਿੱਸਾ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਉੱਤੇ ਆਪਣਾ ਸਿੱਖ ਪੱਖ ਯੂਟਿਊਬ ਨਾਲ ਸਾਂਝਾ ਕਰ ਰਹੀ ਹੈ ਪਰੰਤੂ ਜਦੋਂ ਤੱਕ ਇਹ ਮਾਮਲਾ ਹੱਲ ਨਹੀਂ ਹੋ ਜਾਂਦਾ ਉਦੋਂ ਤੱਕ ਸੰਗਤ ਨੂੰ ਅਪੀਲ ਹੈ ਕਿ ਯੂਟਿਊਬ ਉੱਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਰੋਜ਼ਾਨਾ ਗੁਰਬਾਣੀ ਕੀਰਤਨ ਪ੍ਰਸਾਰਣ ਨਾਲ ਜੁੜਨ ਲਈ ਸ਼੍ਰੋਮਣੀ ਕਮੇਟੀ ਦੇ ਦੂਸਰੇ ਅਧਿਕਾਰਤ ਚੈਨਲ https://www.youtube.com/@officialsgpc ਨਾਲ ਜੁੜਿਆ ਜਾਵੇ।

Read Latest News and Breaking News at Daily Post TV, Browse for more News

Ad
Ad