Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਅਹਿਮ ਫ਼ੈਸਲਿਆਂ ਉਤੇ ਲੱਗੇਗੀ ਮੋਹਰ

Punjab Cabinet Meeting: ਮੁੱਖ ਮੰਤਰੀ ਭਗਵੰਤ ਨੇ ਅੱਜ ਪੰਜਾਬ ਕੈਬਨਿਟ ਮੀਟਿੰਗ ਬੁਲਾਈ ਹੈ। ਮੀਟਿੰਗ ‘ਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਨਿਯਮਾਂ ‘ਚ ਸੋਧ ਕਰਨ ‘ਤੇ ਵਿਚਾਰ ਕੀਤਾ ਜਾਵੇਗਾ।ਅੱਜ ਦੁਪਹਿਰ 12 ਵਜੇ ਮੁੱਖ ਮੰਤਰੀ ਰਿਹਾਇਸ਼ ਤੇ ਕੈਬਨਿਟ ਦੀ ਮੀਟਿੰਗ ਹੋਵੇਗੀ। ਇਸ ਮੀਟਿੰਗ ‘ਚ ਸਾਰੇ ਮੰਤਰੀ ਤੇ ਵਿਧਾਇਕ ਮੌਜੂਦ ਰਹਿਣਗੇ। ਪੰਜਾਬ ਦੇ ਮੁੱਖ ਮੰਤਰੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਅਹਿਮ ਫ਼ੈਸਲਿਆਂ ਉਤੇ ਲੱਗੇਗੀ ਮੋਹਰ

Punjab Cabinet Meeting: ਮੁੱਖ ਮੰਤਰੀ ਭਗਵੰਤ ਨੇ ਅੱਜ ਪੰਜਾਬ ਕੈਬਨਿਟ ਮੀਟਿੰਗ ਬੁਲਾਈ ਹੈ। ਮੀਟਿੰਗ ‘ਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਨਿਯਮਾਂ ‘ਚ ਸੋਧ ਕਰਨ ‘ਤੇ ਵਿਚਾਰ ਕੀਤਾ ਜਾਵੇਗਾ।ਅੱਜ ਦੁਪਹਿਰ 12 ਵਜੇ ਮੁੱਖ ਮੰਤਰੀ ਰਿਹਾਇਸ਼ ਤੇ ਕੈਬਨਿਟ ਦੀ ਮੀਟਿੰਗ ਹੋਵੇਗੀ। ਇਸ ਮੀਟਿੰਗ ‘ਚ ਸਾਰੇ ਮੰਤਰੀ ਤੇ ਵਿਧਾਇਕ ਮੌਜੂਦ ਰਹਿਣਗੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਅੱਜ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ‘ਚ ਪੰਜਾਬ ਸਰਕਾਰ ਹੜ੍ਹਾਂ ਦੇ ਨੁਕਸਾਨ ਦੀ ਭਰਪਾਈ ਲਈ ਬਣਾਏ ਗਏ ਨਿਯਮਾਂ ‘ਚ ਸੋਧ ਨੂੰ ਮਨਜ਼ੂਰੀ ਦੇ ਸਕਦੀ। ਫਿਰ ਇਹ ਪ੍ਰਸਤਾਵ ਵਿਧਾਨ ਸਭਾ ‘ਚ ਪੇਸ਼ ਕੀਤੇ ਜਾਣਗੇ। ਅੱਜ ਦੁਪਹਿਰ 12 ਵਜੇ ਮੁੱਖ ਮੰਤਰੀ ਰਿਹਾਇਸ਼ ਤੇ ਕੈਬਨਿਟ ਦੀ ਮੀਟਿੰਗ ਹੋਵੇਗੀ। ਇਸ ਮੀਟਿੰਗ ‘ਚ ਸਾਰੇ ਮੰਤਰੀ ਤੇ ਵਿਧਾਇਕ ਮੌਜੂਦ ਰਹਿਣਗੇ।

ਦੱਸ ਦਈਏ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ 26 ਤੋਂ 29 ਸਤੰਬਰ ਤੱਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਵਿਧਾਨ ਸਭਾ ਸੈਸ਼ਨ ਲਈ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਹ 26 ਸਤੰਬਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਹਾਲਾਂਕਿ, ਕਾਰਵਾਈ ਸਿਰਫ ਦੋ ਦਿਨ ਹੀ ਚੱਲੇਗੀ, ਕਿਉਂਕਿ 27 ਤੇ 28 ਸਤੰਬਰ ਨੂੰ ਸ਼ਨੀਵਾਰ ਤੇ ਐਤਵਾਰ ਹੋਣ ਕਾਰਨ ਜਨਤਕ ਛੁੱਟੀਆਂ ਹਨ।

CM ਨੇ ਪਹਿਲਾਂ ਹਸਪਤਾਲ ਤੋਂ ਕੀਤੀ ਸੀ ਕੈਬਨਿਟ ਬੈਠਕ

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਉਸ ਸਮੇਂ ਦੌਰਾਨ, 9 ਸਤੰਬਰ ਨੂੰ ਮੁੱਖ ਮੰਤਰੀ ਮਾਨ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੈਬਨਿਟ ਮੀਟਿੰਗ ਕੀਤੀ ਸੀ। ਇਸ ਮੀਟਿੰਗ ਦੌਰਾਨ ਪੰਜਾਬ ਸਰਕਾਰ ਨੇ ਹੜ੍ਹ ਰਾਹਤ ਪੈਕੇਜ ਦਾ ਐਲਾਨ ਕੀਤਾ। ਇਸ ਦੌਰਾਨ ਨੌਂ ਵੱਡੇ ਫੈਸਲੇ ਲਏ ਗਏ, ਜਿਨ੍ਹਾਂ ‘ਚ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ, ਜਿਸ ਦੇ ਖੇਤ ਉਸ ਦੀ ਰੇਤ ਯੋਜਨਾ ਦੇ ਸਮੇਤ ਹੋਰ ਵੀ ਕਈ ਵੱਡੇ ਫੈਸਲੇ ਸ਼ਾਮਲ ਸਨ।

ਬੀਤੇ ਦਿਨ ਸਿਹਤ ਬੀਮਾ ਯੋਜਨਾ ਦੀ ਕਿੱਤੀ ਸੀ ਸ਼ੁਰੂਆਤ

ਉੱਥੇ ਹੀ, ਬੀਤੇ ਦਿਨ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਦਾ ਮੁਫ਼ਤ ਇਲਾਜ਼ ਮਿਲੇਗਾ। ਇਸ ਯੋਜਨਾ ਦੀ ਸ਼ੁਰੂਆਤ ਤਰਨਤਾਰਨ ਤੇ ਬਰਨਾਲਾ ਤੋਂ ਹਈ ਹੈ। ਬਾਅਦ ‘ਚ ਇਸ ਯੋਜਨਾ ਨੂੰ ਪੂਰੇ ਪੰਜਾਬ ‘ਚ ਲਾਗੂ ਕਰ ਦਿੱਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News