Banner
Banner

PRTC,PUNBUS ਅਤੇ ਪੰਜਾਬ ਰੋਡਵੇਜ਼ ਕੰਟਰੈਕਟ ਵਰਕਰਾਂ ਦੀ ਅੱਜ ਸੂਬਾ ਪੱਧਰੀ ਅਹਿਮ ਮੀਟਿੰਗ

Latest News: ਪੀਆਰਟੀਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਦੇ ਕੰਟਰੈਕਟ ਵਰਕਰਾਂ ਵੱਲੋਂ ਅੱਜ ਇੱਕ ਅਹੰਮ ਸੂਬਾ ਪੱਧਰੀ ਮੀਟਿੰਗ ਕੀਤੀ ਜਾ ਰਹੀ ਹੈ। ਇਹ ਮੀਟਿੰਗ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੇ ਵਿਵਾਦ ਅਤੇ ਕਰਮਚਾਰੀਆਂ ਨਾਲ ਜੁੜੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਬੁਲਾਈ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੰਗਰੂਰ ਵਿੱਚ ਇੱਕ ਸੂਬਾ ਪੱਧਰੀ ਕਨਵੈਂਸ਼ਨ ਕੀਤਾ […]
Khushi
By : Updated On: 12 Jan 2026 09:16:AM
PRTC,PUNBUS ਅਤੇ ਪੰਜਾਬ ਰੋਡਵੇਜ਼ ਕੰਟਰੈਕਟ ਵਰਕਰਾਂ ਦੀ ਅੱਜ ਸੂਬਾ ਪੱਧਰੀ ਅਹਿਮ ਮੀਟਿੰਗ

Latest News: ਪੀਆਰਟੀਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਦੇ ਕੰਟਰੈਕਟ ਵਰਕਰਾਂ ਵੱਲੋਂ ਅੱਜ ਇੱਕ ਅਹੰਮ ਸੂਬਾ ਪੱਧਰੀ ਮੀਟਿੰਗ ਕੀਤੀ ਜਾ ਰਹੀ ਹੈ। ਇਹ ਮੀਟਿੰਗ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੇ ਵਿਵਾਦ ਅਤੇ ਕਰਮਚਾਰੀਆਂ ਨਾਲ ਜੁੜੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਬੁਲਾਈ ਗਈ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੰਗਰੂਰ ਵਿੱਚ ਇੱਕ ਸੂਬਾ ਪੱਧਰੀ ਕਨਵੈਂਸ਼ਨ ਕੀਤਾ ਗਿਆ ਸੀ, ਜਿਸ ਵਿੱਚ ਕਰਮਚਾਰੀਆਂ ਨੇ ਆਪਣੇ ਮਸਲਿਆਂ ‘ਤੇ ਚਰਚਾ ਕੀਤੀ ਸੀ। ਉਸੇ ਲੜੀ ਤਹਿਤ ਅੱਜ ਚੀਮਾ ਭਵਨ, ਚੰਡੀਗੜ੍ਹ ਵਿੱਚ ਪੰਜਾਬ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਉੱਤਰਾਖੰਡ ਸਮੇਤ ਹੋਰ ਸੂਬਿਆਂ ਦੀਆਂ ਟਰਾਂਸਪੋਰਟ ਯੂਨੀਅਨਾਂ ਦੀ ਸਾਂਝੀ ਮੀਟਿੰਗ ਹੋ ਰਹੀ ਹੈ।

ਮੀਟਿੰਗ ਦੌਰਾਨ ਪੰਜਾਬ ਦੇ ਟਰਾਂਸਪੋਰਟ ਸੈਕਟਰ ਨਾਲ ਜੁੜੀਆਂ ਵੱਖ-ਵੱਖ ਸਮੱਸਿਆਵਾਂ ‘ਤੇ ਵਿਸਥਾਰ ਨਾਲ ਮੰਥਨ ਕੀਤਾ ਜਾਵੇਗਾ। ਇਸ ਵਿੱਚ ਪੰਜਾਬ ਦੀਆਂ ਸਾਰੀਆਂ ਮੁੱਖ ਜਥੇਬੰਦੀਆਂ ਦੇ ਆਗੂਆਂ ਦੇ ਨਾਲ ਨਾਲ ਬਾਹਰਲੇ ਸੂਬਿਆਂ ਤੋਂ ਆਏ ਯੂਨੀਅਨ ਨੁਮਾਇੰਦੇ ਵੀ ਸ਼ਾਮਿਲ ਹੋਣਗੇ।

ਮੀਟਿੰਗ ਤੋਂ ਬਾਅਦ ਕਰੀਬ ਦੁਪਹਿਰ 2 ਵਜੇ ਚੀਮਾ ਭਵਨ ਵਿੱਚ ਹੀ ਪ੍ਰੈਸ ਕਾਨਫਰੰਸ ਕਰਕੇ ਅੱਗੇ ਦੀ ਰਣਨੀਤੀ ਅਤੇ ਫੈਸਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ ।

Read Latest News and Breaking News at Daily Post TV, Browse for more News

Ad
Ad