Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਸਹਾਇਤਾ ਵੱਲ ਅਹਿਮ ਕਦਮ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ- ਪੰਜਾਬ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਸਹਾਇਤਾ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦ੍ਰਿਸ਼ਟੀਕੋਣ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ (ਪੀ.ਪੀ.ਐਚ.ਕਿਊ.) ਵਿਖੇ ਨਵੇਂ ਅਪਗ੍ਰੇਡ ਕੀਤੇ ਕਰੈਚ ਦਾ ਉਦਘਾਟਨ ਕੀਤਾ। ਡੀਜੀਪੀ ਨੇ ਆਪਣੇ ਐਕਸ (ਟਵਿੱਟਰ) ਹੈਂਡਲ ‘ਤੇ ਪੋਸਟ ਕੀਤਾ, “ਅੱਜ, ਪੰਜਾਬ ਪੁਲਿਸ ਹੈੱਡਕੁਆਰਟਰ, ਚੰਡੀਗੜ੍ਹ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਸਹਾਇਤਾ ਵੱਲ ਅਹਿਮ ਕਦਮ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ- ਪੰਜਾਬ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਸਹਾਇਤਾ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦ੍ਰਿਸ਼ਟੀਕੋਣ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ (ਪੀ.ਪੀ.ਐਚ.ਕਿਊ.) ਵਿਖੇ ਨਵੇਂ ਅਪਗ੍ਰੇਡ ਕੀਤੇ ਕਰੈਚ ਦਾ ਉਦਘਾਟਨ ਕੀਤਾ।

ਡੀਜੀਪੀ ਨੇ ਆਪਣੇ ਐਕਸ (ਟਵਿੱਟਰ) ਹੈਂਡਲ ‘ਤੇ ਪੋਸਟ ਕੀਤਾ, “ਅੱਜ, ਪੰਜਾਬ ਪੁਲਿਸ ਹੈੱਡਕੁਆਰਟਰ, ਚੰਡੀਗੜ੍ਹ ਵਿਖੇ ਨਵੇਂ ਅਪਗ੍ਰੇਡ ਕੀਤੇ ਗਏ ਕਰੈਚ ਦਾ ਉਦਘਾਟਨ ਕੀਤਾ ਜੋ ਸਾਡੀ ਫੋਰਸ ਬਲ ਦੀ ਰੀੜ੍ਹ ਦੀ ਹੱਡੀ: ਸਾਡੇ ਪਰਿਵਾਰਾਂ ਦੇ ਸਮਰਥਨ ਵੱਲ ਇੱਕ ਅਹਿਮ ਕਦਮ ਹੈ।”

ਇਸ ਮੌਕੇ ਡੀਜੀਪੀ ਦੇ ਨਾਲ ਸਪੈਸ਼ਲ ਡੀਜੀਪੀ ਵੈਲਫੇਅਰ ਈਸ਼ਵਰ ਸਿੰਘ, ਏਡੀਜੀਪੀ ਟ੍ਰੈਫਿਕ ਏ.ਐਸ. ਰਾਏ, ਏਡੀਜੀਪੀ ਪ੍ਰੋਵੀਜ਼ਨਿੰਗ ਜੀ ਨਾਗੇਸ਼ਵਰ ਰਾਓ, ਆਈਜੀਪੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ, ਡੀਆਈਜੀ ਪ੍ਰਸ਼ਾਸਨ ਅਲਕਾ ਮੀਨਾ, ਏਆਈਜੀ ਸੁਰੇਂਦਰ ਲਾਂਬਾ ਅਤੇ ਏਆਈਜੀ ਸੌਮਿਆ ਮਿਸ਼ਰਾ ਵੀ ਮੌਜੂਦ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਹੈੱਡਕੁਆਰਟਰ ਦੀ ਗਰਾਊਂਡ ਫਲੋਰ ‘ਤੇ ਸਥਿਤ ਇਸ ਨਵੇਂ ਸਥਾਪਿਤ ਕਰੈਚ ਵਿੱਚ ਹੁਣ 6 ਮਹੀਨਿਆਂ ਤੋਂ 10 ਸਾਲ ਦੀ ਉਮਰ ਦੇ 40 ਬੱਚੇ ਸਹੂਲਤ ਲੈ ਸਕਦੇ ਹਨ ਅਤੇ ਇਸਦਾ ਪ੍ਰਬੰਧਨ ਇੱਕ ਸਮਰਪਿਤ ਮਹਿਲਾ ਸਟਾਫ ਵੱਲੋਂ ਕੀਤਾ ਜਾਂਦਾ ਹੈ ਜਿਹਨਾਂ ਨੂੰ ਯੂ.ਟੀ. ਪ੍ਰਸ਼ਾਸਨ ਵੱਲੋਂ ਵੱਡਮੁੱਲੀ ਸਹਾਇਤਾ ਪ੍ਰਾਪਤ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਇੱਕ ਵਧੇਰੇ ਸਹਾਇਕ, ਸਮਾਵੇਸ਼ੀ ਅਤੇ ਪਰਿਵਾਰ-ਅਨੁਕੂਲ ਕਾਰਜ ਸਥਾਨ ਦੇ ਮਾਹੌਲ ਨੂੰ ਯਕੀਨੀ ਬਣਾਉਣ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਹਰੇਕ ਅਧਿਕਾਰੀ ਅਤੇ ਸਟਾਫ਼ ਮੈਂਬਰ ਦੀਆਂ ਸੇਵਾਵਾਂ ਬਹੁਤ ਮਹੱਤਵ ਰੱਖਦੀਆਂ ਹਨ ਅਤੇ ਉਨ੍ਹਾਂ ਦਾ ਪਰਿਵਾਰ ਸਾਡਾ ਆਪਣਾ ਪਰਿਵਾਰ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਈਸ਼ਵਰ ਸਿੰਘ ਨੇ ਕਿਹਾ ਕਿ ਇਹ ਸਹੂਲਤ ਬੱਚਿਆਂ ਲਈ ਇੱਕ ਸੁਰੱਖਿਅਤ, ਦਿਲਚਸਪ ਅਤੇ ਵਿਦਿਅਕ ਮਾਹੌਲ ਸਿਰਜਣ ਕਰਨ ਲਈ ਤਿਆਰ ਕੀਤੀ ਗਈ ਹੈ, ਜੋ ਕਿ ਪਰਿਵਾਰ-ਅਨੁਕੂਲ ਕਾਰਜ ਸਥਾਨ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਵਿਭਾਗ ਦੇ ਸਮਰਪਣ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਕਰੈਚ ਨਾਲ ਅਧਿਕਾਰੀ ਮਨ ਦੀ ਸ਼ਾਂਤੀ ਨਾਲ ਆਪਣੇ ਫਰਜ਼ ਨਿਭਾ ਸਕਣਗੇ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਇਸ ਵੇਲੇ ਪੀ.ਪੀ.ਐਚ.ਕਿਊ. ਅਤੇ ਮਿੰਨੀ ਸਕੱਤਰੇਤ, ਪੰਜਾਬ ਵਿਖੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੇ 35 ਬੱਚੇ ਇਸ ਕਰੈਚ ਵਿੱਚ ਸਹੂਲਤ ਲੈ ਰਹੇ ਹਨ।

ਜ਼ਿਕਰਯੋਗ ਹੈ ਕਿ ਇਹ ਪਹਿਲਕਦਮੀ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਲਈ ਸਹਾਇਕ ਬੁਨਿਆਦੀ ਢਾਂਚਾ ਸਥਾਪਤ ਕਰਨ ਦੇ ਵਿਆਪਕ ਯਤਨ ਦਾ ਹਿੱਸਾ ਹੈ ਅਤੇ ਇਸ ਤਹਿਤ ਇੰਟੈਲੀਜੈਂਸ ਹੈੱਡਕੁਆਰਟਰ (ਐਸ.ਏ.ਐਸ. ਨਗਰ), ਜਲੰਧਰ ਤੇ ਲੁਧਿਆਣਾ ਦੇ ਕਮਿਸ਼ਨਰੇਟਾਂ ਅਤੇ ਅੰਮ੍ਰਿਤਸਰ ਦਿਹਾਤੀ, ਤਰਨਤਾਰਨ, ਸੰਗਰੂਰ, ਬਰਨਾਲਾ ਅਤੇ ਫਿਰੋਜ਼ਪੁਰ ਸਮੇਤ ਜ਼ਿਲ੍ਹਿਆਂ ਵਿੱਚ ਐਸ.ਐਸ.ਪੀ. ਦਫਤਰਾਂ ਵਿੱਚ ਇਸੇ ਤਰ੍ਹਾਂ ਦੇ ਕਰੈਚ ਕਾਰਜਸ਼ੀਲ ਹਨ।

Read Latest News and Breaking News at Daily Post TV, Browse for more News

Ad
Ad

Punjab District News