Journalism Of Hope
BREAKING NEWS
ਜਲਾਲਾਬਾਦ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ......ਕੈਨੇਡਾ ’ਚ ਪੰਜਾਬੀ ਮਹਿਲਾ ਕੌਂਸਲਰ ਖਿਲਾਫ ਨਫ਼ਰਤੀ ਪੋਸਟਰ ਲੱਗੇ.....ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !......ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ......ਬਿਕਰਮ ਮਜੀਠੀਆ ਦਾ ਕੇਜਰੀਵਾਲ ’ਤੇ ਜਵਾਬੀ ਹਮਲਾ, 2018 ਦੀ ਚਿੱਠੀ ਕਰਵਾਈ ਯਾਦ.....ਪੰਜਾਬ ’ਚ ਅਸਲਾ ਲਾਇਸੈਂਸ ਬਣਵਾਉਣਾ ਹੋਵੇਗਾ ਔਖਾ, ਸਰਕਾਰ ਵੱਲੋਂ ਕੀਤੀ ਜਾ ਰਹੀ ਨਿਯਮਾਂ ‘ਚ ਸਖ਼ਤੀ......ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਦੇ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਗ੍ਰਿਫ਼ਤਾਰ......ਕਲਯੁਗੀ ਪੁੱਤ ਵੱਲੋਂ ਆਪਣੇ ਪਿਤਾ ਦਾ ਬੇਰਹਿਮ ਨਾਲ ਕਤਲ.....ਨਾਜਾਇਜ਼ ਸਬੰਧਾਂ ਤੋਂ ਨਾਰਾਜ਼ ਪੁੱਤ ਨੇ ਦੋਸਤ ਨਾਲ ਮਿਲ ਕੇ ਮਾਂ ਦੇ ਪ੍ਰੇਮੀ ਦਾ ਕੀਤਾ ਕਤਲ....ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ......

ਸੱਤ ਸਾਲ ਪੁਰਾਣੇ ਮਾਮਲੇ ’ਚ 3 ਦੋਸ਼ੀਆਂ ਨੂੰ ਅਦਾਲਤ ਵੱਲੋਂ ਸਖ਼ਤ ਸਜਾ, ਭਾਰੀ ਜੁਰਮਾਨੇ ਸਮੇਤ 10-10 ਸਾਲ ਦੀ ਕੈਦ

ਬਠਿੰਡਾ ਦੀ ਅਦਾਲਤ ਨੇ 350 ਗ੍ਰਾਮ ਹੈਰੋਇਨ ਬਰਾਮਦਗੀ ਦੇ ਕਰੀਬ ਸੱਤ ਸਾਲ ਪੁਰਾਣੇ ਮਾਮਲੇ ਵਿੱਚ ਤਿੰਨ ਦੋਸ਼ੀਆਂ ਨੂੰ 10-10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਹਰੇਕ ਦੋਸ਼ੀ ’ਤੇ ਇੱਕ-ਇੱਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਇਸ ਮਾਮਲੇ ਵਿੱਚ ਦੋ ਹੋਰ ਮੁਲਜ਼ਮਾਂ ਨੂੰ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੈ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸੱਤ ਸਾਲ ਪੁਰਾਣੇ ਮਾਮਲੇ ’ਚ 3 ਦੋਸ਼ੀਆਂ ਨੂੰ ਅਦਾਲਤ ਵੱਲੋਂ ਸਖ਼ਤ ਸਜਾ, ਭਾਰੀ ਜੁਰਮਾਨੇ ਸਮੇਤ 10-10 ਸਾਲ ਦੀ ਕੈਦ

ਬਠਿੰਡਾ ਦੀ ਅਦਾਲਤ ਨੇ 350 ਗ੍ਰਾਮ ਹੈਰੋਇਨ ਬਰਾਮਦਗੀ ਦੇ ਕਰੀਬ ਸੱਤ ਸਾਲ ਪੁਰਾਣੇ ਮਾਮਲੇ ਵਿੱਚ ਤਿੰਨ ਦੋਸ਼ੀਆਂ ਨੂੰ 10-10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਹਰੇਕ ਦੋਸ਼ੀ ’ਤੇ ਇੱਕ-ਇੱਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਇਸ ਮਾਮਲੇ ਵਿੱਚ ਦੋ ਹੋਰ ਮੁਲਜ਼ਮਾਂ ਨੂੰ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੈ।

ਪੁਲਿਸ ਮੁਤਾਬਕ ਇਹ ਮਾਮਲਾ 7 ਨਵੰਬਰ, 2019 ਦਾ ਹੈ। ਉਸ ਦਿਨ ਸੀਆਈਏ ਸਟਾਫ਼-2, ਬਠਿੰਡਾ ਦੀ ਟੀਮ ਸ਼ੱਕੀ ਵਿਅਕਤੀਆਂ ਅਤੇ ਨਸ਼ੀਲੇ ਪਦਾਰਥਾਂ ਦੀ ਜਾਂਚ ਲਈ ਆਈਟੀਆਈ ਚੌਕ ਤੋਂ ਮਾਨਸਾ ਰੋਡ ਰਾਹੀਂ ਕੋਟਸ਼ਮੀਰ ਵੱਲ ਜਾ ਰਹੀ ਸੀ। ਅੰਡਰਬ੍ਰਿਜ ਤੋਂ ਕੁਝ ਦੂਰੀ ਪਹਿਲਾਂ ਸੜਕ ਕਿਨਾਰੇ ਕੱਚੇ ਰਸਤੇ ’ਤੇ ਇੱਕ ਚਿੱਟੀ ਕਾਰ ਖੜ੍ਹੀ ਦਿਖਾਈ ਦਿੱਤੀ। ਕਾਰ ਦੇ ਅੰਦਰ ਲਾਈਟ ਵੀ ਜਗ ਰਹੀ ਸੀ।

ਪੁਲਿਸ ਟੀਮ ਨੇ ਜਦੋਂ ਕਾਰ ਦੀ ਜਾਂਚ ਕੀਤੀ ਤਾਂ ਅਗਲੀ ਖੱਬੀ ਸੀਟ ’ਤੇ ਇੱਕ ਨੌਜਵਾਨ ਕੁੜੀ ਬੈਠੀ ਮਿਲੀ। ਤਲਾਸ਼ੀ ਦੌਰਾਨ ਕਾਰ ਵਿੱਚੋਂ 350 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਬਾਅਦ ਪੁਲਿਸ ਨੇ ਇੱਕ ਕੁੜੀ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ।

ਸਿਵਲ ਲਾਈਨ ਥਾਣੇ ਵਿੱਚ ਦਰਜ ਹੋਇਆ ਸੀ ਕੇਸ

ਇਸ ਮਾਮਲੇ ਵਿੱਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ 7 ਨਵੰਬਰ, 2019 ਨੂੰ ਐੱਫਆਈਆਰ ਨੰਬਰ 254 ਦਰਜ ਕੀਤੀ ਸੀ। ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਦੀ ਧਾਰਾ 21 ਤਹਿਤ ਕੇਸ ਦਰਜ ਕੀਤਾ ਗਿਆ ਸੀ।

ਪੁਲਿਸ ਨੇ ਗੁਰਵਿੰਦਰ ਸਿੰਘ ਉਰਫ਼ ਗਿੰਦੀ, ਹਰਗੋਬਿੰਦ ਸਿੰਘ ਉਰਫ਼ ਗੋਰਾ, ਜਸਵੀਰ ਸਿੰਘ ਉਰਫ਼ ਚਿੱਟੀ, ਅਮਨਪ੍ਰੀਤ ਕੌਰ ਅਤੇ ਮਨਪ੍ਰੀਤ ਸਿੰਘ ਉਰਫ਼ ਪ੍ਰੀਤ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਸੀ।

ਅਦਾਲਤ ਨੇ ਹੁਣ ਤਿੰਨ ਦੋਸ਼ੀਆਂ ਨੂੰ 10-10 ਸਾਲ ਦੀ ਕੈਦ ਅਤੇ ਇੱਕ-ਇੱਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਜਦਕਿ ਅਮਨਪ੍ਰੀਤ ਕੌਰ ਅਤੇ ਮਨਪ੍ਰੀਤ ਸਿੰਘ ਉਰਫ਼ ਪ੍ਰੀਤ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News