Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

Garhshankar ’ਚ ਓਵਰਲੋਡ ਟਿੱਪਰ ਨੇ ਸਾਬਕਾ ਸਰਪੰਚ ਨੂੰ ਦਰੜਿਆ, ਹੋਈ ਮੌਕੇ ’ਤੇ ਮੌਤ

ਗੜ੍ਹਸ਼ੰਕਰ ਨੰਗਲ ਰੋਡ਼ ਪਿੰਡ ਸ਼ਾਹਪੁਰ ਦੇ ਘਾਟੇ ਤੇ ਪਿੰਡ ਅਚਲਪੁਰ ਦੇ ਸਾਬਕਾ ਸਰਪੰਚ ਨੂੰ ਓਵਰਲੋਡ ਟਿੱਪਰ ਨੇ ਦਰੜਕੇ ਮੌਤ ਤੇ ਘਾਟ ਉਤਾਰ ਦਿੱਤਾ। ਜਾਣਕਾਰੀ ਅਨੁਸਾਰ ਸਾਬਕਾ ਸਰਪੰਚ ਚੂਹੜ ਸਿੰਘ ਸ਼ਹਿਰ ਗੜ੍ਹਸ਼ੰਕਰ ਤੋਂ ਮੋਟਰਸਾਈਕਲ ’ਤੇ ਸਵਾਰ ਹੋਕੇ ਆਪਣੇ ਪਿੰਡ ਨੂੰ ਜਾ ਰਿਹਾ ਸੀ ਜਦੋਂ ਉਕਤ ਥਾਂ ’ਤੇ ਪਹੁੰਚਿਆ ਤਾਂ ਪਿੱਛੋ ਆ ਰਹੇ ਓਵਰਲੋਡ ਟਿੱਪਰ ਨੇ ਦਰੜ […]
Nishant Malyan
By : Updated On: 26 Feb 2026 13:39:PM
Garhshankar ’ਚ ਓਵਰਲੋਡ ਟਿੱਪਰ ਨੇ ਸਾਬਕਾ ਸਰਪੰਚ ਨੂੰ ਦਰੜਿਆ, ਹੋਈ ਮੌਕੇ ’ਤੇ ਮੌਤ

ਗੜ੍ਹਸ਼ੰਕਰ ਨੰਗਲ ਰੋਡ਼ ਪਿੰਡ ਸ਼ਾਹਪੁਰ ਦੇ ਘਾਟੇ ਤੇ ਪਿੰਡ ਅਚਲਪੁਰ ਦੇ ਸਾਬਕਾ ਸਰਪੰਚ ਨੂੰ ਓਵਰਲੋਡ ਟਿੱਪਰ ਨੇ ਦਰੜਕੇ ਮੌਤ ਤੇ ਘਾਟ ਉਤਾਰ ਦਿੱਤਾ।

ਇਸ਼ਤਿਹਾਰ

ਜਾਣਕਾਰੀ ਅਨੁਸਾਰ ਸਾਬਕਾ ਸਰਪੰਚ ਚੂਹੜ ਸਿੰਘ ਸ਼ਹਿਰ ਗੜ੍ਹਸ਼ੰਕਰ ਤੋਂ ਮੋਟਰਸਾਈਕਲ ’ਤੇ ਸਵਾਰ ਹੋਕੇ ਆਪਣੇ ਪਿੰਡ ਨੂੰ ਜਾ ਰਿਹਾ ਸੀ ਜਦੋਂ ਉਕਤ ਥਾਂ ’ਤੇ ਪਹੁੰਚਿਆ ਤਾਂ ਪਿੱਛੋ ਆ ਰਹੇ ਓਵਰਲੋਡ ਟਿੱਪਰ ਨੇ ਦਰੜ ਦਿੱਤਾ ਜਿਸਦੇ ਕਾਰਨ ਉਨ੍ਹਾਂ ਦੀ ਮੌਕੇ ਤੇ ਮੌਤ ਹੋ ਗਈ।

ਹਾਦਸੇ ਉਪਰੰਤ ਅਮਰਪ੍ਰੀਤ ਸਿੰਘ ਲਾਲੀ ਹਲਕਾ ਇੰਚਾਰਜ ਕਾਂਗਰਸ, ਦਰਸ਼ਨ ਸਿੰਘ ਮੱਟੂ ਸੂਬਾਈ ਆਗੂ ਕੰਢੀ ਸੰਗਰਸ਼ ਕਮੇਟੀ, ਜਸਵੀਰ ਔਲਖ ਕਾਂਗਰਸ ਆਗੂ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਆਂਦਾ ਗਿਆ।

ਫਿਲਹਾਲ ਟਿੱਪਰ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ। ਹਾਦਸੇ ਉਪਰੰਤ ਇਲਾਕੇ ਦੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮੌਕੇ ਡੀਐਸਪੀ ਗੜ੍ਹਸ਼ੰਕਰ ਦਲਜੀਤ ਸਿੰਘ ਖੱਖ ਪੁਲਿਸ ਪਾਰਟੀ ਨੇ ਪਹੁੰਚਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News