Punjab News: ਘਟਨਾ ਦੀ ਖ਼ਬਰ ਪਿੰਡ ਵਿੱਚ ਮਿਲਣ ‘ਤੇ ਸੋਗ ਦੀ ਲਹਿਰ ਦੌੜ ਗਈ। ਜਲਾਲਾਬਾਦ ਪੁਲਿਸ ਖਾਲੀ ਗੋਦਾਮ ਵਿੱਚ ਮੌਕੇ ’ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
Youth Died with Drug Overdose in Jalalabad: ਪੰਜਾਬ ਸਰਕਾਰ ਵੱਲੋਂ ਜਿੱਥੇ ਕਿ ਪੰਜਾਬ ਭਰ ਵਿੱਚ ਨਸ਼ੇ ਦੀ ਤਸਕਰੀ ਨੂੰ ਰੋਕਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਹੈ ਅਤੇ ਨਸ਼ਾ ਤਸਕਰਾਂ ਦੇ ਘਰਾਂ ’ਤੇ ਬੁਲਡੋਜ਼ਰ ਨੀਤੀ ਅਪਣਾਈ ਜਾ ਰਹੀ ਹੈ। ਆਏ ਦਿਨ ਪੰਜਾਬ ਵਿੱਚ ਨਸ਼ੇ ਨਾਲ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
ਥਾਣਾ ਸਿਟੀ ਜਲਾਲਾਬਾਦ ਦੇ ਅਧੀਨ ਪੈਂਦੇ ਪਿੰਡ ਟਿਵਾਣਾ ਕਲਾਂ ’ਚ ਚਿੱਟੇ ਨਸ਼ੇ ਦੀ ਤਸਕਰੀ ਨੂੰ ਲੈ ਕੇ ਬਦਨਾਮ ਪਿੰਡ ’ਚ ਆਏ ਦਿਨ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਆਏ ਦਿਨ ਪਿੰਡ ਵਿੱਚ ਚਿੱਟਾ ਤਸਕਰਾਂ ਵੱਲੋਂ ਸ਼ਰੇਆਮ ਲੋਕਾਂ ਨਾਲ ਕੁੱਟਮਾਰ ਤੇ ਜਾਨਲੇਵਾ ਹਮਲੇ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।
ਇਸੇ ਤਰ੍ਹਾਂ ਹੀ ਬੀਤੀ ਰਾਤ ਪਿੰਡ ਟਿਵਾਣਾ ਕਲਾ ਦਾ ਇੱਕ ਨੌਜਵਾਨ ਆਪਣੇ ਘਰ ਤੋਂ ਕਿਸੇ ਅਣਪਛਾਤੇ ਨੌਜਵਾਨ ਨਾਲ ਘਰ ਤੋਂ ਚੱਲਿਆ ਤਾਂ ਵਾਪਸ ਨਹੀਂ ਆਇਆ। ਪਰਿਵਾਰਿਕ ਮੈਂਬਰਾਂ ਵੱਲੋਂ ਪੂਰੀ ਰਾਤ ਭਾਲ ਕਰਨ ‘ਤੇ ਵੀ ਕੁੱਝ ਪਤਾ ਨਹੀਂ ਲਗਿਆ। ਅੱਜ ਸਵੇਰੇ ਜਦੋਂ ਪਿੰਡ ਦੇ ਲੋਕਾਂ ਅਤੇ ਪਰਿਵਾਰਿਕ ਮੈਂਬਰ ਨੇ ਭਾਲ ਸ਼ੁਰੂ ਕੀਤੀ ਤਾਂ ਪਿੰਡ ਬਾਰੇ ਵਾਲਾ ਰੋਡ ’ਤੇ ਅਣਵਿਆਹਿਆ ਨੌਜਵਾਨ ਬੋਬੀ (ਉਮਰ ਲਗਭਗ 25 ਸਾਲ ) ਮ੍ਰਿਤਕ ਮਿਲਿਆ। ਉਸ ਦੀ ਬਾਂਹ ’ਤੇ ਇੱਕ ਟੀਕਾ ਲੱਗਿਆ ਸੀ ਅਤੇ ਸਰੀਰ ’ਤੇ ਵੀ ਸੱਟਾਂ ਦੇ ਨਿਸ਼ਾਨ ਸੀ।
ਇਸ ਘਟਨਾ ਦੀ ਖ਼ਬਰ ਪਿੰਡ ਵਿੱਚ ਮਿਲਣ ‘ਤੇ ਸੋਗ ਦੀ ਲਹਿਰ ਦੌੜ ਗਈ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਸਬ ਡਵੀਜਨ ਜਲਾਲਾਬਾਦ ਦੇ ਡੀ.ਐਸ.ਪੀ ਜਤਿੰਦਰ ਸਿੰਘ ਗਿੱਲ ਸਮੇਤ ਥਾਣਾ ਸਦਰ ਪੁਲਿਸ, ਥਾਣਾ ਸਿਟੀ ਜਲਾਲਾਬਾਦ ਪੁਲਿਸ ਖਾਲੀ ਪਏ ਗੋਦਾਮ ਵਿੱਚ ਮੌਕੇ ’ਤੇ ਪੁੱਜੇ ਅਤੇ ਉਨ੍ਹਾਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਇਸ ਮਾਮਲੇ ‘ਚ ਮ੍ਰਿਤਕ ਦੇ ਦਾਦੇ ਚੰਨ ਸਿੰਘ ਸਣੇ ਪਰਿਵਿਾਰਿਕ ਮੈਂਬਰਾਂ ਨੇ ਪਿੰਡ ਦੇ 4 ਨੌਜਵਾਨਾਂ ’ਤੇ ਕਤਲ ਕਰਕੇ ਚਿੱਟਾ ਟੀਕਾ ਲਗਾਉਣ ਦੇ ਦੋਸ਼ ਲਗਾਏ ਹਨ। ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ’ਤੇ ਸਵਾਲ ਚੁੱਕਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਸ਼ਰੇਆਮ ਚਿੱਟਾ ਵਿਕ ਰਿਹਾ ਹੈ ਅਤੇ ਕਈ ਵਾਰ ਪੁਲਿਸ ਨੂੰ ਜਾਣੂ ਕਰਵਾਉਣ ਦੇ ਬਾਵਜੂਦ ਵੀ ਨਸ਼ਾ ਤਸਕਰਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਜਿਸ ਕਾਰਨ ਪਿੰਡ ਦੇ ਨੌਜਵਾਨ ਨਸ਼ੇ ਦੇ ਆਦੀ ਹੋਣ ਕਾਰਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ।
ਪਿੰਡ ਵਾਸੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਣੇ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਹੈ ਨਸ਼ਾ ਤਸਕਰਾਂ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਕੇ ਪਰਿਵਾਰ ਨੂੰ ਇੰਨਸਾਫ ਦੁਵਾਇਆ ਜਾਵੇ।