Punjab Viral News: ਅੱਜ ਸਵੇਰੇ ਜਲੰਧਰ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮਾਮਲੇ ਦੀ ਜਾਂਚ ਕਰਵਾਉਣ ਦੀ ਪੁਸ਼ਟੀ ਕੀਤੀ ਹੈ।
Doctor consuming Drug, Video Goes Viral: ਇੱਕ ਡਾਕਟਰ ਦੇ ਨਸ਼ਾ ਕਰਦਿਆਂ ਦੀ ਵੀਡੀਓ ਵਾਇਰਲ ਹੋ ਰਹੀ ਹੈ। ਲੋਕ ਹੈਰਾਨ ਹਨ ਕਿ ਜਿਸ ਕੋਲੋਂ ਲੋਕ ਇਲਾਜ ਲਈ ਜਾਂਦੇ ਹਨ ਉਸ ਨੇ ਨਸ਼ੇ ਦੀ ਹਾਲਤ ‘ਚ ਕਿਸੇ ਦਾ ਇਲਾਜ ਕੀ ਕਰਨਾ। ਡਾਕਟਰ ਦੇ ਨਸ਼ਾ ਕਰਦਿਆਂ ਦੀ ਵਾਇਰਲ ਹੋਣ ਮਗਰੋਂ ਹੁਣ ਪੰਜਾਬ ਸਿਹਤ ਮੰਤਰੀ ਨੇ ਜਾਂਚ ਦੇ ਆਦੇਸ਼ ਦਿੱਤੇ ਹਨ।
ਹਾਸਲ ਜਾਣਕਾਰੀ ਮੁਤਾਬਕ, ਉਕਤ ਵੀਡੀਓ ਹੁਸ਼ਿਆਰਪੁਰ ਦੇ ਦਸੂਹਾ ਦਾ ਦੱਸਿਆ ਜਾ ਰਿਹਾ ਹੈ। ਹਾਲਾਂਕਿ, ਇਸਦੀ ਪੁਸ਼ਟੀ ਨਹੀਂ ਹੋ ਸਕੀ ਕਿ ਇਹ ਵੀਡੀਓ ਕਦੋਂ ਦਾ ਹੈ। ਪਰ ਅੱਜ ਸਵੇਰੇ ਜਲੰਧਰ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮਾਮਲੇ ਦੀ ਜਾਂਚ ਕਰਵਾਉਣ ਦੀ ਪੁਸ਼ਟੀ ਕੀਤੀ ਹੈ।
ਵੀਡੀਓ ਕਥਿਤ ਤੌਰ ‘ਤੇ ਇੱਕ ਔਰਤ ਦੁਆਰਾ ਬਣਾਈ ਗਈ ਸੀ। ਵੀਡੀਓ ਵਿੱਚ, ਡਾਕਟਰ ਪਹਿਲਾਂ ਔਰਤ ਨੂੰ ਵੀਡੀਓ ਬੰਦ ਕਰਨ ਲਈ ਕਹਿੰਦਾ ਹੈ, ਪਰ ਜਦੋਂ ਉਹ ਇਨਕਾਰ ਕਰਦੀ ਹੈ, ਤਾਂ ਡਾਕਟਰ ਏਟੀਐਮ ਕਾਰਡ ਨਾਲ ਨਸ਼ੀਲੇ ਪਦਾਰਥ ਪੀਸ ਕੇ ਇਸਦਾ ਸੇਵਨ ਕਰਦਾ ਹੈ। ਇਸ ਤੋਂ ਬਾਅਦ, ਉਹ ਔਰਤ ਤੋਂ ਫ਼ੋਨ ਖੋਹਦਾ ਹੈ ਅਤੇ ਕੈਮਰਾ ਬੰਦ ਕਰਦਾ ਹੈ।
ਮਾਮਲਾ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਤੱਕ ਹੀ ਨਹੀਂ ਰੁਕਿਆ, ਬਾਅਦ ਵਿੱਚ ਉਕਤ ਡਾਕਟਰ ਵੱਲੋਂ ਇੱਕ ਔਰਤ ਨੂੰ ਥੱਪੜ ਮਾਰਨ ਦੀ ਸੀਸੀਟੀਵੀ ਵੀ ਸਾਹਮਣੇ ਆਈ। ਇੱਕ ਹੋਰ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਜਿਸ ਵਿੱਚ ਡਾਕਟਰ ਪੁਨੀਤ ਸਿੰਘ ਇੱਕ ਔਰਤ ‘ਤੇ ਹੱਥ ਚੁੱਕਦੇ ਦਿਖਾਈ ਦਿੰਦਾ ਹੈ। ਜਾਣਕਾਰੀ ਲਈ ਦੱਸ ਦਈਏ ਕਿ ਇਹ ਡਾਕਟਰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਵੀ ਆਪਣੀਆਂ ਸੇਵਾਵਾਂ ਪ੍ਰਦਾਨ ਕਰਦਾ ਹੈ।
ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਤੁਰੰਤ ਜਾਂਚ ਦੇ ਹੁਕਮ ਦਿੱਤੇ ਹਨ। ਉੱਚ ਅਧਿਕਾਰੀਆਂ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਅਨੁਸਾਰ ਜਲਦੀ ਹੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸਿਹਤ ਮੰਤਰੀ ਨੇ ਮੀਡੀਆ ਰਾਹੀਂ ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ ਹੈ। ਇਹ ਘਟਨਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਦੀ ਗੰਭੀਰਤਾ ਨੂੰ ਉਜਾਗਰ ਕਰਦੀ ਹੈ।