Banner
Banner

ਪੰਜਾਬ ‘ਚ ਹੜ੍ਹਾਂ ਦੇ ਮੱਦੇਨਜ਼ਰ ਸੰਸਦ ਗੁਰਮੀਤ ਸਿੰਘ ਮੀਤ ਹੇਅਰ ਦਾ ਵੱਡਾ ਬਿਆਨ, ਕਿਹਾ…

Punjab FLods; ਪੰਜਾਬ ‘ਚ ਹੜ੍ਹਾਂ ਨੂੰ ਲੈ ਕੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਸਰਕਾਰ ਵੱਲੋਂ ਇਸ ਹੜਾਂ ਅਤੇ ਜ਼ਿਆਦਾ ਬਰਸਾਤ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਜਲਦ ਮੁਆਵਜ਼ਾ ਰਾਸ਼ੀ ਦੇਣ ਤੇ ਜਾਣਕਾਰੀ ਦਿੱਤੀ ਹੈ। ਉਹਨਾਂ ਕਿਹਾ ਕਿ ਪੰਜਾਬ ‘ਚ ਹੜਾਂ ਨਾਲ ਜਿੱਥੇ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਉੱਥੇ ਹੀ […]
Jaspreet Singh
By : Updated On: 14 Sep 2025 15:21:PM
ਪੰਜਾਬ ‘ਚ ਹੜ੍ਹਾਂ ਦੇ ਮੱਦੇਨਜ਼ਰ ਸੰਸਦ ਗੁਰਮੀਤ ਸਿੰਘ ਮੀਤ ਹੇਅਰ ਦਾ ਵੱਡਾ ਬਿਆਨ, ਕਿਹਾ…

ਉਹਨਾਂ ਕਿਹਾ ਕਿ ਪੰਜਾਬ ਪਹਿਲਾ ਸੂਬਾ ਹੈ, ਜਿੱਥੇ ਕਿ ਕਿਸਾਨਾਂ ਨੂੰ ਪ੍ਰਤੀ ਏਕੜ 20 ਹਜ਼ਾਰ ਮੁਆਵਜ਼ਾ ਰਾਸ਼ੀ ਦੇ ਰਿਹਾ ਹੈ। ਉਹਨਾਂ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਨੂੰ ਰਾਹਤ ਪੈਕਜ ਤੇ ਬੋਲਦੇ ਕਿਹਾ ਕਿ ਬਹੁਤ ਹੀ ਘੱਟ ਪੈਕਜ ਐਲੀਆਨਿਆ ਗਿਆ ਹੈ। ਜਿਨਾਂ ਦੀਆਂ ਸ਼ਰਤਾਂ ਵੀ ਬਹੁਤ ਜ਼ਿਆਦਾ ਹਨ। ਕੇਂਦਰ ਸਰਕਾਰ ਵੱਲੋਂ ਕਿਸਾਨ ਦੀ ਬਰਬਾਦ ਹੋਈ ਫਸਲ ਲਈ ਪ੍ਰਤੀ ਏਕੜ 6800 ਰੁਪਏ ਸੀ ਪਰ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਪ੍ਰਤੀ ਏਕੜ 20 ਹਜ਼ਾਰ ਦੇਣ ਦਾ ਐਲਾਨ ਕੀਤਾ ਹੈ। ਜੋ ਸਭ ਤੋਂ ਵੱਧ ਹੈ।

ਉਹਨਾਂ ਕਿਹਾ ਕਿ ਜਿੱਥੇ ਸਰਕਾਰ ਇਹ ਹੜਾਂ ਨੂੰ ਲੈ ਕੇ ਆਪਣੇ ਡਿਊਟੀ ਨੂੰ ਨਿਭਾ ਰਹੀ ਹੈ ਉੱਥੇ ਸਮਾਜ ਸੇਵੀ ਸੰਸਥਾਂਵਾ ਵੀ ਅੱਗੇ ਆ ਰਹੀਆਂ ਹਨ।ਪੰਜਾਬ ਤੇ ਹੜਾਂ ਨਾਲ ਆਈ ਮੁਸੀਬਤ ਨੂੰ ਲੈ ਕੇ ਉਹਨਾਂ ਬੋਲਦੇ ਕਿਹਾ ਕਿ ਪੰਜਾਬੀ ਤਾਂ ਚੱਲਦੇ ਬੰਬਾਂ ਵਿੱਚ ਵੀ ਲੰਗਰ ਲਾ ਦਿੰਦੇ ਹਨ,ਜੇਕਰ ਪੰਜਾਬ ਅੰਦਰ ਅੱਜ ਹੜਾਂ ਦੀ ਮਾਰ ਪਈ ਹੈ ਤਾਂ ਪੰਜਾਬੀ ਇਸ ਤੋਂ ਵੀ ਉਭਰ ਜਾਣਗੇ ।ਪੰਜਾਬ ਸਰਕਾਰ ਵੱਲੋਂ ਹੜ ਅਤੇ ਮੀਂਹ ਨਾਲ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad