Journalism Of Hope
BREAKING NEWS
ਪਰਵਿੰਦਰ ਝੋਟਾ ਕਤਲਕਾਂਡ ’ਚ CBI ਦੀ ਛਾਪੇਮਾਰੀ ਜਾਰੀ, ਮਾਨਸਾ ਦੇ 2 ਮੈਡੀਕਲ ਸਟੋਰਾਂ ਦੇ ਗੋਦਾਮਾਂ ’ਚ ਰੇਡ....... ਸਕਾਰਪੀਓ ਕਾਰ ਸਵਾਰਾਂ ਵੱਲੋਂ ਦੁਕਾਨ ਦੇ ਬਾਹਰ ਬੈਠੇ ਨੌਜਵਾਨਾਂ ‘ਤੇ ਅੰਨ੍ਹੇਵਾਹ ਫਾਇਰਿੰਗ, ਇੱਕੋ ਪਰਿਵਾਰ ਦੇ ਦੋ ਨੌਜਵਾਨਾਂ ਦੀ ਮੌਤ......... ਚੰਡੀਗੜ੍ਹ ਤੋਂ ਸ਼ਾਰਜਾਹ ਲਈ ਸਿੱਧੀ ਉਡਾਣ ਅੱਜ ਤੋਂ ਮੁੜ ਸ਼ੁਰੂ: 3 ਸਾਲਾਂ ਬਾਅਦ ਬਹਾਲ ਹੋਵੇਗੀ ਹਵਾਈ ਸੇਵਾ......... ਮੰਦਰ ’ਚ ਸ਼ਰਧਾਲੂ ਬਣ ਕੇ ਆਈ ਔਰਤ ਨੇ ਚੋਰੀ ਕੀਤੇ ਦੇਵੀ-ਦੇਵਤਿਆਂ ਦੇ ਗਹਿਣੇ......... ਬ੍ਰਾਜ਼ੀਲ ’ਚ ਰਾਸ਼ਟਰਪਤੀ ਚੋਣਾਂ ‘ਚ ਲੂਲਾ ਡਾ ਸਿਲਵਾ ਦੀ ਜਿੱਤ, ਚੌਥੀ ਵਾਰ ਬਣਨਗੇ ਰਾਸ਼ਟਰਪਤੀ......... ਡਿਊਟੀ ਦੌਰਾਨ ਸਕਿਉਰਿਟੀ ਗਾਰਡ ’ਤੇ ਡਿੱਗਿਆ 4 ਕੁਇੰਟਲ ਦਾ ਲੋਹੇ ਦਾ ਗੇਟ, ਹੋਈ ਮੌਤ

ਡੀ-ਐਡਿਕਸ਼ਨ ਸੈਂਟਰ ’ਤੇ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ

ਖੰਨਾ: ਪੰਜਾਬ ਦੇ ਖੰਨਾ ਸ਼ਹਿਰ ਦੀ ਜੀਟੀਬੀ ਮਾਰਕੀਟ ਵਿੱਚ ਸਥਿਤ ਸੁਖਨਾ ਡੀ-ਐਡਿਕਸ਼ਨ ਸੈਂਟਰ ’ਤੇ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਛਾਪੇਮਾਰੀ ਕੀਤੀ। ਡਿਪਟੀ ਡਾਇਰੈਕਟਰ ਇਨਵੈਸਟੀਗੇਸ਼ਨ ਕਰੁਤੀ ਐੱਮ. ਪਾਟਿਲ ਦੀ ਅਗਵਾਈ ਹੇਠ ਟੀਮ ਸਵੇਰੇ ਕਰੀਬ 11 ਵਜੇ ਸੈਂਟਰ ਅੰਦਰ ਪਹੁੰਚੀ ਅਤੇ ਦੇਰ ਸ਼ਾਮ ਤੱਕ ਜਾਂਚ ਤੇ ਪੁੱਛਗਿੱਛ ਕਰਦੀ ਰਹੀ। ਜਾਣਕਾਰੀ ਅਨੁਸਾਰ, ਸੁਖਨਾ ਡੀ-ਐਡਿਕਸ਼ਨ ਹਸਪਤਾਲ ਚੰਡੀਗੜ੍ਹ ਸਥਿਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਡੀ-ਐਡਿਕਸ਼ਨ ਸੈਂਟਰ ’ਤੇ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ

ਖੰਨਾ: ਪੰਜਾਬ ਦੇ ਖੰਨਾ ਸ਼ਹਿਰ ਦੀ ਜੀਟੀਬੀ ਮਾਰਕੀਟ ਵਿੱਚ ਸਥਿਤ ਸੁਖਨਾ ਡੀ-ਐਡਿਕਸ਼ਨ ਸੈਂਟਰ ’ਤੇ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਛਾਪੇਮਾਰੀ ਕੀਤੀ। ਡਿਪਟੀ ਡਾਇਰੈਕਟਰ ਇਨਵੈਸਟੀਗੇਸ਼ਨ ਕਰੁਤੀ ਐੱਮ. ਪਾਟਿਲ ਦੀ ਅਗਵਾਈ ਹੇਠ ਟੀਮ ਸਵੇਰੇ ਕਰੀਬ 11 ਵਜੇ ਸੈਂਟਰ ਅੰਦਰ ਪਹੁੰਚੀ ਅਤੇ ਦੇਰ ਸ਼ਾਮ ਤੱਕ ਜਾਂਚ ਤੇ ਪੁੱਛਗਿੱਛ ਕਰਦੀ ਰਹੀ। ਜਾਣਕਾਰੀ ਅਨੁਸਾਰ, ਸੁਖਨਾ ਡੀ-ਐਡਿਕਸ਼ਨ ਹਸਪਤਾਲ ਚੰਡੀਗੜ੍ਹ ਸਥਿਤ ਸੁਮਨ ਇਨਫੋ ਹੈਲਥਕੇਅਰ ਪ੍ਰਾਈਵੇਟ ਲਿਮਟਿਡ ਦੀ ਇੱਕ ਯੂਨਿਟ ਹੈ। ਇਸ ਕੰਪਨੀ ਦੇ ਖੰਨਾ ਤੋਂ ਇਲਾਵਾ ਹੋਰ ਕਈ ਸ਼ਹਿਰਾਂ ਵਿੱਚ ਵੀ ਹਸਪਤਾਲ ਹਨ, ਜਿੱਥੇ ਨਸ਼ਾ ਛੁਡਾਉਣ ਦੇ ਇਲਾਜ ਲਈ ਦਵਾਈਆਂ ਦਿੱਤੀਆਂ ਜਾਂਦੀਆਂ ਹਨ।

ਵਿੱਤੀ ਰਿਕਾਰਡ ਅਤੇ ਜੀਐੱਸਟੀ ਦੀ ਜਾਂਚ
ਇਨਕਮ ਟੈਕਸ ਵਿਭਾਗ ਦੀ ਟੀਮ ਨੇ ਛਾਪੇਮਾਰੀ ਦੇ ਕਾਰਨਾਂ ਬਾਰੇ ਅਧਿਕਾਰਤ ਤੌਰ ’ਤੇ ਕੋਈ ਜਾਣਕਾਰੀ ਦੇਣ ਤੋਂ ਇਨਕਾਰ ਕੀਤਾ ਹੈ। ਹਾਲਾਂਕਿ, ਸੂਤਰਾਂ ਦੇ ਹਵਾਲੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਯੂਨਿਟ ਦੇ ਰਿਕਾਰਡ ਵਿੱਚ ਕਈ ਕਮੀਆਂ ਸਾਹਮਣੇ ਆਈਆਂ ਹਨ ਅਤੇ ਵਿਭਾਗ ਵੱਲੋਂ ਜੀਐੱਸਟੀ ਨਾਲ ਸਬੰਧਤ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਕਾਰਵਾਈ ਨੂੰ ਗੁਪਤ ਰੱਖਣ ਲਈ ਟੀਮ ਨੇ ਸੈਂਟਰ ਦੇ ਸਟਾਫ਼ ਅਤੇ ਪ੍ਰਬੰਧਕਾਂ ਦੇ ਮੋਬਾਈਲ ਫ਼ੋਨ ਵੀ ਆਪਣੇ ਕਬਜ਼ੇ ਵਿੱਚ ਲੈ ਲਏ। ਸੂਤਰਾਂ ਮੁਤਾਬਕ, ਵਿੱਤੀ ਲੈਣ-ਦੇਣ, ਟੈਕਸ ਚੋਰੀ ਅਤੇ ਖਾਤਿਆਂ ਵਿੱਚ ਕਥਿਤ ਹੇਰਾਫੇਰੀ ਸਬੰਧੀ ਸ਼ਿਕਾਇਤਾਂ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਗਈ ਹੈ। ਹਾਲਾਂਕਿ, ਇਨ੍ਹਾਂ ਦੋਸ਼ਾਂ ਦੀ ਅਧਿਕਾਰਤ ਪੁਸ਼ਟੀ ਹਾਲੇ ਨਹੀਂ ਹੋਈ ਹੈ।

Read Latest News and Breaking News at Daily Post TV, Browse for more News

Ad
Ad

Punjab District News