ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧਾ, ਅੰਮ੍ਰਿਤਸਰ ਦੇ ਛੋਟੇ ਦੁਕਾਨਦਾਰ ਪਰੇਸ਼ਾਨ

Commercial LPG price hike: ਮਿਡਲ ਈਸਟ ਦੇ ਦੇਸ਼ਾਂ ‘ਚ ਚੱਲ ਰਹੀ ਜੰਗ ਦਾ ਅਸਰ ਹੁਣ ਪੂਰੀ ਦੁਨੀਆ ਸਮੇਤ ਭਾਰਤ ‘ਚ ਵੀ ਸਾਫ਼ ਤੌਰ ਤੇ ਵੇਖਣ ਨੂੰ ਮਿਲ ਰਿਹਾ ਹੈ। ਇਸ ਜੰਗ ਦੇ ਪ੍ਰਭਾਵ ਹੇਠ ਕੇਂਦਰ ਸਰਕਾਰ ਵੱਲੋਂ ਕਮਰਸ਼ੀਅਲ ਐਲਪੀਜੀ ਗੈਸ ਸਿਲਿੰਡਰਾਂ ਦੀ ਕੀਮਤ ‘ਚ ਵੱਡਾ ਵਾਧਾ ਕੀਤਾ ਗਿਆ ਹੈ। 19 ਕਿਲੋ ਵਾਲੇ ਕਮਰਸ਼ੀਅਲ ਸਿਲੰਡਰ ਦੇ […]
Amritpal Singh
By : Updated On: 01 Apr 2026 16:38:PM
ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧਾ, ਅੰਮ੍ਰਿਤਸਰ ਦੇ ਛੋਟੇ ਦੁਕਾਨਦਾਰ ਪਰੇਸ਼ਾਨ

Commercial LPG price hike: ਮਿਡਲ ਈਸਟ ਦੇ ਦੇਸ਼ਾਂ ‘ਚ ਚੱਲ ਰਹੀ ਜੰਗ ਦਾ ਅਸਰ ਹੁਣ ਪੂਰੀ ਦੁਨੀਆ ਸਮੇਤ ਭਾਰਤ ‘ਚ ਵੀ ਸਾਫ਼ ਤੌਰ ਤੇ ਵੇਖਣ ਨੂੰ ਮਿਲ ਰਿਹਾ ਹੈ। ਇਸ ਜੰਗ ਦੇ ਪ੍ਰਭਾਵ ਹੇਠ ਕੇਂਦਰ ਸਰਕਾਰ ਵੱਲੋਂ ਕਮਰਸ਼ੀਅਲ ਐਲਪੀਜੀ ਗੈਸ ਸਿਲਿੰਡਰਾਂ ਦੀ ਕੀਮਤ ‘ਚ ਵੱਡਾ ਵਾਧਾ ਕੀਤਾ ਗਿਆ ਹੈ। 19 ਕਿਲੋ ਵਾਲੇ ਕਮਰਸ਼ੀਅਲ ਸਿਲੰਡਰ ਦੇ ਰੀਫਿਲ ਤੇ ਕਰੀਬ 200 ਰੁਪਏ ਦਾ ਇਜਾਫਾ ਕੀਤਾ ਗਿਆ ਹੈ, ਜੋ ਅੱਜ ਤੋਂ ਲਾਗੂ ਹੋ ਗਿਆ ਹੈ।

ਇਸ ਫੈਸਲੇ ਨਾਲ ਛੋਟੇ ਦੁਕਾਨਦਾਰਾਂ ਤੇ ਰੇਹੜੀ ਵਾਲਿਆਂ ਨੂੰ ਵੱਡਾ ਝਟਕਾ ਲੱਗਿਆ ਹੈ। ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ ਦੇ ਅਸਰ ਨੂੰ ਰਿਪੋਰਟ ਕਰਨ ਲਈ ਟੀਵੀ9 ਪੰਜਾਬੀ ਦੀ ਟੀਮ ਗ੍ਰਾਊਂਡ ‘ਤੇ ਉੱਤਰੀ। ਇਸ ਦੌਰਾਨ ਦੁਕਾਨਦਾਰਾਂ ਦੇ ਨਾਲ-ਨਾਲ ਗਾਹਕਾਂ ਨੇ ਵੀ ਆਪਣੀ ਜ਼ੇਬ ‘ਤੇ ਇਸ ਨੂੰ ਵੱਡਾ ਬੋਝ ਦੱਸਿਆ।

ਦੁਕਾਨਦਾਰਾਂ ਦਾ ਕਹਿਣਾ ਹੈ ਕਿ ਉਹ ਪਹਿਲਾਂ ਹੀ ਗੈਸ ਦੀ ਕਮੀ ਨਾਲ ਜੂਝ ਰਹੇ ਸਨ ਤੇ ਹੁਣ ਕੀਮਤਾਂ ਵਧਣ ਨਾਲ ਉਨ੍ਹਾਂ ਦਾ ਕਾਰੋਬਾਰ ਪ੍ਰਭਾਵਿਤ ਹੋਵੇਗਾ। ਕਈਆਂ ਨੇ ਦੱਸਿਆ ਕਿ ਗੈਸ ਸਿਲਿੰਡਰ ਨਾ ਮਿਲਣ ਕਾਰਨ ਉਹਨਾਂ ਨੂੰ ਆਪਣੀਆਂ ਰੇਹੜੀਆਂ ਦੋ-ਦੋ ਦਿਨ ਬੰਦ ਰੱਖਣੀਆਂ ਪੈਂਦੀਆਂ ਹਨ, ਜਿਸ ਨਾਲ ਉਨ੍ਹਾਂ ਦੀ ਆਮਦਨ ਤੇ ਅਸਰ ਪੈ ਰਿਹਾ ਹੈ।

ਦੁਕਾਨਦਾਰਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਭ ਤੋਂ ਪਹਿਲਾਂ ਐਲਪੀਜੀ ਗੈਸ ਦੀ ਕਮੀ ਨੂੰ ਦੂਰ ਕੀਤਾ ਜਾਵੇ ਤੇ ਫਿਰ ਕਮਰਸ਼ੀਅਲ ਸਿਲਿੰਡਰ ਦੀਆਂ ਵਧੀਆਂ ਕੀਮਤਾਂ ਤੇ ਮੁੜ ਵਿਚਾਰ ਕੀਤਾ ਜਾਵੇ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇ ਹਾਲਾਤ ਇੰਝ ਹੀ ਰਹੇ ਤਾਂ ਉਨ੍ਹਾਂ ਲਈ ਘਰ ਚਲਾਉਣਾ ਮੁਸ਼ਕਿਲ ਹੋ ਜਾਵੇਗਾ।

ਦੂਜੇ ਪਾਸੇ, ਗ੍ਰਾਹਕਾਂ ਨੇ ਵੀ ਇਸ ਫੈਸਲੇ ਤੇ ਨਾਰਾਜ਼ਗੀ ਜਤਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਮਹਿੰਗਾਈ ਨੇ ਕਮਰ ਤੋੜ ਦਿੱਤੀ ਹੈ ਤੇ ਹੁਣ ਗੈਸ ਦੀਆਂ ਕੀਮਤਾਂ ਵਧਣ ਨਾਲ ਖਾਣ-ਪੀਣ ਦੀਆਂ ਚੀਜ਼ਾਂ ਵੀ ਮਹਿੰਗੀਆਂ ਹੋਣਗੀਆਂ। ਗ੍ਰਾਹਕਾਂ ਨੇ ਕਿਹਾ ਕਿ ਜਿੱਥੇ ਪਹਿਲਾਂ ਉਹ 40 ਰੁਪਏ ‘ਚ ਖਾਣਾ ਖਾ ਲੈਂਦੇ ਸਨ, ਹੁਣ ਉਸ ‘ਚ ਵੀ ਵਾਧਾ ਹੋਵੇਗਾ।

ਕੁੱਲ ਮਿਲਾ ਕੇ, ਮਿਡਲ ਈਸਟ ਦੀ ਜੰਗ ਦਾ ਅਸਰ ਸਿੱਧਾ ਆਮ ਲੋਕਾਂ ਦੀ ਜੇਬ ਤੇ ਪੈ ਰਿਹਾ ਹੈ। ਲੋਕਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਫੈਸਲੇ ਤੇ ਦੁਬਾਰਾ ਵਿਚਾਰ ਕੀਤਾ ਜਾਵੇ ਤਾਂ ਜੋ ਆਮ ਵਰਗ ਨੂੰ ਰਾਹਤ ਮਿਲ ਸਕੇ।

Read Latest News and Breaking News at Daily Post TV, Browse for more News

Ad
Ad