IND vs AFG, One-off Test: ਭਾਰਤ ਨੇ ਅਫਗਾਨਿਸਤਾਨ ਨੂੰ ਪਾਰੀ ਤੇ 300 ਦੌੜਾਂ ਨਾਲ ਹਰਾਇਆ
ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਖੇਡੇ ਗਏ ਇਕਲੌਤੇ ਟੈਸਟ ਮੈਚ ਵਿੱਚ ਭਾਰਤ ਨੇ ਅਫਗਾਨਿਸਤਾਨ ਨੂੰ ਇੱਕ ਪਾਰੀ ਅਤੇ 300 ਦੌੜਾਂ ਨਾਲ ਹਰਾਇਆ। ਭਾਰਤ ਨੇ ਆਪਣੀ ਪਹਿਲੀ ਪਾਰੀ ਅੱਠ ਵਿਕਟਾਂ ‘ਤੇ 564 ਦੌੜਾਂ ‘ਤੇ ਘੋਸ਼ਿਤ ਕੀਤੀ ਅਤੇ ਤੀਜੇ ਦਿਨ ਅਫਗਾਨਿਸਤਾਨ ਨੂੰ ਉਸ ਦੀ ਪਹਿਲੀ ਪਾਰੀ ‘ਚ 152 ਦੌੜਾਂ ‘ਤੇ ਆਊਟ ਕਰ ਦਿੱਤਾ। ਇਸ ਨਾਲ ਭਾਰਤ ਨੂੰ 412 ਦੌੜਾਂ ਦੀ ਬੜ੍ਹਤ ਮਿਲੀ, ਜਿਸ ਨਾਲ ਅਫਗਾਨਿਸਤਾਨ ਨੂੰ ਫਾਲੋਆਨ ਕਰਨ ਲਈ ਮਜਬੂਰ ਹੋਣਾ ਪਿਆ। ਅਫਗਾਨਿਸਤਾਨ ਦੀ ਬੱਲੇਬਾਜ਼ੀ ਦੂਜੀ ਪਾਰੀ ਵਿੱਚ ਮਾੜੀ ਸੀ, ਸਿਰਫ 112 ਦੌੜਾਂ ਹੀ ਬਣਾ ਸਕੀ। ਅਫਗਾਨਿਸਤਾਨ ਨੇ ਦੂਜੀ ਪਾਰੀ ਵਿੱਚ ਨੌਂ ਵਿਕਟਾਂ ਗੁਆ ਦਿੱਤੀਆਂ, ਪਰ ਅਸ਼ਰਫ ਬੱਲੇਬਾਜ਼ੀ ਲਈ ਨਹੀਂ ਉਤਰਿਆ।
ਭਾਰਤ ਬਨਾਮ ਅਫਗਾਨਿਸਤਾਨ ਪਲੇਇੰਗ 11
ਭਾਰਤ : ਕੇਐਲ ਰਾਹੁਲ, ਯਸ਼ਸਵੀ ਜਾਇਸਵਾਲ, ਸਾਈ ਸੁਦਰਸ਼ਨ, ਸ਼ੁਭਮਨ ਗਿੱਲ (ਕਪਤਾਨ), ਰਿਸ਼ਭ ਪੰਤ (ਵਿਕਟਕੀਪਰ), ਧਰੁਵ ਜੁਰੇਲ, ਵਾਸ਼ਿੰਗਟਨ ਸੁੰਦਰ, ਮਾਨਵ ਸੁਥਾਰ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਪ੍ਰਸਿਧ ਕ੍ਰਿਸ਼ਨਾ।
ਅਫਗਾਨਿਸਤਾਨ : ਸਿਦੀਕੁੱਲ ਅਟਲ, ਰਹਿਮਾਨਉੱਲ੍ਹਾ ਗੁਰਬਾਜ਼, ਅਬਦੁਲ ਮਲਿਕ, ਰਹਿਮਤ ਸ਼ਾਹ, ਹਸ਼ਮਤੁੱਲਾ ਸ਼ਾਹਿਦੀ (ਕਪਤਾਨ), ਅਫਸਰ ਜ਼ਜ਼ਈ (ਵਿਕਟਕੀਪਰ), ਅਜ਼ਮਤੁੱਲਾ ਉਮਰਜ਼ਈ, ਸ਼ਰਾਫੂਦੀਨ ਅਸ਼ਰਫ, ਨਗੇਲੀਆ ਖਰੋਤੇ, ਜ਼ਿਆਉਰ ਰਹਿਮਾਨ ਸ਼ਰੀਫੀ, ਮੁਹੰਮਦ ਸਲੀਮ ਸਫੀ।