Journalism Of Hope
BREAKING NEWS
हरियाणवी टूरिस्टों की हरिद्वार में पिटाई, VIDEO:युवती ने उंगली दिखाकर गालियां दीं, कपड़े फाड़ थप्पड़ मारे; मोबाइल निकालने पर लात मारी

IND VS SA: ਟੀ-20 ਸੂਰਿਆਕੁਮਾਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ, ਬੁਮਰਾਹ ਨਿੱਜੀ ਕਾਰਨਾਂ ਕਰਕੇ ਬਾਹਰ

Sports News: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਤੀਜਾ ਮੈਚ ਧਰਮਸ਼ਾਲਾ ਦੇ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇਸ ਮੈਚ ਲਈ ਭਾਰਤੀ ਟੀਮ ਦੀ ਪਲੇਇੰਗ ਇਲੈਵਨ ਵਿੱਚ ਦੋ ਵੱਡੇ ਬਦਲਾਅ ਕੀਤੇ ਗਏ ਹਨ, ਜਿਸ ਵਿੱਚ ਬਹੁਤ […]
Khushi
By : Published: 14 Dec 2025 19:43:PM
IND VS SA: ਟੀ-20 ਸੂਰਿਆਕੁਮਾਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ, ਬੁਮਰਾਹ ਨਿੱਜੀ ਕਾਰਨਾਂ ਕਰਕੇ ਬਾਹਰ

Sports News: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਪੰਜ ਮੈਚਾਂ ਦੀ ਟੀ-20 ਲੜੀ ਦਾ ਤੀਜਾ ਮੈਚ ਧਰਮਸ਼ਾਲਾ ਦੇ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇਸ ਮੈਚ ਲਈ ਭਾਰਤੀ ਟੀਮ ਦੀ ਪਲੇਇੰਗ ਇਲੈਵਨ ਵਿੱਚ ਦੋ ਵੱਡੇ ਬਦਲਾਅ ਕੀਤੇ ਗਏ ਹਨ, ਜਿਸ ਵਿੱਚ ਬਹੁਤ ਸਾਰੇ ਲੋਕ ਸੰਜੂ ਸੈਮਸਨ ਦੀ ਵਾਪਸੀ ਦੀ ਉਮੀਦ ਕਰ ਰਹੇ ਸਨ, ਪਰ ਅਜਿਹਾ ਨਹੀਂ ਹੋਇਆ। ਪਿਛਲੇ ਮੈਚ ਵਿੱਚ ਤੀਜੇ ਨੰਬਰ ‘ਤੇ ਬੱਲੇਬਾਜ਼ੀ ਲਈ ਭੇਜੇ ਗਏ ਅਕਸ਼ਰ ਪਟੇਲ ਨੂੰ ਇਸ ਮੈਚ ਲਈ ਟੀਮ ਵਿੱਚੋਂ ਬਾਹਰ ਕਰ ਦਿੱਤਾ ਗਿਆ ਹੈ।

ਦੱਖਣੀ ਅਫਰੀਕਾ ਵਿਰੁੱਧ ਤੀਜੇ ਟੀ-20 ਮੈਚ ਵਿੱਚ ਟਾਸ ਜਿੱਤਣ ਤੋਂ ਬਾਅਦ ਪਲੇਇੰਗ ਇਲੈਵਨ ਵਿੱਚ ਬਦਲਾਅ ਬਾਰੇ ਪੁੱਛੇ ਜਾਣ ‘ਤੇ ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ਨੇ ਕਿਹਾ ਕਿ ਅਕਸ਼ਰ ਪਟੇਲ ਇਸ ਮੈਚ ਵਿੱਚ ਨਹੀਂ ਖੇਡ ਰਿਹਾ ਕਿਉਂਕਿ ਉਹ ਪੂਰੀ ਤਰ੍ਹਾਂ ਫਿੱਟ ਨਹੀਂ ਹੈ। ਜਸਪ੍ਰੀਤ ਬੁਮਰਾਹ ਬਾਰੇ ਸੂਰਿਆ ਨੇ ਕਿਹਾ ਕਿ ਉਹ ਨਿੱਜੀ ਕਾਰਨਾਂ ਕਰਕੇ ਘਰ ਚਲਾ ਗਿਆ ਹੈ।

ਅਸੀਂ ਹਰਸ਼ਿਤ ਰਾਣਾ ਅਤੇ ਕੁਲਦੀਪ ਯਾਦਵ ਨੂੰ ਪਲੇਇੰਗ ਇਲੈਵਨ ਵਿੱਚ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਗੇਂਦਬਾਜ਼ੀ ਕਰਨ ਦੇ ਫੈਸਲੇ ਬਾਰੇ ਸੂਰਿਆ ਨੇ ਕਿਹਾ ਕਿ ਇਹ ਵਿਕਟ ਬੱਲੇਬਾਜ਼ੀ ਲਈ ਕਾਫ਼ੀ ਵਧੀਆ ਹੈ ਅਤੇ ਦੂਜੀ ਪਾਰੀ ਵਿੱਚ ਵੀ ਬਹੁਤਾ ਬਦਲਾਅ ਨਹੀਂ ਹੋਵੇਗਾ। ਪਹਿਲਾਂ ਹੀ ਕੁਝ ਤ੍ਰੇਲ ਹੈ, ਜੋ ਬਾਅਦ ਵਿੱਚ ਵਧੇਗੀ। ਸਾਡੇ ਲਈ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਅਸੀਂ ਕਿਵੇਂ ਵਾਪਸੀ ਕਰਦੇ ਹਾਂ।

ਤੀਜੇ ਟੀ-20 ਮੈਚ ਲਈ ਭਾਰਤੀ ਟੀਮ ਦੀ ਪਲੇਇੰਗ ਇਲੈਵਨ:

ਅਭਿਸ਼ੇਕ ਸ਼ਰਮਾ, ਸ਼ੁਭਮਨ ਗਿੱਲ, ਸੂਰਿਆਕੁਮਾਰ ਯਾਦਵ (ਕਪਤਾਨ), ਤਿਲਕ ਵਰਮਾ, ਹਾਰਦਿਕ ਪੰਡਯਾ, ਸ਼ਿਵਮ ਦੂਬੇ, ਜਿਤੇਸ਼ ਸ਼ਰਮਾ (ਵਿਕਟਕੀਪਰ), ਹਰਸ਼ਿਤ ਰਾਣਾ, ਅਰਸ਼ਦੀਪ ਸਿੰਘ, ਕੁਲਦੀਪ ਯਾਦਵ, ਵਰੁਣ ਚੱਕਰਵਰਤੀ।

ਦੱਖਣੀ ਅਫਰੀਕਾ ਦੇ ਪਲੇਇੰਗ ਇਲੈਵਨ ਵਿੱਚ ਤਿੰਨ ਬਦਲਾਅ

ਦੱਖਣੀ ਅਫਰੀਕਾ ਨੇ ਭਾਰਤ ਵਿਰੁੱਧ ਦੂਜੇ ਟੀ-20 ਵਿੱਚ ਬੱਲੇਬਾਜੀ ਅਤੇ ਗੇਂਦਬਾਜ਼ੀ ਦੋਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।ਤੀਜੇ ਮੈਚ ਲਈ,ਉਨ੍ਹਾਂ ਨੇ ਆਪਣੀ ਪਲੇਇੰਗ ਇਲੈਵਨ ਵਿੱਚ ਵੱਡੇ ਬਦਲਾਵ ਕਰਨ ਦਾ ਫੈਸਲਾ ਕੀਤਾ ਹੈ। ਦੱਖਣੀ ਅਫਰੀਕਾ ਦੇ ਕਪਤਾਨ ਏਡੇਨ ਮਾਰਕਰਾਮ ਨੇ ਕਿਹਾ ਕਿ ਡੇਵਿਡ ਮਿਲਰ, ਲੂਥੋ ਸਿਪਾਮਲਾ ਅਤੇ ਜਾਰਜ ਲਿੰਡੇ ਦੀ ਜਗ੍ਹਾ ਕੋਰਬਿਨ ਬੋਸ਼ ,ਐਨਰਿਚ ਨੌਰਟਜੇ ਅਤੇ ਟਿ੍ਸਟਨ ਸਟੱਬਸ ਨੂੰ ਸ਼ਾਮਲ ਕੀਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News