Journalism Of Hope
BREAKING NEWS
ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਵੱਡਾ ਤੋਹਫ਼ਾ.....ਚੈੱਕ ਬਾਊਂਸ ਮਾਮਲੇ ’ਚ ਅਦਾਕਾਰ ਰਾਜਪਾਲ ਯਾਦਵ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ.....ਲਾਰੈਂਸ ਬਿਸ਼ਨੋਈ ਦਾ ਕਰੀਬੀ ਅਤੇ ਮੋਸਟ ਵਾਂਟੇਡ ਗੈਂਗਸਟਰ ਹੈਰੀ ਬਾਕਸਰ ਅਮਰੀਕਾ ਵਿੱਚ ਹਿਰਾਸਤ ’ਚ.........ਦਿਲਜੀਤ ਦੋਸਾਂਝ ‘ Las Vegas’ ’ਚ ਲੈਟਿਨ ਗ੍ਰੈਮੀ ਐਵਾਰਡਜ਼ ਦੌਰਾਨ ਕਰਨਗੇ ਪਰਫਾਰਮ.......ਦਿਲਜੀਤ ਦੋਸਾਂਝ ਦੇ ਇੰਦੌਰ ਕੰਸਰਟ ਤੋਂ ਪਹਿਲਾਂ ਪ੍ਰਬੰਧਕਾਂ ਨੂੰ ਨੋਟਿਸ ਜਾਰੀ......CBSE ਨੇ 10ਵੀਂ-12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦਾ ਟਾਈਮ ਟੇਬਲ ਕੀਤਾ ਜਾਰੀ.....ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2,787 ਤੱਕ ਪਹੁੰਚੇ, ਤਰਨ ਤਾਰਨ ਸਭ ਤੋਂ ਅੱਗੇ

ਭਾਰਤ ਨੇ ਨਿਊਜ਼ੀਲੈਂਡ ਨੂੰ ਦੂਜੇ ਵਨਡੇ ’ਚ ਹਰਾਇਆ, ਮੀਂਹ ਨੇ DLS ਨਿਯਮ ਤਹਿਤ ਟੀਮ ਨੂੰ ਦਿਵਾਈ ਜਿੱਤ

ਨਵੀਂ ਦਿੱਲੀ: ਭਾਰਤ ਨੇ ਨਿਊਜ਼ੀਲੈਂਡ ਨੂੰ ਦੂਜੇ ਵਨਡੇ ਮੈਚ ਵਿੱਚ ਡਕਵਰਥ-ਲੂਈਸ-ਸਟਰਨ (DLS) ਨਿਯਮ ਤਹਿਤ ਹਰਾ ਦਿੱਤਾ ਹੈ। ਵੈਲਿੰਗਟਨ ਵਿੱਚ ਖੇਡੇ ਗਏ ਇਸ ਮੁਕਾਬਲੇ ਵਿੱਚ ਮੀਂਹ ਕਾਰਨ ਖੇਡ ਮੁੜ ਸ਼ੁਰੂ ਨਹੀਂ ਹੋ ਸਕੀ, ਜਿਸ ਤੋਂ ਬਾਅਦ ਭਾਰਤੀ ਟੀਮ ਨੂੰ ਜੇਤੂ ਐਲਾਨ ਦਿੱਤਾ ਗਿਆ। ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਦੀ ਟੀਮ 41 ਓਵਰਾਂ ਵਿੱਚ 134 ਦੌੜਾਂ ਬਣਾ ਕੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਭਾਰਤ ਨੇ ਨਿਊਜ਼ੀਲੈਂਡ ਨੂੰ ਦੂਜੇ ਵਨਡੇ ’ਚ ਹਰਾਇਆ, ਮੀਂਹ ਨੇ DLS ਨਿਯਮ ਤਹਿਤ ਟੀਮ ਨੂੰ ਦਿਵਾਈ ਜਿੱਤ

ਨਵੀਂ ਦਿੱਲੀ: ਭਾਰਤ ਨੇ ਨਿਊਜ਼ੀਲੈਂਡ ਨੂੰ ਦੂਜੇ ਵਨਡੇ ਮੈਚ ਵਿੱਚ ਡਕਵਰਥ-ਲੂਈਸ-ਸਟਰਨ (DLS) ਨਿਯਮ ਤਹਿਤ ਹਰਾ ਦਿੱਤਾ ਹੈ। ਵੈਲਿੰਗਟਨ ਵਿੱਚ ਖੇਡੇ ਗਏ ਇਸ ਮੁਕਾਬਲੇ ਵਿੱਚ ਮੀਂਹ ਕਾਰਨ ਖੇਡ ਮੁੜ ਸ਼ੁਰੂ ਨਹੀਂ ਹੋ ਸਕੀ, ਜਿਸ ਤੋਂ ਬਾਅਦ ਭਾਰਤੀ ਟੀਮ ਨੂੰ ਜੇਤੂ ਐਲਾਨ ਦਿੱਤਾ ਗਿਆ।

ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਦੀ ਟੀਮ 41 ਓਵਰਾਂ ਵਿੱਚ 134 ਦੌੜਾਂ ਬਣਾ ਕੇ ਆਲਆਊਟ ਹੋ ਗਈ ਸੀ। ਇਸ ਦੇ ਜਵਾਬ ਵਿੱਚ 135 ਦੌੜਾਂ ਦੇ ਟੀਚੇ ਦਾ ਪਿੱਛਾ ਕਰ ਰਹੀ ਭਾਰਤੀ ਟੀਮ ਨੇ 26 ਓਵਰਾਂ ਵਿੱਚ 7 ਵਿਕਟਾਂ ਗੁਆ ਕੇ 113 ਦੌੜਾਂ ਬਣਾ ਲਈਆਂ ਸਨ। ਇਸੇ ਦੌਰਾਨ ਮੀਂਹ ਸ਼ੁਰੂ ਹੋ ਗਿਆ ਅਤੇ ਮੈਚ ਅੱਗੇ ਨਹੀਂ ਖੇਡਿਆ ਜਾ ਸਕਿਆ।

DLS ਨਿਯਮ ਮੁਤਾਬਕ 26 ਓਵਰਾਂ ਮਗਰੋਂ ਭਾਰਤ ਦਾ ਪਾਰ ਸਕੋਰ 109 ਦੌੜਾਂ ਸੀ, ਜਦਕਿ ਟੀਮ 113 ਦੌੜਾਂ ਬਣਾ ਚੁੱਕੀ ਸੀ। ਇਸ ਤਰ੍ਹਾਂ ਭਾਰਤ ਨਿਰਧਾਰਤ ਸਕੋਰ ਤੋਂ 4 ਦੌੜਾਂ ਅੱਗੇ ਸੀ ਅਤੇ ਇਸੇ ਆਧਾਰ ’ਤੇ ਉਸ ਨੂੰ ਜੇਤੂ ਕਰਾਰ ਦਿੱਤਾ ਗਿਆ।

ਭਾਰਤ ਵੱਲੋਂ ਗੁਰਨੂਰ ਬਰਾੜ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 30 ਦੌੜਾਂ ਦੇ ਕੇ 4 ਵਿਕਟਾਂ ਹਾਸਲ ਕੀਤੀਆਂ। ਉੱਧਰ, ਨਿਊਜ਼ੀਲੈਂਡ ਵੱਲੋਂ ਡੇਰਿਲ ਮਿਚੇਲ ਨੇ ਸਭ ਤੋਂ ਵੱਧ 55 ਦੌੜਾਂ ਬਣਾਈਆਂ।

Read Latest News and Breaking News at Daily Post TV, Browse for more News

Ad
Ad

Punjab District News