Journalism Of Hope
BREAKING NEWS
PM ਮੋਦੀ ਨੇ ਕੈਪਟਨ ਸਮਿਤ ਮੱਛਾਰ ਨਾਲ ਕੀਤੀ ਗੱਲਬਾਤ, ਬਹਾਦਰੀ ਦੀ ਕੀਤੀ ਸ਼ਲਾਘਾ.....ਨਵਜੋਤ ਸਿੰਘ ਸਿੱਧੂ ਬਣੇ ਦਾਦਾ, ਘਰ ਆਈ ਨੰਨ੍ਹੀ ਪਰੀ.....ਜਲਾਲਾਬਾਦ ’ਚ DSP ਦਫ਼ਤਰ ਬਾਹਰ ਫਾਇਰਿੰਗ, 2 ਨੌਜਵਾਨ ਗ੍ਰਿਫ਼ਤਾਰ....LPU ਹਿੰਸਾ ਮਾਮਲਾ: ਮਿਗ-23 ਲੜਾਕੂ ਜਹਾਜ਼ ’ਤੇ ਚੜ੍ਹਿਆ ਨੌਜਵਾਨ ਗ੍ਰਿਫ਼ਤਾਰ.....ਵਟਸਐਪ ’ਤੇ ਪੇਰੈਂਟਲ ਕੰਟਰੋਲ: ਹੁਣ ਮਾਪੇ ਤੈਅ ਕਰਨਗੇ ਬੱਚਿਆਂ ਨੂੰ ਕੌਣ ਗਰੁੱਪ ’ਚ ਜੋੜ ਸਕੇਗਾ.......ਕੇਂਦਰ ਸਰਕਾਰ ਨੇ ਤਿਉਹਾਰੀ ਸੀਜ਼ਨ ਤੋਂ ਪਹਿਲਾਂ ਖੰਡ ਦੇ ਸਟਾਕ ਦੀ ਹੱਦ ਘਟਾਈ.....ਜੇਲ੍ਹ ’ਚੋਂ ਹੀ ਹਵਾਲਾ ਰਾਹੀਂ 2 ਲੱਖ ਰੁਪਏ ਟਰਾਂਸਫਰ ਕਰਨ ਦਾ ਦੋਸ਼, 6 ਕੈਦੀਆਂ ਖ਼ਿਲਾਫ਼ ਕੇਸ ਦਰਜ

ਭਾਰਤ ਨੇ ਏਸ਼ੀਅਨ ਗੇਮਜ਼ ’ਚ ਰਚਿਆ ਇਤਿਹਾਸ, 1 ਮਿੰਟ ’ਚ 2 ਗੋਲਡ, ਅੰਕੁਸ਼ ਪੰਘਾਲ ਤੇ ਸੁਜੀਤ ਕਲਕਲ ਨੇ ਜਿੱਤੇ ਗੋਲਡ ਮੈਡਲ

ਭਾਰਤ ਨੇ ਏਸ਼ੀਅਨ ਗੇਮਜ਼ ਵਿੱਚ ਸ਼ੁੱਕਰਵਾਰ ਨੂੰ ਸਿਰਫ਼ ਇੱਕ ਮਿੰਟ ਦੇ ਅੰਦਰ 2 ਗੋਲਡ ਮੈਡਲ ਜਿੱਤ ਲਏ। ਮੁੱਕੇਬਾਜ਼ ਅੰਕੁਸ਼ ਪੰਘਾਲ ਨੇ ਪੁਰਸ਼ਾਂ ਦੇ 80 ਕਿਲੋ ਭਾਰ ਵਰਗ ਵਿੱਚ ਗੋਲਡ ਮੈਡਲ ਜਿੱਤਿਆ। ਇਸ ਤੋਂ ਠੀਕ ਇੱਕ ਮਿੰਟ ਪਹਿਲਾਂ ਸੁਜੀਤ ਕਲਕਲ ਨੇ ਕੁਸ਼ਤੀ ਦੇ ਪੁਰਸ਼ਾਂ ਦੇ 65 ਕਿਲੋ ਫ੍ਰੀਸਟਾਈਲ ਵਰਗ ਵਿੱਚ ਸੋਨਾ ਆਪਣੇ ਨਾਮ ਕੀਤਾ। ਇਸ ਤੋਂ […]
By : Updated On: 02 Oct 2026 16:52:PM
ਭਾਰਤ ਨੇ ਏਸ਼ੀਅਨ ਗੇਮਜ਼ ’ਚ ਰਚਿਆ ਇਤਿਹਾਸ, 1 ਮਿੰਟ ’ਚ 2 ਗੋਲਡ, ਅੰਕੁਸ਼ ਪੰਘਾਲ ਤੇ ਸੁਜੀਤ ਕਲਕਲ ਨੇ ਜਿੱਤੇ ਗੋਲਡ ਮੈਡਲ

ਭਾਰਤ ਨੇ ਏਸ਼ੀਅਨ ਗੇਮਜ਼ ਵਿੱਚ ਸ਼ੁੱਕਰਵਾਰ ਨੂੰ ਸਿਰਫ਼ ਇੱਕ ਮਿੰਟ ਦੇ ਅੰਦਰ 2 ਗੋਲਡ ਮੈਡਲ ਜਿੱਤ ਲਏ। ਮੁੱਕੇਬਾਜ਼ ਅੰਕੁਸ਼ ਪੰਘਾਲ ਨੇ ਪੁਰਸ਼ਾਂ ਦੇ 80 ਕਿਲੋ ਭਾਰ ਵਰਗ ਵਿੱਚ ਗੋਲਡ ਮੈਡਲ ਜਿੱਤਿਆ। ਇਸ ਤੋਂ ਠੀਕ ਇੱਕ ਮਿੰਟ ਪਹਿਲਾਂ ਸੁਜੀਤ ਕਲਕਲ ਨੇ ਕੁਸ਼ਤੀ ਦੇ ਪੁਰਸ਼ਾਂ ਦੇ 65 ਕਿਲੋ ਫ੍ਰੀਸਟਾਈਲ ਵਰਗ ਵਿੱਚ ਸੋਨਾ ਆਪਣੇ ਨਾਮ ਕੀਤਾ।

ਇਸ਼ਤਿਹਾਰ

ਇਸ ਤੋਂ ਪਹਿਲਾਂ ਮੁੱਕੇਬਾਜ਼ ਪਰਵੀਨ ਹੁੱਡਾ ਨੇ ਮਹਿਲਾਵਾਂ ਦੇ 65 ਕਿਲੋ ਅਤੇ ਲਵਲੀਨਾ ਬੋਰਗੋਹੇਨ ਨੇ ਮਹਿਲਾਵਾਂ ਦੇ 75 ਕਿਲੋ ਭਾਰ ਵਰਗ ਵਿੱਚ ਗੋਲਡ ਮੈਡਲ ਜਿੱਤਿਆ। ਇਹ ਪਹਿਲੀ ਵਾਰ ਹੈ ਜਦੋਂ ਏਸ਼ੀਅਨ ਗੇਮਜ਼ ਵਿੱਚ ਭਾਰਤ ਦੇ 3 ਮੁੱਕੇਬਾਜ਼ ਚੈਂਪੀਅਨ ਬਣੇ ਹਨ।

ਸਵੇਰੇ ਭਾਰਤੀ ਮਹਿਲਾ ਤੀਰਅੰਦਾਜ਼ੀ ਟੀਮ ਨੇ ਰਿਕਰਵ ਮੁਕਾਬਲੇ ਵਿੱਚ ਵੀ ਗੋਲਡ ਮੈਡਲ ਜਿੱਤਿਆ। ਇਸ ਦੇ ਨਾਲ ਏਸ਼ੀਅਨ ਗੇਮਜ਼ ਵਿੱਚ ਭਾਰਤ ਦੇ ਗੋਲਡ ਮੈਡਲਾਂ ਦੀ ਗਿਣਤੀ 15 ਹੋ ਗਈ ਹੈ ਅਤੇ ਭਾਰਤ ਮੈਡਲ ਟੈਲੀ ਵਿੱਚ 5ਵੇਂ ਸਥਾਨ ’ਤੇ ਪਹੁੰਚ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News