Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

India Pakistan Attack: ਕਰਨਲ ਸੋਫੀਆ ਨੇ ਕਿਹਾ, ‘ਪਾਕਿਸਤਾਨ ਫੌਜੀ ਠਿਕਾਣਿਆਂ ਨੂੰ ਬਣਾ ਰਿਹਾ ਹੈ ਨਿਸ਼ਾਨਾ, ਭਾਰਤ ਨੇ ਹਮਲਿਆਂ ਨੂੰ ਕੀਤਾ ਨਾਕਾਮ’

India Pakistan Attack News: ਪਾਕਿਸਤਾਨ ਨਾਲ ਵਧਦੇ ਟਕਰਾਅ ਤੋਂ ਬਾਅਦ, ਵਿਦੇਸ਼ ਅਤੇ ਰੱਖਿਆ ਮੰਤਰਾਲਿਆਂ ਵੱਲੋਂ ਇੱਕ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਕਰਨਲ ਸੋਫੀਆ ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਵੱਲੋਂ 26 ਤੋਂ ਵੱਧ ਥਾਵਾਂ ‘ਤੇ ਹਮਲੇ ਕੀਤੇ ਗਏ ਹਨ। ਕਰਨਲ ਨੇ ਕਿਹਾ ਕਿ ਪਾਕਿਸਤਾਨੀ ਫੌਜ ਨੇ ਪੂਰੇ ਪੱਛਮੀ ਮੋਰਚੇ ‘ਤੇ ਹਮਲਾਵਰ ਗਤੀਵਿਧੀਆਂ ਜਾਰੀ ਰੱਖੀਆਂ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
India Pakistan Attack: ਕਰਨਲ ਸੋਫੀਆ ਨੇ ਕਿਹਾ, ‘ਪਾਕਿਸਤਾਨ ਫੌਜੀ ਠਿਕਾਣਿਆਂ ਨੂੰ ਬਣਾ ਰਿਹਾ ਹੈ ਨਿਸ਼ਾਨਾ, ਭਾਰਤ ਨੇ ਹਮਲਿਆਂ ਨੂੰ ਕੀਤਾ ਨਾਕਾਮ’

India Pakistan Attack News: ਪਾਕਿਸਤਾਨ ਨਾਲ ਵਧਦੇ ਟਕਰਾਅ ਤੋਂ ਬਾਅਦ, ਵਿਦੇਸ਼ ਅਤੇ ਰੱਖਿਆ ਮੰਤਰਾਲਿਆਂ ਵੱਲੋਂ ਇੱਕ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ।

ਕਰਨਲ ਸੋਫੀਆ ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਵੱਲੋਂ 26 ਤੋਂ ਵੱਧ ਥਾਵਾਂ ‘ਤੇ ਹਮਲੇ ਕੀਤੇ ਗਏ ਹਨ। ਕਰਨਲ ਨੇ ਕਿਹਾ ਕਿ ਪਾਕਿਸਤਾਨੀ ਫੌਜ ਨੇ ਪੂਰੇ ਪੱਛਮੀ ਮੋਰਚੇ ‘ਤੇ ਹਮਲਾਵਰ ਗਤੀਵਿਧੀਆਂ ਜਾਰੀ ਰੱਖੀਆਂ। ਲੜਾਕੂ ਜਹਾਜ਼ਾਂ ਦੀ ਵਰਤੋਂ ਕੀਤੀ।

ਉਨ੍ਹਾਂ ਨੇ ਕਿਹਾ, “ਊਧਮਪੁਰ, ਭੁਜ, ਬਠਿੰਡਾ, ਪਠਾਨਕੋਟ ਸਮੇਤ 5 ਥਾਵਾਂ ‘ਤੇ ਉਪਕਰਨਾਂ ਨੂੰ ਨੁਕਸਾਨ ਪਹੁੰਚਿਆ। ਸ੍ਰੀਨਗਰ, ਅਵੰਤੀਪੁਰ ਵਿੱਚ ਮੈਡੀਕਲ ਕੰਪਲੈਕਸ ਅਤੇ ਸਕੂਲ ਨੂੰ ਨਿਸ਼ਾਨਾ ਬਣਾਇਆ ਗਿਆ।”

ਪਾਕਿਸਤਾਨ ਨੇ ਪੰਜਾਬ ਵਿੱਚ ਦਾਗੀ ਤੇਜ਼ ਰਫ਼ਤਾਰ ਮਿਜ਼ਾਈਲ
ਕਰਨਲ ਸੋਫੀਆ ਕੁਰੈਸ਼ੀ ਨੇ ਕਿਹਾ, “ਪਾਕਿਸਤਾਨ ਭਾਰਤੀ ਰੱਖਿਆ ਸਥਾਪਨਾਵਾਂ ਨੂੰ ਨਿਸ਼ਾਨਾ ਬਣਾ ਰਿਹਾ ਹੈ। ਪਾਕਿਸਤਾਨ ਨੇ ਪੰਜਾਬ ਵਿੱਚ ਤੇਜ਼ ਰਫ਼ਤਾਰ ਮਿਜ਼ਾਈਲਾਂ ਦਾਗੀਆਂ, ਜਿਸਦਾ ਜਵਾਬ ਦਿੱਤਾ ਜਾ ਰਿਹਾ ਹੈ। ਭਾਰਤੀ ਹਥਿਆਰਬੰਦ ਬਲਾਂ ਨੇ ਜਵਾਬ ਦਿੱਤਾ, ਪਾਕਿਸਤਾਨੀ ਫੌਜੀ ਠਿਕਾਣਿਆਂ ‘ਤੇ ਨਿਯੰਤਰਿਤ ਹਮਲੇ ਕੀਤੇ ਗਏ। ਭਾਰਤੀ ਫੌਜ ਨੇ ਪਾਕਿਸਤਾਨੀ ਫੌਜ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ।”

ਭਾਰਤੀ ਫੌਜ ਨੇ ਕਿਹਾ, ‘ਭਾਰਤ ਤਣਾਅ ਨਹੀਂ ਚਾਹੁੰਦਾ’
ਕਰਨਲ ਸੋਫੀਆ ਕੁਰੈਸ਼ੀ ਨੇ ਕਿਹਾ ਕਿ ਭਾਰਤ ਤਣਾਅ ਨਹੀਂ ਚਾਹੁੰਦਾ ਪਰ ਪਾਕਿਸਤਾਨ ਵੱਲੋਂ ਭੜਕਾਊ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

Read Latest News and Breaking News at Daily Post TV, Browse for more News

Ad
Ad

Punjab District News