Journalism Of Hope
BREAKING NEWS
ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਕੱਲ੍ਹ 1 ਅਕਤੂਬਰ ਤੋਂ.......ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ, 1 ਅਕਤੂਬਰ ਤੋਂ ਨਵਾਂ ਸ਼ਡਿਊਲ ਲਾਗੂ.......ਅੰਮ੍ਰਿਤਸਰ ਦੇ ਸਕੂਲਾਂ ਨੂੰ ਮਿਲੀਆਂ ਧਮਕੀ ਭਰੀਆਂ ਈਮੇਲਾਂ, ਵਿਦਿਆਰਥੀਆਂ ਨੂੰ ਘਰ ਭੇਜਿਆ.....LPU ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ, ਨੈਸ਼ਨਲ ਹਾਈਵੇਅ ਜਾਮ ਕਰਨ ’ਤੇ FIR ਕੀਤੀ ਦਰਜ......ECI ਨੇ ਰੋਕੀ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ: ਜਤਾਈ ਕੌਮੀ ਸੁਰੱਖਿਆ ਦੀ ਚਿੰਤਾ.........ਬਰਖ਼ਾਸਤ AIG ਰਾਜਜੀਤ ਸਿੰਘ ਦਾ ਪੁਲੀਸ ਰਿਮਾਂਡ ਮੁੜ ਵਧਿਆ.......ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਕੁਝ ਘੰਟੇ ਪਹਿਲਾਂ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼.....ਹਰਿਆਣਾ ਦੇ ਕਿਸਾਨਾਂ ਵੱਲੋਂ ਦੁੱਧ ਦੀ ਸਪਲਾਈ ਬੰਦ ਕਰਨ ਦਾ ਐਲਾਨ

ਭਾਰਤ ਨੇ ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾਇਆ, ਏਸ਼ੀਅਨ ਗੇਮਜ਼ ਦੇ ਫਾਈਨਲ ’ਚ ਪਹੁੰਚਿਆ

India reaches Asian Games final: ਨਵੀਂ ਦਿੱਲੀ: ਭਾਰਤ ਨੇ ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾ ਕੇ ਏਸ਼ੀਅਨ ਗੇਮਜ਼ ਦੇ ਕ੍ਰਿਕਟ ਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਹੁਣ ਸੋਨ ਤਮਗੇ ਲਈ ਭਾਰਤ ਦਾ ਮੁਕਾਬਲਾ ਪਾਕਿਸਤਾਨ ਨਾਲ ਹੋਵੇਗਾ। ਏਸ਼ੀਅਨ ਗੇਮਜ਼ ਦੇ ਕ੍ਰਿਕਟ ਮੁਕਾਬਲੇ ਵਿੱਚ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਭਾਰਤ ਅਤੇ ਪਾਕਿਸਤਾਨ ਆਹਮੋ-ਸਾਹਮਣੇ ਹੋਣਗੇ। ਜਾਪਾਨ ਦੇ ਨਿਸ਼ਿਨ […]
By : Updated On: 01 Oct 2026 13:52:PM
ਭਾਰਤ ਨੇ ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾਇਆ, ਏਸ਼ੀਅਨ ਗੇਮਜ਼ ਦੇ ਫਾਈਨਲ ’ਚ ਪਹੁੰਚਿਆ
  • ਹੁਣ ਪਾਕਿਸਤਾਨ ਨਾਲ ਹੋਵੇਗਾ ਮੁਕਾਬਲਾ

India reaches Asian Games final: ਨਵੀਂ ਦਿੱਲੀ: ਭਾਰਤ ਨੇ ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾ ਕੇ ਏਸ਼ੀਅਨ ਗੇਮਜ਼ ਦੇ ਕ੍ਰਿਕਟ ਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਹੁਣ ਸੋਨ ਤਮਗੇ ਲਈ ਭਾਰਤ ਦਾ ਮੁਕਾਬਲਾ ਪਾਕਿਸਤਾਨ ਨਾਲ ਹੋਵੇਗਾ। ਏਸ਼ੀਅਨ ਗੇਮਜ਼ ਦੇ ਕ੍ਰਿਕਟ ਮੁਕਾਬਲੇ ਵਿੱਚ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਭਾਰਤ ਅਤੇ ਪਾਕਿਸਤਾਨ ਆਹਮੋ-ਸਾਹਮਣੇ ਹੋਣਗੇ।

ਇਸ਼ਤਿਹਾਰ

ਜਾਪਾਨ ਦੇ ਨਿਸ਼ਿਨ ਵਿੱਚ ਖੇਡੇ ਗਏ ਸੈਮੀਫਾਈਨਲ ਵਿੱਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ ’ਤੇ 169 ਦੌੜਾਂ ਬਣਾਈਆਂ। ਜਵਾਬ ਵਿੱਚ ਸ਼੍ਰੀਲੰਕਾ ਦੀ ਪੂਰੀ ਟੀਮ ਸਿਰਫ਼ 9.5 ਓਵਰਾਂ ਵਿੱਚ 45 ਦੌੜਾਂ ’ਤੇ ਆਲਆਊਟ ਹੋ ਗਈ। ਸ਼੍ਰੀਲੰਕਾ ਦੇ 6 ਬੱਲੇਬਾਜ਼ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੇ।

ਭਾਰਤ ਵੱਲੋਂ ਜਸਪ੍ਰੀਤ ਬੁਮਰਾਹ, ਅਕਸ਼ਰ ਪਟੇਲ ਅਤੇ ਅਭਿਸ਼ੇਕ ਸ਼ਰਮਾ ਨੇ 2-2 ਵਿਕਟਾਂ ਲਈਆਂ, ਜਦਕਿ 3 ਸ਼੍ਰੀਲੰਕਾਈ ਬੱਲੇਬਾਜ਼ ਰਨਆਊਟ ਹੋਏ।

ਬੱਲੇਬਾਜ਼ੀ ਵਿੱਚ ਈਸ਼ਾਨ ਕਿਸ਼ਨ ਨੇ ਨਾਬਾਦ 80 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਇਸ ਤੋਂ ਇਲਾਵਾ ਵੈਭਵ ਸੂਰਯਵੰਸ਼ੀ ਨੇ 21 ਗੇਂਦਾਂ ’ਤੇ 38 ਦੌੜਾਂ ਬਣਾਈਆਂ। ਹੁਣ ਫਾਈਨਲ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਸੋਨ ਤਮਗੇ ਲਈ ਮੁਕਾਬਲਾ ਹੋਵੇਗਾ।

Read Latest News and Breaking News at Daily Post TV, Browse for more News

Ad
Ad

Punjab District News