Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਪਾਕਿਸਤਾਨੀ ਅੱਤਵਾਦੀ ਹਾਫਿਜ਼ ਸਈਦ ਨੂੰ ਸੰਮਨ ਭੇਜੇਗਾ ਭਾਰਤ

India to summon Pak terrorist Hafiz Saeed: ਨਵੀਂ ਦਿੱਲੀ: ਪਹਿਲਗਾਮ ਅੱਤਵਾਦੀ ਹਮਲੇ ਦੇ ਮਾਮਲੇ ਵਿੱਚ NIA ਵੱਲੋਂ ਹਾਫਿਜ਼ ਸਈਦ ਖ਼ਿਲਾਫ਼ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ। ਜਾਂਚ ਏਜੰਸੀ ਹੁਣ ਹਾਫਿਜ਼ ਸਈਦ ਨੂੰ ਪਾਕਿਸਤਾਨ ਵਿੱਚ ਅਦਾਲਤ ਦਾ ਸੰਮਨ ਭੇਜਣ ਦੀ ਤਿਆਰੀ ਕਰ ਰਹੀ ਹੈ। ਇਹ ਸੰਮਨ ਵਿਦੇਸ਼ ਮੰਤਰਾਲੇ ਰਾਹੀਂ ਭੇਜਿਆ ਜਾਵੇਗਾ। ਲਸ਼ਕਰ-ਏ-ਤੋਇਬਾ ਦੇ ਮੁਖੀ ਅਤੇ ਪਹਿਲਗਾਮ […]
By : Published: 23 Aug 2026 07:43:AM
ਪਾਕਿਸਤਾਨੀ ਅੱਤਵਾਦੀ ਹਾਫਿਜ਼ ਸਈਦ ਨੂੰ ਸੰਮਨ ਭੇਜੇਗਾ ਭਾਰਤ

India to summon Pak terrorist Hafiz Saeed: ਨਵੀਂ ਦਿੱਲੀ: ਪਹਿਲਗਾਮ ਅੱਤਵਾਦੀ ਹਮਲੇ ਦੇ ਮਾਮਲੇ ਵਿੱਚ NIA ਵੱਲੋਂ ਹਾਫਿਜ਼ ਸਈਦ ਖ਼ਿਲਾਫ਼ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ। ਜਾਂਚ ਏਜੰਸੀ ਹੁਣ ਹਾਫਿਜ਼ ਸਈਦ ਨੂੰ ਪਾਕਿਸਤਾਨ ਵਿੱਚ ਅਦਾਲਤ ਦਾ ਸੰਮਨ ਭੇਜਣ ਦੀ ਤਿਆਰੀ ਕਰ ਰਹੀ ਹੈ। ਇਹ ਸੰਮਨ ਵਿਦੇਸ਼ ਮੰਤਰਾਲੇ ਰਾਹੀਂ ਭੇਜਿਆ ਜਾਵੇਗਾ। ਲਸ਼ਕਰ-ਏ-ਤੋਇਬਾ ਦੇ ਮੁਖੀ ਅਤੇ ਪਹਿਲਗਾਮ ਹਮਲੇ ਦੇ ਕਥਿਤ ਮਾਸਟਰਮਾਈਂਡ ਹਾਫਿਜ਼ ਸਈਦ ਨੂੰ NIA ਨੇ ਇਸ ਮਾਮਲੇ ਵਿੱਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕਰਕੇ ਮੁਲਜ਼ਮ ਬਣਾਇਆ ਹੈ। ਜੰਮੂ ਦੀ NIA ਅਦਾਲਤ ਪਹਿਲਾਂ ਹੀ ਹਾਫਿਜ਼ ਸਈਦ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਚੁੱਕੀ ਹੈ।

ਇਸ਼ਤਿਹਾਰ

ਹਾਫਿਜ਼ ਸਈਦ ਨੂੰ ਟ੍ਰਾਇਲ ਵਿੱਚ ਪੇਸ਼ ਹੋਣ ਲਈ ਅਦਾਲਤ ਵੱਲੋਂ ਸੰਮਨ ਭੇਜਿਆ ਜਾਵੇਗਾ। ਜੇਕਰ ਉਹ ਅਦਾਲਤ ਵਿੱਚ ਪੇਸ਼ ਨਹੀਂ ਹੁੰਦਾ ਤਾਂ BNSS-2023 ਦੀ ਧਾਰਾ 365 ਤਹਿਤ ਉਸ ਦੀ ਗੈਰਹਾਜ਼ਰੀ ਵਿੱਚ ਮੁਕੱਦਮੇ ਦੀ ਕਾਰਵਾਈ ਸ਼ੁਰੂ ਕੀਤੀ ਜਾ ਸਕਦੀ ਹੈ, ਜਿਸ ਨੂੰ ਟ੍ਰਾਇਲ ਇਨ ਐਬਸੈਂਸ਼ੀਆ ਕਿਹਾ ਜਾਂਦਾ ਹੈ। ਜ਼ਿਕਰਯੋਗ ਹੈ ਕਿ 22 ਅਪ੍ਰੈਲ 2025 ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਖੇਤਰ ਦੀ ਬੈਸਰਨ ਘਾਟੀ ਵਿੱਚ ਅੱਤਵਾਦੀਆਂ ਨੇ ਸੈਲਾਨੀਆਂ ਨੂੰ ਨਿਸ਼ਾਨਾ ਬਣਾਇਆ ਸੀ।

ਭਾਰਤ ਪਾਣੀ ਰੋਕ ਸਕਦਾ ਹੈ: ਅਹਿਸਾਨ ਇਕਬਾਲ
ਦੂਜੇ ਪਾਸੇ, ਪਾਕਿਸਤਾਨ ਦੇ ਪਲਾਨਿੰਗ ਮੰਤਰੀ ਅਹਿਸਾਨ ਇਕਬਾਲ ਨੇ ਭਾਰਤ ਵੱਲੋਂ ਸਿੰਧੂ ਜਲ ਸੰਧੀ ਨੂੰ ਮੁਅੱਤਲ ਰੱਖਣ ਦੇ ਫ਼ੈਸਲੇ ‘ਤੇ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਇਹ ਖ਼ਤਰਾ ਹੈ ਕਿ ਭਾਰਤ ਆਪਣੀ ਭੂਗੋਲਿਕ ਸਥਿਤੀ ਦਾ ਫਾਇਦਾ ਚੁੱਕਦਿਆਂ ਲੋੜ ਪੈਣ ‘ਤੇ ਪਾਣੀ ਦੀ ਸਪਲਾਈ ਨੂੰ ਰੋਕ ਸਕਦਾ ਹੈ ਜਾਂ ਇਸ ਨੂੰ ਦਬਾਅ ਦੇ ਸਾਧਨ ਵਜੋਂ ਵਰਤ ਸਕਦਾ ਹੈ। ਉਨ੍ਹਾਂ ਦੇ ਅਨੁਸਾਰ, ਭਾਰਤ ਉਪਰਲੇ ਪਾਸੇ ਸਥਿਤ ਹੋਣ ਕਾਰਨ ਦਰਿਆਵਾਂ ਦੇ ਪਾਣੀ ਦੇ ਵਹਾਅ ‘ਤੇ ਮਹੱਤਵਪੂਰਨ ਪ੍ਰਭਾਵ ਰੱਖਦਾ ਹੈ।

ਭਾਰਤ ਨੇ ਅਪ੍ਰੈਲ 2025 ਵਿੱਚ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਸਿੰਧੂ ਜਲ ਸੰਧੀ ਨੂੰ ਮੁਅੱਤਲ ਰੱਖਣ ਦਾ ਫ਼ੈਸਲਾ ਕੀਤਾ ਸੀ। ਭਾਰਤ ਦਾ ਕਹਿਣਾ ਹੈ ਕਿ ਜਦੋਂ ਤੱਕ ਪਾਕਿਸਤਾਨ ਸਰਹੱਦ ਪਾਰ ਅੱਤਵਾਦ ਨੂੰ ਸਮਰਥਨ ਦੇਣਾ ਬੰ

ਦ ਨਹੀਂ ਕਰਦਾ, ਉਦੋਂ ਤੱਕ ਸੰਧੀ ਨੂੰ ਬਹਾਲ ਨਹੀਂ ਕੀਤਾ ਜਾਵੇਗਾ। ਉੱਥੇ ਹੀ ਪਾਕਿਸਤਾਨ ਭਾਰਤ ਦੇ ਇਸ ਕਦਮ ਨੂੰ ਇਕਤਰਫ਼ਾ ਅਤੇ ਗੈਰ-ਕਾਨੂੰਨੀ ਕਰਾਰ ਦਿੰਦਾ ਆ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News