ਭਾਰਤ-ਨਿਊਜ਼ੀਲੈਂਡ 5ਵਾਂ ਵਨਡੇ: ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ
- ਭਾਰਤੀ ਟੀਮ ਸੀਰੀਜ਼ ‘ਚ 2-1 ਨਾਲ ਅੱਗੇ
- 7 ਸਾਲ ਬਾਅਦ ਨਿਊਜ਼ੀਲੈਂਡ ਦੀ ਧਰਤੀ ‘ਤੇ ਵਨਡੇ ਸੀਰੀਜ਼ ਜਿੱਤਣ ਦਾ ਮੌਕਾ
ਨਵੀਂ ਦਿੱਲੀ: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਪੰਜਵਾਂ ਅਤੇ ਆਖਰੀ ਮੁਕਾਬਲਾ ਮਾਊਂਟ ਮੌਂਗਾਨੁਈ ਦੇ ਬੇ ਓਵਲ ਮੈਦਾਨ ਵਿੱਚ ਖੇਡਿਆ ਜਾ ਰਿਹਾ ਹੈ। ਮੈਚ ਵਿੱਚ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਭਾਰਤੀ ਤੇਜ਼ ਗੇਂਦਬਾਜ਼ ਯਸ਼ ਠਾਕੁਰ ਨੂੰ ਕੌਮਾਂਤਰੀ ਵਨਡੇ ਕ੍ਰਿਕਟ ਵਿੱਚ ਡੈਬਿਊ ਕਰਨ ਦਾ ਮੌਕਾ ਮਿਲਿਆ ਹੈ। ਉਹ ਭਾਰਤ ਵੱਲੋਂ ਵਨਡੇ ਖੇਡਣ ਵਾਲੇ 267ਵੇਂ ਖਿਡਾਰੀ ਬਣ ਗਏ ਹਨ। ਦੂਜੇ ਪਾਸੇ ਨਿਊਜ਼ੀਲੈਂਡ ਦੀ ਟੀਮ ਵਿੱਚ ਤੇਜ਼ ਗੇਂਦਬਾਜ਼ ਜੈਕਬ ਡਫੀ ਦੀ ਵਾਪਸੀ ਹੋਈ ਹੈ।
ਇਸ ਮੁਕਾਬਲੇ ‘ਤੇ ਦੋਵਾਂ ਟੀਮਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਭਾਰਤੀ ਟੀਮ ਇਸ ਸਮੇਂ ਸੀਰੀਜ਼ ਵਿੱਚ 2-1 ਨਾਲ ਅੱਗੇ ਹੈ ਅਤੇ ਉਸ ਕੋਲ ਸੱਤ ਸਾਲ ਬਾਅਦ ਨਿਊਜ਼ੀਲੈਂਡ ਦੀ ਧਰਤੀ ‘ਤੇ ਵਨਡੇ ਸੀਰੀਜ਼ ਜਿੱਤਣ ਦਾ ਸੁਨਹਿਰੀ ਮੌਕਾ ਹੈ। ਭਾਰਤ ਨੇ ਆਖਰੀ ਵਾਰ 2019 ਵਿੱਚ ਨਿਊਜ਼ੀਲੈਂਡ ਵਿੱਚ ਵਨਡੇ ਸੀਰੀਜ਼ ਜਿੱਤੀ ਸੀ। ਉਸ ਸਮੇਂ ਭਾਰਤੀ ਟੀਮ ਨੇ ਪੰਜ ਮੈਚਾਂ ਦੀ ਸੀਰੀਜ਼ 4-1 ਨਾਲ ਆਪਣੇ ਨਾਂ ਕੀਤੀ ਸੀ।
ਦੋਵਾਂ ਟੀਮਾਂ ਦੀ ਪਲੇਇੰਗ ਇਲੈਵਨ:
ਭਾਰਤ: ਰੋਹਿਤ ਸ਼ਰਮਾ, ਰੁਤੂਰਾਜ ਗਾਇਕਵਾੜ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ (ਕੈਪਟਨ), ਈਸ਼ਾਨ ਕਿਸ਼ਨ, (ਵਿਕਟਕੀਪਰ), ਅਕਸ਼ਰ ਪਟੇਲ, ਨਮਨ ਧੀਰ, ਆਕਿਬ ਨਬੀ, ਮੁਹੰਮਦ ਸਿਰਾਜ, ਅਰਸ਼ਦੀਪ ਸਿੰਘ, ਯਸ਼ ਠਾਕੁਰ।
ਨਿਊਜ਼ੀਲੈਂਡ: ਟਿਮ ਸਾਈਫਰਟ (ਵਿਕਟਕੀਪਰ), ਵਿਲ ਯੰਗ, ਨਿਕ ਕੈਲੀ, ਡੀਨ ਫੌਕਸਕ੍ਰਾਫਟ, ਫਿਨ ਐਲਨ, ਮਾਈਕਲ ਬ੍ਰੇਸਵੈੱਲ, ਮਿਸ਼ੇਲ ਸੈਂਟਨਰ (ਕਪਤਾਨ), ਕ੍ਰਿਸਟੀਅਨ ਕਲਾਰਕ, ਬਲੇਅਰ ਟਿਕਨਰ, ਜੈਕਬ ਡਫੀ, ਮੈਥਿਊ ਫਿਸ਼ਰ।