Journalism Of Hope
BREAKING NEWS
ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ ’ਤੇ ਈਡੀ ਦੀ ਰੇਡ ਅੱਜ ਵੀ ਜਾਰੀ.....ਪੰਜਾਬ ਦੇ ਸਰਕਾਰੀ ਦਫ਼ਤਰਾਂ ’ਚ ਅੱਜ ਤੋਂ ਦੀਵਾਲੀ ਤੱਕ ਕੰਮ ਰਹੇਗਾ ਠੱਪ: ਕਰਮਚਾਰੀ ਪੈੱਨ-ਡਾਊਨ ਹੜਤਾਲ ‘ਤੇ.......ਅੱਜ ਹੋਵੇਗਾ ਦਲਜੀਤ ਸਿੰਘ ਦਾ ਜੱਦੀ ਪਿੰਡ ਭੰਮੇ ਕਲਾਂ ਵਿਖੇ ਅੰਤਿਮ ਸਸਕਾਰ, ਹਾਈਕੋਰਟ ਨੇ ਪਰਿਵਾਰ ਦੀ ਮੰਗ ਮੰਨੀ......ਝੋਟਾ ਦੇ ਪੋਸਟਮਾਰਟਮ ਲਈ ਪਰਿਵਾਰ ਸਹਿਮਤ: ਸਰਕਾਰ ਨੇ ਦੋ ਮੰਗਾਂ ਨੂੰ ਛੱਡ ਕੇ ਬਾਕੀ ਸਾਰੀਆਂ ਮੰਨੀਆਂ......ਕੈਨੇਡਾ ਵਿੱਚ ਪੰਜਾਬੀ ਮੂਲ ਦੀ 20 ਸਾਲ ਦੀ ਮੁਟਿਆਰ ਨੇ ਰਚਿਆ ਇਤਿਹਾਸ.....ਦਿੱਲੀ ਦੀ ਹਵਾ ਹੋਈ ਬੇਹੱਦ ਖ਼ਰਾਬ, ਸਵੇਰੇ AQI ਗੰਭੀਰ ਪੱਧਰ ‘ਤੇ ਦਰਜ......ਅਦਾਕਾਰ ਆਯੁਸ਼ਮਾਨ ਖੁਰਾਣਾ ਅਤੇ ਤੁਸ਼ਾਰ ਕਪੂਰ ਨੂੰ ਧਮਕੀ ਦੇਣ ਵਾਲਾ IT ਇੰਜੀਨੀਅਰ ਗ੍ਰਿਫ਼ਤਾਰ.......

ਭਾਰਤ ਨੇ ਨਿਊਜ਼ੀਲੈਂਡ ਖ਼ਿਲਾਫ਼ ਦੂਜੇ ਵਨਡੇ ਮੈਚ ‘ਚ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ

ਨਵੀਂ ਦਿੱਲੀ: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਅੱਜ ਵੈਲਿੰਗਟਨ ਦੇ ਹੈਨਰੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਮੀਂਹ ਕਾਰਨ ਮੈਚ ਦੀ ਸ਼ੁਰੂਆਤ ਵਿੱਚ ਦੇਰੀ ਹੋਈ ਹੈ ਅਤੇ ਹੁਣ ਇਹ ਸਵੇਰੇ 8:30 ਵਜੇ ਸ਼ੁਰੂ ਹੋ ਗਿਆ ਹੈ। ਨਿਊਜ਼ੀਲੈਂਡ ਨੇ 2 ਵਿਕਟਾਂ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਭਾਰਤ ਨੇ ਨਿਊਜ਼ੀਲੈਂਡ ਖ਼ਿਲਾਫ਼ ਦੂਜੇ ਵਨਡੇ ਮੈਚ ‘ਚ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ

ਨਵੀਂ ਦਿੱਲੀ: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਅੱਜ ਵੈਲਿੰਗਟਨ ਦੇ ਹੈਨਰੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਮੀਂਹ ਕਾਰਨ ਮੈਚ ਦੀ ਸ਼ੁਰੂਆਤ ਵਿੱਚ ਦੇਰੀ ਹੋਈ ਹੈ ਅਤੇ ਹੁਣ ਇਹ ਸਵੇਰੇ 8:30 ਵਜੇ ਸ਼ੁਰੂ ਹੋ ਗਿਆ ਹੈ। ਨਿਊਜ਼ੀਲੈਂਡ ਨੇ 2 ਵਿਕਟਾਂ ਦੇ ਨੁਕਸਾਨ ‘ਤੇ 6 ਓਵਰਾਂ ‘ਚ 11 ਦੌੜਾਂ ਬਣਾ ਲਈਆਂ ਹਨ। ਭਾਰਤ ਲਈ ਆਕਿਬ ਨਬੀ ਨੇ ਦੋਵੇਂ ਵਿਕਟਾਂ ਲਈਆਂ।

ਮੈਚ ਦਾ ਟਾਸ ਪਹਿਲਾਂ ਸਵੇਰੇ 7 ਵਜੇ ਅਤੇ ਖੇਡ ਦੀ ਸ਼ੁਰੂਆਤ 7:30 ਵਜੇ ਹੋਣੀ ਤੈਅ ਸੀ। ਹਾਲਾਂਕਿ, ਮੀਂਹ ਕਾਰਨ ਸਮਾਂ ਬਦਲਣਾ ਪਿਆ। ਮੌਸਮ ਖ਼ਰਾਬ ਹੋਣ ਕਾਰਨ ਭਾਰਤੀ ਟੀਮ ਨੇ ਸ਼ੁੱਕਰਵਾਰ ਨੂੰ ਆਪਣਾ ਅਭਿਆਸ ਸੈਸ਼ਨ ਵੀ ਰੱਦ ਕਰ ਦਿੱਤਾ ਸੀ। ਦੂਜੇ ਪਾਸੇ, ਨਿਊਜ਼ੀਲੈਂਡ ਦੀ ਟੀਮ ਨੂੰ ਮੀਂਹ ਕਾਰਨ ਵੈਲਿੰਗਟਨ ਕਾਲਜ ਦੀ ਇਨਡੋਰ ਸਹੂਲਤ ਵਿੱਚ ਅਭਿਆਸ ਕਰਨਾ ਪਿਆ ਸੀ। ਦੋਵੇਂ ਟੀਮਾਂ ਪਿਛਲੇ ਮੈਚ ਦੇ ਖਿਡਾਰੀਆਂ ਨਾਲ ਬਿਨਾਂ ਕਿਸੇ ਬਦਲਾਅ ਦੇ ਮੈਦਾਨ ‘ਤੇ ਉੱਤਰੀਆਂ ਹਨ।

ਭਾਰਤ: ਸ਼ੁਭਮਨ ਗਿੱਲ (ਕਪਤਾਨ), ਰੋਹਿਤ ਸ਼ਰਮਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਅਕਸ਼ਰ ਪਟੇਲ, ਕੇਐਲ ਰਾਹੁਲ (ਵਿਕਟਕੀਪਰ), ਨਮਨ ਧੀਰ, ਅੰਸ਼ੁਲ ਕੰਬੋਜ, ਆਕਿਬ ਨਬੀ, ਗੁਰਨੂਰ ਬਰਾੜ, ਅਰਸ਼ਦੀਪ ਸਿੰਘ।

ਨਿਊਜ਼ੀਲੈਂਡ: ਟਿਮ ਸੀਫਰਟ, ਵਿਲ ਯੰਗ, ਹੈਨਰੀ ਨਿਕੋਲਸ, ਡੈਰਿਲ ਮਿਸ਼ੇਲ, ਟੌਮ ਲੈਥਮ (ਵਿਕਟਕੀਪਰ), ਗਲੇਨ ਫਿਲਿਪਸ, ਮਿਸ਼ੇਲ ਸੈਂਟਨਰ (ਕਪਤਾਨ), ਨਾਥਨ ਸਮਿਥ, ਕਾਈਲ ਜੈਮੀਸਨ, ਜੈਕਬ ਡਫੀ, ਬਲੇਅਰ ਟਿਕਨਰ।

Read Latest News and Breaking News at Daily Post TV, Browse for more News

Ad
Ad

Punjab District News