ਭਾਰਤ-ਨਿਊਜ਼ੀਲੈਂਡ ਵਿਚਾਲੇ ਚੌਥਾ ਵਨਡੇ ਅੱਜ, ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ
- ਸ਼੍ਰੇਅਸ ਅਈਅਰ ਕਰ ਰਹੇ ਹਨ ਟੀਮ ਦੀ ਕਪਤਾਨੀ, ਪਲੇਇੰਗ-11 ਵਿੱਚ ਤਿੰਨ ਬਦਲਾਅ
ਨਵੀਂ ਦਿੱਲੀ: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਚੌਥਾ ਵਨਡੇ ਮੁਕਾਬਲਾ ਅੱਜ ਮਾਊਂਟ ਮੌਂਗਾਨੁਈ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਮੈਚ ਦੀ ਸ਼ੁਰੂਆਤ ਸਵੇਰੇ 7:30 ਵਜੇ ਹੋਵੇਗੀ। ਸੀਰੀਜ਼ ਦੇ ਆਖਰੀ ਦੋ ਮੈਚਾਂ ਵਿੱਚ ਸ਼ੁਭਮਨ ਗਿੱਲ ਦੀ ਜਗ੍ਹਾ ਸ਼੍ਰੇਅਸ ਅਈਅਰ ਭਾਰਤੀ ਟੀਮ ਦੀ ਕਪਤਾਨੀ ਕਰ ਰਹੇ ਹਨ।
ਚੌਥੇ ਵਨਡੇ ਲਈ ਭਾਰਤੀ ਪਲੇਇੰਗ-11 ਵਿੱਚ ਤਿੰਨ ਬਦਲਾਅ ਕੀਤੇ ਗਏ ਹਨ। ਰਿਤੁਰਾਜ ਗਾਇਕਵਾੜ, ਈਸ਼ਾਨ ਕਿਸ਼ਨ ਅਤੇ ਕੁਲਦੀਪ ਯਾਦਵ ਨੂੰ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਭਾਰਤ ਅਤੇ ਨਿਊਜ਼ੀਲੈਂਡ ਨੇ ਹੁਣ ਤੱਕ 126 ਇੱਕ ਰੋਜ਼ਾ ਮੈਚ ਖੇਡੇ ਹਨ। ਭਾਰਤ ਨੇ ਇਨ੍ਹਾਂ ਵਿੱਚੋਂ 65 ਮੈਚ ਜਿੱਤੇ ਹਨ, ਜਦੋਂ ਕਿ ਨਿਊਜ਼ੀਲੈਂਡ ਨੇ 52 ਜਿੱਤੇ ਹਨ। ਇੱਕ ਮੈਚ ਟਾਈ ਵਿੱਚ ਖਤਮ ਹੋਇਆ, ਜਦੋਂ ਕਿ ਅੱਠ ਮੈਚ ਬਿਨਾਂ ਕਿਸੇ ਨਤੀਜੇ ਦੇ ਖਤਮ ਹੋਏ।
ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਮਾਊਂਟ ਮੌਂਗਨੁਈ ਵਿੱਚ ਸਾਫ਼ ਮੌਸਮ ਦੀ ਭਵਿੱਖਬਾਣੀ ਕੀਤੀ ਹੈ, ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਹੈ। ਦੱਸ ਦਈਏ ਕਿ ਭਾਰਤ ਅਤੇ ਨਿਊਜ਼ੀਲੈਂਡ ਦੇ ਪਹਿਲੇ ਦੋ ਮੈਚ ਮੀਂਹ ਨਾਲ ਪ੍ਰਭਾਵਿਤ ਹੋਏ ਸਨ ਅਤੇ ਤੀਜਾ ਮੈਚ ਤਾਂ ਮੀਂਹ ਕਾਰਨ ਰੱਦ ਹੀ ਹੋ ਗਿਆ ਸੀ।
ਦੋਵਾਂ ਟੀਮਾਂ ਦੀ ਪਲੇਇੰਗ ਇਲੈਵਨ:
ਭਾਰਤ: ਰੋਹਿਤ ਸ਼ਰਮਾ, ਰੁਤੂਰਾਜ ਗਾਇਕਵਾੜ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ (ਕਪਤਾਨ), ਈਸ਼ਾਨ ਕਿਸ਼ਨ (ਵਿਕਟਕੀਪਰ), ਅਕਸ਼ਰ ਪਟੇਲ, ਨਮਨ ਧੀਰ, ਆਕਿਬ ਨਬੀ, ਕੁਲਦੀਪ ਯਾਦਵ, ਗੁਰਨੂਰ ਬਰਾੜ, ਅਰਸ਼ਦੀਪ ਸਿੰਘ।
ਨਿਊਜ਼ੀਲੈਂਡ: ਟਿਮ ਸਾਈਫਰਟ (ਵਿਕਟਕੀਪਰ), ਵਿਲ ਯੰਗ, ਨਿਕ ਕੈਲੀ, ਡੀਨ ਫੌਕਸਕ੍ਰਾਫਟ, ਫਿਨ ਐਲਨ, ਮਾਈਕਲ ਬ੍ਰੇਸਵੈੱਲ, ਮਿਸ਼ੇਲ ਸੈਂਟਨਰ (ਕਪਤਾਨ), ਕ੍ਰਿਸਟੀਅਨ ਕਲਾਰਕ, ਕਾਈਲ ਜੈਮੀਸਨ, ਮੈਟ ਹੈਨਰੀ, ਮੈਥਿਊ ਫਿਸ਼ਰ।