Journalism Of Hope
BREAKING NEWS
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ.....OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ....ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਜ਼ਮਾਨਤ ਪਟੀਸ਼ਨ ਖਾਰਜ....ਮਾਨਸਾ ਤੋਂ ਬਾਅਦ ਫੇਰ ਵੱਡੀ ਵਾਰਦਾਤ ! ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ......ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ.....15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ.....ਦਿਲ ਦਹਿਲਾਉਣ ਵਾਲੀ ਘਟਨਾ: 10 ਸਾਲ ਦੀ ਬੱਚੀ ਨੇ 18 ਮਹੀਨਿਆਂ ਦੀ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਸੁੱਟਿਆ......ਦਸੰਬਰ ’ਚ ਕੈਨੇਡਾ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ.....

ਦਰਦਨਾਕ ਹਾਦਸੇ ‘ਚ ਭਾਰਤੀ ਏਅਰ ਫੋਰਸ ਜਵਾਨ ਤੇ ਪਤਨੀ ਦੀ ਸੜਕ ਹਾਦਸੇ ‘ਚ ਮੌਤ, ਅੰਤਿਮ ਸੰਸਕਾਰ ਮੌਕੇ ਦਿੱਤੀ ਗਈ ਸਲਾਮੀ

Samana Air Force Officer Death; ਸਮਾਣਾ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਭਾਰਤੀ ਏਅਰ ਫੋਰਸ ਵਿੱਚ ਜਾਮਨਗਰ ਵਿਖੇ ਤੈਨਾਤ ਸਮਾਣਾ ਵਾਸੀ ਗੁਰਜਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਲਵਲੀਨ ਕੌਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਦੋਵੇਂ ਪਤੀ-ਪਤਨੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਜਾ ਰਹੇ ਸਨ, ਜਦੋਂ ਉਨ੍ਹਾਂ ਦੀ ਇੱਕ ਬੱਸ […]
By : Updated On: 25 Aug 2026 17:12:PM
ਦਰਦਨਾਕ ਹਾਦਸੇ ‘ਚ ਭਾਰਤੀ ਏਅਰ ਫੋਰਸ ਜਵਾਨ ਤੇ ਪਤਨੀ ਦੀ ਸੜਕ ਹਾਦਸੇ ‘ਚ ਮੌਤ, ਅੰਤਿਮ ਸੰਸਕਾਰ ਮੌਕੇ ਦਿੱਤੀ ਗਈ ਸਲਾਮੀ

Samana Air Force Officer Death; ਸਮਾਣਾ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਭਾਰਤੀ ਏਅਰ ਫੋਰਸ ਵਿੱਚ ਜਾਮਨਗਰ ਵਿਖੇ ਤੈਨਾਤ ਸਮਾਣਾ ਵਾਸੀ ਗੁਰਜਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਲਵਲੀਨ ਕੌਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਦੋਵੇਂ ਪਤੀ-ਪਤਨੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਜਾ ਰਹੇ ਸਨ, ਜਦੋਂ ਉਨ੍ਹਾਂ ਦੀ ਇੱਕ ਬੱਸ ਨਾਲ ਟੱਕਰ ਹੋ ਗਈ।

ਇਸ਼ਤਿਹਾਰ

ਜਾਣਕਾਰੀ ਮੁਤਾਬਕ ਗੁਰਜਿੰਦਰ ਸਿੰਘ ਜਾਮਨਗਰ ਏਅਰ ਫੋਰਸ ਸਟੇਸ਼ਨ ਵਿੱਚ LAC ਆਟੋ ਟੈਕ ਦੇ ਅਹੁਦੇ ‘ਤੇ ਤੈਨਾਤ ਸਨ। 23 ਅਗਸਤ ਦੀ ਸ਼ਾਮ ਕਰੀਬ ਸਾਢੇ 6 ਵਜੇ ਉਨ੍ਹਾਂ ਨੇ ਆਪਣੀ ਮਾਤਾ ਨਾਲ ਫੋਨ ‘ਤੇ ਗੱਲ ਕਰਦਿਆਂ ਦੱਸਿਆ ਸੀ ਕਿ ਉਹ ਮਾਰਕੀਟ ਜਾ ਰਹੇ ਹਨ। ਇਸ ਤੋਂ ਕੁਝ ਸਮੇਂ ਬਾਅਦ ਹੀ ਪਰਿਵਾਰ ਨੂੰ ਹਾਦਸੇ ਦੀ ਦੁਖਦਾਈ ਜਾਣਕਾਰੀ ਮਿਲੀ।

ਹਾਦਸੇ ਦੀ ਸੂਚਨਾ ਏਅਰ ਫੋਰਸ ਅਧਿਕਾਰੀਆਂ ਅਤੇ ਜਾਮਨਗਰ ਪੁਲਿਸ ਵੱਲੋਂ ਪਰਿਵਾਰ ਨੂੰ ਦਿੱਤੀ ਗਈ। ਅੱਜ ਦੋਵਾਂ ਦੀਆਂ ਮ੍ਰਿਤਕ ਦੇਹਾਂ ਸਮਾਣਾ ਪਹੁੰਚੀਆਂ, ਜਿੱਥੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦੀ ਮੌਜੂਦਗੀ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ।

ਅੰਤਿਮ ਸੰਸਕਾਰ ਤੋਂ ਪਹਿਲਾਂ ਅੰਬਾਲਾ ਤੋਂ ਪਹੁੰਚੇ ਏਅਰ ਫੋਰਸ ਅਧਿਕਾਰੀਆਂ ਵੱਲੋਂ ਗੁਰਜਿੰਦਰ ਸਿੰਘ ਨੂੰ ਸਨਮਾਨ ਵਜੋਂ ਸਲਾਮੀ ਦਿੱਤੀ ਗਈ। ਇਸ ਤੋਂ ਬਾਅਦ ਪਿਤਾ ਗੁਰਮੀਤ ਸਿੰਘ ਨੇ ਆਪਣੇ ਪੁੱਤਰ ਅਤੇ ਨੂੰਹ ਨੂੰ ਅੰਤਿਮ ਅਗਨੀ ਦਿੱਤੀ।

ਇਸ ਦੁਖਦਾਈ ਘੜੀ ਵਿੱਚ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਪੁੱਤਰ ਨਾਲ ਫੋਨ ‘ਤੇ ਗੱਲ ਹੋਣ ਤੋਂ ਕੁਝ ਸਮੇਂ ਬਾਅਦ ਹੀ ਉਨ੍ਹਾਂ ਨੂੰ ਹਾਦਸੇ ਦੀ ਖ਼ਬਰ ਮਿਲੀ, ਜਿਸ ਨੇ ਪੂਰੇ ਪਰਿਵਾਰ ਨੂੰ ਝੰਝੋੜ ਕੇ ਰੱਖ ਦਿੱਤਾ।

Read Latest News and Breaking News at Daily Post TV, Browse for more News

Ad
Ad

Punjab District News