Journalism Of Hope
BREAKING NEWS
CBI ਦਾ ਪੰਜਾਬ ‘ਚ ਵੱਡਾ ਐਕਸ਼ਨ, OSD ਰਾਜਵੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ ਦਰਜ....... SIR ਦੇ ਵਿਰੋਧ ‘ਚ ਧਰਨੇ ‘ਤੇ ਬੈਠੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ‘ਚ....... 5 ਕਰੋੜ ਰਿਸ਼ਵਤ ਮਾਮਲੇ ‘ਚ ED ਦਾ ਵੱਡਾ ਐਕਸ਼ਨ, CM ਮਾਨ ਦੇ ਸਾਢੂ ਨੂੰ ਕੀਤਾ ਤਲਬ....... CM ਮਾਨ ਦੇ ਕੈਂਪ ਆਫਿਸ ‘ਤੇ CBI ਦੀ ਰੇਡ, ਚੰਡੀਗੜ੍ਹ ਤੋਂ ਬਾਅਦ ਮੋਹਾਲੀ-ਸੰਗਰੂਰ ਵੀ ਪਹੁੰਚੀ ਟੀਮ....... ਤਰਨਤਾਰਨ ‘ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਬਾਈਕ ਸਵਾਰ 2 ਹਮਲਾਵਰਾਂ ਨੇ ਕੀਤੀ ਫਾਇਰਿੰਗ.......

ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀ-20 ਟੀਮ ਦਾ ਐਲਾਨ, 4 ਸਾਲ ਬਾਅਦ ਭੁਵਨੇਸ਼ਵਰ ਕੁਮਾਰ ਦੀ ਵਾਪਸੀ

Indian T20 squad announced for New Zealand tour: ਨਵੀਂ ਦਿੱਲੀ: ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀ-20 ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। 36 ਸਾਲਾ ਤਜਰਬੇਕਾਰ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਦੀ ਕਰੀਬ ਚਾਰ ਸਾਲ ਬਾਅਦ ਟੀਮ ਵਿੱਚ ਵਾਪਸੀ ਹੋਈ ਹੈ। ਉਨ੍ਹਾਂ ਨੇ ਆਪਣਾ ਆਖਰੀ ਟੀ-20 ਮੈਚ 2022 ਵਿੱਚ ਖੇਡਿਆ ਸੀ। 15 ਸਾਲਾ ਵੈਭਵ ਸੂਰਿਆਵੰਸ਼ੀ ਨੂੰ ਵੀ […]
By : Updated On: 07 Oct 2026 07:39:AM
ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀ-20 ਟੀਮ ਦਾ ਐਲਾਨ, 4 ਸਾਲ ਬਾਅਦ ਭੁਵਨੇਸ਼ਵਰ ਕੁਮਾਰ ਦੀ ਵਾਪਸੀ

Indian T20 squad announced for New Zealand tour: ਨਵੀਂ ਦਿੱਲੀ: ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀ-20 ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। 36 ਸਾਲਾ ਤਜਰਬੇਕਾਰ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਦੀ ਕਰੀਬ ਚਾਰ ਸਾਲ ਬਾਅਦ ਟੀਮ ਵਿੱਚ ਵਾਪਸੀ ਹੋਈ ਹੈ। ਉਨ੍ਹਾਂ ਨੇ ਆਪਣਾ ਆਖਰੀ ਟੀ-20 ਮੈਚ 2022 ਵਿੱਚ ਖੇਡਿਆ ਸੀ। 15 ਸਾਲਾ ਵੈਭਵ ਸੂਰਿਆਵੰਸ਼ੀ ਨੂੰ ਵੀ ਟੀਮ ਵਿੱਚ ਬਰਕਰਾਰ ਰੱਖਿਆ ਗਿਆ ਹੈ।

ਇਸ਼ਤਿਹਾਰ

ਭਾਰਤੀ ਟੀਮ 22 ਅਕਤੂਬਰ ਤੋਂ 1 ਦਸੰਬਰ ਤੱਕ ਨਿਊਜ਼ੀਲੈਂਡ ਦੇ ਦੌਰੇ ’ਤੇ ਰਹੇਗੀ। ਇਸ ਦੌਰਾਨ ਦੋਵੇਂ ਟੀਮਾਂ ਵਿਚਾਲੇ 5 ਟੀ-20, 5 ਵਨਡੇ ਅਤੇ 2 ਟੈਸਟ ਮੈਚ ਖੇਡੇ ਜਾਣੇ ਹਨ। ਫਿਲਹਾਲ ਵਨਡੇ ਅਤੇ ਟੈਸਟ ਟੀਮਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ।

ਇਸੇ ਦੌਰਾਨ ਬੀਸੀਸੀਆਈ ਨੇ ਹਰਮਨਪ੍ਰੀਤ ਕੌਰ ਦੇ ਕਪਤਾਨੀ ਤੋਂ ਅਸਤੀਫ਼ੇ ਤੋਂ ਬਾਅਦ ਸਮ੍ਰਿਤੀ ਮੰਧਾਨਾ ਨੂੰ ਭਾਰਤੀ ਮਹਿਲਾ ਟੀਮ ਦੀ ਨਵੀਂ ਕਪਤਾਨ ਨਿਯੁਕਤ ਕੀਤਾ ਹੈ। ਉਹ ਇਸੇ ਮਹੀਨੇ ਜ਼ਿੰਬਾਬਵੇ ਖ਼ਿਲਾਫ਼ ਹੋਣ ਵਾਲੀ ਸੀਰੀਜ਼ ਵਿੱਚ ਟੀਮ ਦੀ ਕਮਾਨ ਸੰਭਾਲੇਗੀ। ਹਰਮਨਪ੍ਰੀਤ ਨੇ ਅੱਜ ਬੋਰਡ ਨਾਲ ਮੀਟਿੰਗ ਤੋਂ ਬਾਅਦ ਤਿੰਨਾਂ ਫਾਰਮੈਟਾਂ ਦੀ ਕਪਤਾਨੀ ਛੱਡਣ ਦਾ ਫੈਸਲਾ ਕੀਤਾ ਸੀ।

ਭਾਰਤ ਦੀ ਟੀ-20 ਟੀਮ: ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ (ਉਪਕਪਤਾਨ), ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ (ਵਿਕਟਕੀਪਰ), ਵੈਭਵ ਸੂਰਿਆਵੰਸ਼ੀ, ਈਸ਼ਾਨ ਕਿਸ਼ਨ (ਵਿਕਟਕੀਪਰ), ਅਕਸ਼ਰ ਪਟੇਲ, ਸ਼ਿਵਮ ਦੁਬੇ, ਨਿਤੀਸ਼ ਕੁਮਾਰ ਰੈੱਡੀ, ਨਮਨ ਧੀਰ, ਪ੍ਰਿੰਸ ਯਾਦਵ, ਮਯੰਕ ਯਾਦਵ, ਅਰਸ਼ਦੀਪ ਸਿੰਘ, ਭੁਵਨੇਸ਼ਵਰ ਕੁਮਾਰ, ਵਰੁਣ ਚੱਕਰਵਰਤੀ ਅਤੇ ਕੁਲਦੀਪ ਯਾਦਵ।

Read Latest News and Breaking News at Daily Post TV, Browse for more News

Ad
Ad

Punjab District News