Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਪਾਕਿਸਤਾਨ ਦਰਸ਼ਨਾਂ ਗਈ ਸਿੱਖ ਸ਼ਰਧਾਲੂਆਂ ਚੋਂ ਵਾਪਿਸ ਨਹੀਂ ਆਈ ਭਾਰਤੀ ਔਰਤ

pakistan nankana sahib gurpurab yatra; ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਲਈ 4 ਨਵੰਬਰ ਨੂੰ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਇਕੱਤਰ ਹੋ ਕੇ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ’ਚ ਸ਼ਾਮਿਲ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਨਾਲ ਸੰਬੰਧਿਤ ਇਕ ਔਰਤ ਦੇ ਸਿੱਖ ਸ਼ਰਧਾਲੂਆਂ ਦੇ ਜਥੇ ‘ਚੋਂ ਗਾਇਬ ਹੋ ਜਾਣ ਸੰਬੰਧੀ ਸੂਚਨਾ ਪ੍ਰਾਪਤ ਹੋਈ ਹੈ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪਾਕਿਸਤਾਨ ਦਰਸ਼ਨਾਂ ਗਈ ਸਿੱਖ ਸ਼ਰਧਾਲੂਆਂ ਚੋਂ ਵਾਪਿਸ ਨਹੀਂ ਆਈ ਭਾਰਤੀ ਔਰਤ

pakistan nankana sahib gurpurab yatra; ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਲਈ 4 ਨਵੰਬਰ ਨੂੰ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਇਕੱਤਰ ਹੋ ਕੇ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ’ਚ ਸ਼ਾਮਿਲ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਨਾਲ ਸੰਬੰਧਿਤ ਇਕ ਔਰਤ ਦੇ ਸਿੱਖ ਸ਼ਰਧਾਲੂਆਂ ਦੇ ਜਥੇ ‘ਚੋਂ ਗਾਇਬ ਹੋ ਜਾਣ ਸੰਬੰਧੀ ਸੂਚਨਾ ਪ੍ਰਾਪਤ ਹੋਈ ਹੈ।

ਜਾਣਕਾਰੀ ਅਨੁਸਾਰ ਉਕਤ ਔਰਤ ਦਾ ਨਾਮ ਸਰਬਜੀਤ ਕੌਰ ਵਾਸੀ ਪਿੰਡ ਅਮੈਨੀਪੁਰ, ਡਾਕਖ਼ਾਨਾ ਟਿੱਬਾ, ਜ਼ਿਲ੍ਹਾ ਕਪੂਰਥਲਾ ਦੀ ਰਹਿਣ ਵਾਲੀ ਹੈ। ਉਕਤ ਔਰਤ ਜੋ ਕਿ 4 ਨਵੰਬਰ ਨੂੰ ਭਾਰਤੀ ਇਮੀਗ੍ਰੇਸ਼ਨ ਦੇ ਰਿਕਾਰਡ ਅਨੁਸਾਰ 1932 ਸਿੱਖ ਸ਼ਰਧਾਲੂਆਂ ਦੇ ਜਥੇ ਨਾਲ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਗਈ ਸੀ, ਪਰ ਅੱਜ 10 ਦਿਨਾਂ ਬਾਅਦ ਪਾਕਿਸਤਾਨ ਸਥਿਤ ਵੱਖ-ਵੱਖ ਗੁਰਧਾਮਾ ਦੀ ਯਾਤਰਾ ਤੇ ਦਰਸ਼ਨ ਦੀਦਾਰੇ ਕਰਕੇ ਜਦੋਂ ਜਥਾ ਭਾਰਤ ਪਹੁੰਚਿਆਂ ਤਾਂ 1922 ਸ਼ਰਧਾਲੂ ਬੀਤੀ ਦੇਰ ਸ਼ਾਮ ਤੱਕ ਆਪਣੇ ਵਤਨ ਭਾਰਤ ਪਰਤ ਆਏ ਹਨ।

ਕੁੱਝ ਸ਼ਰਧਾਲੂ ਪਹਿਲੇ ਹੀ ਪਰਤ ਆਏ ਵਾਪਸ

ਸਿੱਖ ਸ਼ਰਧਾਲੂਆਂ ਦੇ ਜਥੇ ਦਾ ਅੱਜ ਵਤਨ ਆਉਣ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਚਾਰ ਮੈਂਬਰ, ਇਸ ਤੋਂ ਇਲਾਵਾ ਤਿੰਨ ਔਰਤਾਂ, ਜਿਨ੍ਹਾਂ ਦੇ ਘਰ ‘ਚ ਕੋਈ ਬਿਮਾਰ ਸੀ, ਉਹ ਪਹਿਲਾਂ ਹੀ ਵਤਨ ਪਰਤ ਆਏ ਸਨ। ਪਰ ਉਕਤ ਔਰਤ ਸਰਬਜੀਤ ਕੌਰ ਜਥੇ ‘ਚੋਂ ਗਾਇਬ ਹੋਣ ਕਰਕੇ ਵਾਪਸ ਵਤਨ ਨਹੀਂ ਪਰਤੀ।

ਸਰਬਜੀਤ ਨੇ ਜਾਣਕਾਰੀ ਰੱਖੀ ਸੀ ਅਧੂਰੀ

ਇੱਥੇ ਇਹ ਵੀ ਪਤਾ ਲੱਗਾ ਹੈ ਕਿ 4 ਨਵੰਬਰ ਨੂੰ ਜਥੇ ‘ਚ ਸ਼ਾਮਿਲ ਹੋ ਕੇ ਪਾਕਿਸਤਾਨ ਜਾਣ ਸਮੇਂ ਭਾਰਤੀ ਔਰਤ ਵਲੋਂ ਪਾਕਿਸਤਾਨੀ ਇਮੀਗ੍ਰੇਸ਼ਨ ਵਿਖੇ ਜੋ ਫਾਰਮ ਭਰਿਆ ਗਿਆ ਹੈ, ਉਸ ‘ਚ ਉਸ ਨੇ ਆਪਣੀ ਮੁੱਢਲੀ ਜਾਣਕਾਰੀ ਅਧੂਰੀ ਛੱਡਦਿਆਂ ਆਪਣੀ ਨਾ ਤਾਂ ਰਾਸ਼ਟਰੀਅਤਾ ਦਾ ਹਵਾਲਾ ਤੇ ਨਾ ਹੀ ਪਾਸਪੋਰਟ ਨੰਬਰ ਦਿੱਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News