Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਏਸ਼ੀਅਨ ਚੈਂਪੀਅਨਜ਼ ਟਰਾਫੀ ‘ਚ ਭਾਰਤ ਦੀ ਧਮਾਕੇਦਾਰ ਐਂਟਰੀ, ਮਲੇਸ਼ੀਆ ਨੂੰ 4-1 ਨਾਲ ਦਿੱਤੀ ਕਰਾਰੀ ਮਾਤ

Asian Champions Trophy 2026; ਤਿੰਨ ਵਾਰ ਦੀ ਏਸ਼ੀਅਨ ਚੈਂਪੀਅਨ ਭਾਰਤੀ ਮਹਿਲਾ ਹਾਕੀ ਟੀਮ ਨੇ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਿੱਤ ਨਾਲ ਆਪਣੀ ਮੁਹਿੰਮ ਦਾ ਆਗਾਜ਼ ਕੀਤਾ ਹੈ। ਭੋਪਾਲ ਵਿੱਚ ਖੇਡੇ ਗਏ ਮੁਕਾਬਲੇ ਵਿੱਚ ਭਾਰਤ ਨੇ ਮਲੇਸ਼ੀਆ ਨੂੰ 4-1 ਨਾਲ ਕਰਾਰੀ ਮਾਤ ਦਿੱਤੀ। ਕਪਤਾਨ ਸਲੀਮਾ ਟੇਟੇ ਦੀ ਅਗਵਾਈ ਵਾਲੀ ਭਾਰਤੀ ਟੀਮ ਨੂੰ ਮੈਚ ਦੀ ਸ਼ੁਰੂਆਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਏਸ਼ੀਅਨ ਚੈਂਪੀਅਨਜ਼ ਟਰਾਫੀ ‘ਚ ਭਾਰਤ ਦੀ ਧਮਾਕੇਦਾਰ ਐਂਟਰੀ, ਮਲੇਸ਼ੀਆ ਨੂੰ 4-1 ਨਾਲ ਦਿੱਤੀ ਕਰਾਰੀ ਮਾਤ

Asian Champions Trophy 2026; ਤਿੰਨ ਵਾਰ ਦੀ ਏਸ਼ੀਅਨ ਚੈਂਪੀਅਨ ਭਾਰਤੀ ਮਹਿਲਾ ਹਾਕੀ ਟੀਮ ਨੇ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਿੱਤ ਨਾਲ ਆਪਣੀ ਮੁਹਿੰਮ ਦਾ ਆਗਾਜ਼ ਕੀਤਾ ਹੈ। ਭੋਪਾਲ ਵਿੱਚ ਖੇਡੇ ਗਏ ਮੁਕਾਬਲੇ ਵਿੱਚ ਭਾਰਤ ਨੇ ਮਲੇਸ਼ੀਆ ਨੂੰ 4-1 ਨਾਲ ਕਰਾਰੀ ਮਾਤ ਦਿੱਤੀ।

ਕਪਤਾਨ ਸਲੀਮਾ ਟੇਟੇ ਦੀ ਅਗਵਾਈ ਵਾਲੀ ਭਾਰਤੀ ਟੀਮ ਨੂੰ ਮੈਚ ਦੀ ਸ਼ੁਰੂਆਤ ਵਿੱਚ ਮਲੇਸ਼ੀਆ ਵੱਲੋਂ ਸਖ਼ਤ ਚੁਣੌਤੀ ਮਿਲੀ। ਪਹਿਲੇ ਕੁਆਰਟਰ ਵਿੱਚ ਭਾਰਤ ਨੂੰ ਦੋ ਪੈਨਲਟੀ ਕਾਰਨਰ ਮਿਲੇ, ਪਰ ਟੀਮ ਗੋਲ ਕਰਨ ਵਿੱਚ ਨਾਕਾਮ ਰਹੀ।

ਦੂਜੇ ਕੁਆਰਟਰ ਦੇ 20ਵੇਂ ਮਿੰਟ ਵਿੱਚ ਮਲੇਸ਼ੀਆ ਦੀ ਨੂਰਮਿਰਾਹ ਜ਼ੁਲਕਿਫਲੀ ਨੇ ਗੋਲ ਕਰਕੇ ਆਪਣੀ ਟੀਮ ਨੂੰ 1-0 ਦੀ ਬੜ੍ਹਤ ਦਿਵਾ ਦਿੱਤੀ। ਹਾਲਾਂਕਿ ਭਾਰਤ ਨੇ ਤੁਰੰਤ ਜਵਾਬ ਦਿੱਤਾ ਅਤੇ ਮਮਤਾਜ਼ ਖਾਨ ਨੇ ਗੋਲ ਕਰਕੇ ਸਕੋਰ 1-1 ਨਾਲ ਬਰਾਬਰ ਕਰ ਦਿੱਤਾ।

ਤੀਜੇ ਕੁਆਰਟਰ ਵਿੱਚ ਭਾਰਤੀ ਟੀਮ ਨੇ ਮੈਚ ‘ਤੇ ਆਪਣੀ ਪਕੜ ਮਜ਼ਬੂਤ ਕਰ ਲਈ। 35ਵੇਂ ਮਿੰਟ ਵਿੱਚ ਕਪਤਾਨ ਸਲੀਮਾ ਟੇਟੇ ਨੇ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਭਾਰਤ ਨੂੰ 2-1 ਨਾਲ ਅੱਗੇ ਕਰ ਦਿੱਤਾ।

ਇਸ ਤੋਂ ਬਾਅਦ 39ਵੇਂ ਮਿੰਟ ਵਿੱਚ ਆਪਣਾ ਡੈਬਿਊ ਮੈਚ ਖੇਡ ਰਹੀ ਪੂਜਾ ਸਾਹੂ ਨੇ ਸ਼ਾਨਦਾਰ ਗੋਲ ਦਾਗਿਆ। ਇਹ ਉਨ੍ਹਾਂ ਦੇ ਅੰਤਰਰਾਸ਼ਟਰੀ ਕਰੀਅਰ ਦਾ ਪਹਿਲਾ ਗੋਲ ਸੀ। ਇਸ ਨਾਲ ਭਾਰਤ ਦੀ ਬੜ੍ਹਤ 3-1 ਹੋ ਗਈ।

ਚੌਥੇ ਕੁਆਰਟਰ ਵਿੱਚ ਲਾਲਰੇਮਸਿਆਮੀ ਹਮਾਰਜੋਤੇ ਨੇ ਇੱਕ ਹੋਰ ਗੋਲ ਕਰਕੇ ਭਾਰਤ ਦੀ ਜਿੱਤ ਪੱਕੀ ਕਰ ਦਿੱਤੀ। ਇਸ ਤਰ੍ਹਾਂ ਭਾਰਤੀ ਮਹਿਲਾ ਹਾਕੀ ਟੀਮ ਨੇ ਮਲੇਸ਼ੀਆ ਨੂੰ 4-1 ਨਾਲ ਹਰਾ ਕੇ ਟੂਰਨਾਮੈਂਟ ਵਿੱਚ ਸ਼ਾਨਦਾਰ ਸ਼ੁਰੂਆਤ ਕੀਤੀ।

Read Latest News and Breaking News at Daily Post TV, Browse for more News

Ad
Ad

Punjab District News