Banner
Banner

ਬਟਾਲਾ ‘ਚ ਕੋਠੀ ‘ਤੇ ਅੰਨ੍ਹੇਵਾਹ ਫਾਇਰਿੰਗ, UK ‘ਚ ਪੜ੍ਹਦੇ ਨੌਜਵਾਨ ਨੂੰ ਭੇਜੀਆਂ ਤਸਵੀਰਾਂ, CCTV ‘ਚ ਕੈਦ ਹੋਏ ਹਮਲਾਵਰ

Batala Goli Kand; ਗੁਰਦਾਸਪੁਰ ਦੇ ਬਟਾਲਾ ਨੇੜਲੇ ਪਿੰਡ ਹਰਦੋਝੰਡੇ ਵਿੱਚ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਇੱਕ ਕੋਠੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਬਦਮਾਸ਼ਾਂ ਨੇ ਕੋਠੀ ਦੇ ਮੁੱਖ ਗੇਟ ‘ਤੇ ਕਰੀਬ 5 ਰਾਊਂਡ ਫਾਇਰਿੰਗ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਰਾਹਤ ਦੀ ਗੱਲ ਇਹ ਰਹੀ ਕਿ ਗੋਲੀਆਂ ਸਿਰਫ਼ ਮੁੱਖ ਗੇਟ […]
Jaspreet Singh
By : Updated On: 26 Jun 2026 19:14:PM
ਬਟਾਲਾ ‘ਚ ਕੋਠੀ ‘ਤੇ ਅੰਨ੍ਹੇਵਾਹ ਫਾਇਰਿੰਗ, UK ‘ਚ ਪੜ੍ਹਦੇ ਨੌਜਵਾਨ ਨੂੰ ਭੇਜੀਆਂ ਤਸਵੀਰਾਂ, CCTV ‘ਚ ਕੈਦ ਹੋਏ ਹਮਲਾਵਰ

Batala Goli Kand; ਗੁਰਦਾਸਪੁਰ ਦੇ ਬਟਾਲਾ ਨੇੜਲੇ ਪਿੰਡ ਹਰਦੋਝੰਡੇ ਵਿੱਚ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਇੱਕ ਕੋਠੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਬਦਮਾਸ਼ਾਂ ਨੇ ਕੋਠੀ ਦੇ ਮੁੱਖ ਗੇਟ ‘ਤੇ ਕਰੀਬ 5 ਰਾਊਂਡ ਫਾਇਰਿੰਗ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ।

ਰਾਹਤ ਦੀ ਗੱਲ ਇਹ ਰਹੀ ਕਿ ਗੋਲੀਆਂ ਸਿਰਫ਼ ਮੁੱਖ ਗੇਟ ‘ਤੇ ਲੱਗੀਆਂ, ਜਿਸ ਕਾਰਨ ਪਰਿਵਾਰ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਹ ਪੂਰੀ ਘਟਨਾ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇੰਗਲੈਂਡ ਵਿੱਚ ਪੜ੍ਹ ਰਹੇ ਪਰਿਵਾਰ ਦੇ ਇਕਲੌਤੇ ਪੁੱਤਰ ਤੋਂ 1 ਕਰੋੜ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਸੀ। ਫਾਇਰਿੰਗ ਕਰਨ ਤੋਂ ਬਾਅਦ ਮੁਲਜ਼ਮਾਂ ਨੇ ਗੇਟ ਦੀਆਂ ਤਸਵੀਰਾਂ ਅਤੇ ਵੀਡੀਓ ਇੰਗਲੈਂਡ ਵਿੱਚ ਮੌਜੂਦ ਨੌਜਵਾਨ ਨੂੰ ਭੇਜੀਆਂ।

ਸਵੇਰੇ ਪੁੱਤਰ ਦੇ ਫੋਨ ਤੋਂ ਲੱਗਾ ਪਤਾ

ਕੋਠੀ ਮਾਲਕ ਲਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਸਟਡੀ ਵੀਜ਼ੇ ‘ਤੇ ਇੰਗਲੈਂਡ ਗਿਆ ਹੋਇਆ ਹੈ। ਪਿਛਲੇ ਕੁਝ ਦਿਨਾਂ ਤੋਂ ਉਸ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ 1 ਕਰੋੜ ਰੁਪਏ ਦੀ ਫਿਰੌਤੀ ਦੇਣ ਲਈ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ।

ਲਖਬੀਰ ਸਿੰਘ ਨੇ ਦੱਸਿਆ ਕਿ ਉਹ ਸ਼ੂਗਰ ਦੇ ਮਰੀਜ਼ ਹਨ, ਇਸ ਲਈ ਪੁੱਤਰ ਨੇ ਉਨ੍ਹਾਂ ਨੂੰ ਪਹਿਲਾਂ ਇਸ ਬਾਰੇ ਕੁਝ ਨਹੀਂ ਦੱਸਿਆ ਤਾਂ ਜੋ ਉਹ ਪਰੇਸ਼ਾਨ ਨਾ ਹੋਣ। ਉਨ੍ਹਾਂ ਕਿਹਾ ਕਿ ਰਾਤ ਨੂੰ ਗੋਲੀਆਂ ਚੱਲੀਆਂ ਪਰ ਉਨ੍ਹਾਂ ਨੂੰ ਇਸ ਦੀ ਕੋਈ ਜਾਣਕਾਰੀ ਨਹੀਂ ਹੋਈ। ਸਵੇਰੇ ਜਦੋਂ ਇੰਗਲੈਂਡ ਤੋਂ ਪੁੱਤਰ ਦਾ ਫੋਨ ਆਇਆ ਅਤੇ ਉਸ ਨੇ ਘਰ ਦਾ ਮੁੱਖ ਗੇਟ ਦੇਖਣ ਲਈ ਕਿਹਾ, ਤਦ ਜਾ ਕੇ ਉਨ੍ਹਾਂ ਨੂੰ ਇਸ ਘਟਨਾ ਦਾ ਪਤਾ ਲੱਗਿਆ।

ਉਨ੍ਹਾਂ ਮੁਤਾਬਕ ਹਮਲਾਵਰਾਂ ਨੇ ਫਾਇਰਿੰਗ ਤੋਂ ਬਾਅਦ ਗੇਟ ਦੀਆਂ ਤਸਵੀਰਾਂ ਅਤੇ ਵੀਡੀਓ ਵੀ ਵਟਸਐਪ ਰਾਹੀਂ ਪੁੱਤਰ ਨੂੰ ਭੇਜੀਆਂ ਤਾਂ ਜੋ ਪਰਿਵਾਰ ਨੂੰ ਡਰਾਇਆ ਜਾ ਸਕੇ।

ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਘਟਨਾ ਤੋਂ ਬਾਅਦ ਪਰਿਵਾਰ ਨੇ ਤੁਰੰਤ ਪਿੰਡ ਦੇ ਸਰਪੰਚ ਅਤੇ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਐਸਐਚਓ ਬਿਕਰਮਜੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ।

ਥਾਣਾ ਮੁਖੀ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਪਿੰਡ ਹਰਦੋਝੰਡੇ ਤੋਂ ਫਾਇਰਿੰਗ ਦੀ ਸੂਚਨਾ ਮਿਲਣ ‘ਤੇ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ। ਪੀੜਤ ਲਖਬੀਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦਾਅਵਾ ਕੀਤਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।

Read Latest News and Breaking News at Daily Post TV, Browse for more News

Ad
Ad