Journalism Of Hope
BREAKING NEWS
ਅੱਜ ਦੇਸ਼ ਭਰ ਵਿੱਚ ਬੈਂਕਾਂ ਦੀ ਹੜਤਾਲ: ਕਰਮਚਾਰੀ 5 ਦਿਨਾਂ ਦੇ ਕੰਮਕਾਜੀ ਦਿਨ ਦੀ ਮੰਗ ‘ਤੇ ਅੜੇ.....ਵੱਡੀ ਖ਼ਬਰ: ਸੱਜਣ ਕੁਮਾਰ ਦੇ ਘਰ ਜਾਣ ’ਤੇ ਭਾਜਪਾ ਸੰਸਦ ਮੈਂਬਰ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗੀ ਮੁਆਫ਼ੀ......ਪਾਕਿਸਤਾਨ ਤੋਂ ਭਾਰਤ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਨਹੀਂ ਮਿਲੀ ਇਜਾਜ਼ਤ.......ਕਾਂਗੋ ਦੇ ਦੋ ਸਕੂਲਾਂ ਵਿੱਚ ਭਿਆਨਕ ਅੱਗ, 26 ਵਿਦਿਆਰਥੀਆਂ ਦੀ ਮੌਤ.....5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼....PSEB ਨੇ ਨਿੱਜੀ ਸਕੂਲਾਂ ਲਈ ਮਾਨਤਾ ਲੈਣ ਦੇ ਬਦਲੇ ਨਿਯਮ, ਪੜ੍ਹੋ ਵੇਰਵਾ

Breaking News:ਇੰਡੋ ਕੈਨੇਡੀਅਨ ਬੱਸ ਦਾ ਵੱਡਾ ਓਪਰਾਲਾ,ਅਮ੍ਰਿਤਸਰ ਤੋਂ ਨਾਂਦੇੜ ਸਾਹਿਬ ਲਈ ਬੱਸ ਸੇਵਾ ਸ਼ੁਰੂ

Jaspreet Singh
By : Updated On: 10 Apr 2025 21:18:PM
Breaking News:ਇੰਡੋ ਕੈਨੇਡੀਅਨ ਬੱਸ ਦਾ ਵੱਡਾ ਓਪਰਾਲਾ,ਅਮ੍ਰਿਤਸਰ ਤੋਂ ਨਾਂਦੇੜ ਸਾਹਿਬ ਲਈ ਬੱਸ ਸੇਵਾ ਸ਼ੁਰੂ
Indo Canadian bus
[et_pb_section fb_built=”1″ admin_label=”section” _builder_version=”4.16″ global_colors_info=”{}”][et_pb_row admin_label=”row” _builder_version=”4.16″ background_size=”initial” background_position=”top_left” background_repeat=”repeat” global_colors_info=”{}”][et_pb_column type=”4_4″ _builder_version=”4.16″ custom_padding=”|||” global_colors_info=”{}” custom_padding__hover=”|||”][et_pb_text admin_label=”Text” _builder_version=”4.16″ background_size=”initial” background_position=”top_left” background_repeat=”repeat” global_colors_info=”{}”]

Bus service from Amritsar to Nanded Sahib begins:ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਇੰਡੋ ਕੈਨੇਡੀਅਨ ਬੱਸ ਸਰਵਿਸ ਨੇ ਵੱਡਾ ਓਪਰਾਲਾ ਕਰਦਿਆਂ ਸ਼੍ਰੀ ਅਮ੍ਰਿਤਸਰ ਸਾਹਿਬ ਤੋਂ ਨਾਂਦੇੜ ਸਾਹਿਬ ਲਈ ਆਪਣੀ ਬੱਸ ਸੇਵਾਵਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਇਹ ਬੱਸ ਹਰ ਰੋਜ਼ ਸ਼੍ਰੀ ਅਮ੍ਰਿਤਸਰ ਸਾਹਿਬ ਤੋਂ ਸਵੇਰੇ 8 ਵਜੇ ਤੋਂ ਚੱਲ ਕੇ ਨਾਂਦੇੜ ਸਾਹਿਬ ਲਈ ਰਵਾਨਾ ਹੋਇਆ ਕਰੇਗੀ। ਇੰਡੋ ਕੈਨੇਡੀਅਨ ਦੀ ਇਹ ਲਗਜ਼ਰੀ ਸਲੀਪਰ ਬੱਸ ਦੀ ਸੇਵਾਵਾਂ ਨਾਲ ਯਾਤਰੀ ਇਸ ‘ਚ ਤਕਰੀਬਨ 35 ਤੋਂ 36 ਘੰਟਆਂ ਦੇ ਵਿਚ ਨਾਂਦੇੜ ਸਾਹਿਬ ਦੀ ਯਾਤਰਾ ਪੂਰੀ ਕਰਨਗੇ। ਜੇਕਰ ਇਸ ਦੇ ਕਿਰਾਏ ਦੀ ਗੱਲ ਕੀਤੀ ਜਾਵੇ ਤਾਂ ਇੱਕ ਯਾਤਰੀ ਤੋਂ 4 ਹਜ਼ਾਰ ਰੁਪਏ ਤੱਕ ਦਾ ਕਿਰਾਇਆ ਵਸੂਲ ਕੀਤਾ ਜਾਵੇਗਾ।

ਇਸ਼ਤਿਹਾਰ

 

 

ਇੰਡੋ ਕੈਨੇਡੀਅਨ ਬੱਸ ਸੇਵਾਵਾਂ ਦੀ ਸਮਾਂ ਸਾਰਣੀ ਅਨੁਸਾਰ ਇਹ ਬੱਸ ਸਵੇਰੇ 10 ਵਜੇ ਜਲੰਧਰ ਅਤੇ ਸਾਢੇ 11 ਵਜੇ ਲੁਧਿਆਣਾ ਪਹੁੰਚੇ ਕਰੇਗੀ।

ਇੰਡੋ ਕੈਨੇਡੀਅਨ ਬੱਸ ਸਰਵਿਸ ਦੇ ਮੈਨੇਜਰ ਅਪਰੇਸ਼ਨ ਰਣਜੀਤ ਸਿੰਘ ਨੇ ਦੱਸਿਆ ਕਿ ਇਸ ਬੱਸ ਸੇਵਾ ਤਹਿਤ ਬੱਸ ਹਫਤੇ ਵਿੱਚ ਚਾਰ ਦਿਨ ਵੀਰਵਾਰ, ਸ਼ੁੱਕਰਵਾਰ, ਸ਼ਨਿਚਰਵਾਰ ਅਤੇ ਐਤਵਾਰ ਨੂੰ ਅੰਮ੍ਰਿਤਸਰ ਤੋਂ ਸਵੇਰੇ 8 ਵਜੇ ਰਵਾਨਾ ਹੋਵੇਗੀ। ਇਸੇ ਤਰ੍ਹਾਂ ਨਾਂਦੇੜ ਤੋਂ ਅੰਮ੍ਰਿਤਸਰ ਵਾਸਤੇ ਹਫਤੇ ਵਿੱਚ ਚਾਰ ਵਾਰ ਐਤਵਾਰ, ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ ਨੂੰ ਸਵੇਰੇ 8 ਵਜੇ ਰਵਾਨਾ ਹੋਵੇਗੀ। ਇਹ ਬੱਸ ਅੰਮ੍ਰਿਤਸਰ ਤੋਂ ਸਵੇਰੇ 8 ਵਜੇ ਚੱਲ ਕੇ ਅਗਲੇ ਦਿਨ ਰਾਤ ਨੂੰ 9 ਵਜੇ ਨਾਂਦੇੜ ਪੁੱਜੇਗੀ। ਇਸੇ ਤਰ੍ਹਾਂ ਨਾਂਦੇੜ ਤੋਂ ਸਵੇਰੇ 8 ਵਜੇ ਚੱਲ ਕੇ ਅਗਲੇ ਦਿਨ ਰਾਤ 9 ਵਜੇ ਅੰਮ੍ਰਿਤਸਰ ਪੁੱਜੇਗੀ। ਬੱਸ ਦਾ ਕਰਾਇਆ ਪ੍ਰਤੀ ਵਿਅਕਤੀ 4000 ਰੁਪਏ ਇੱਕ ਪਾਸੇ ਦਾ ਰੱਖਿਆ ਗਿਆ ਹੈ। ਬੱਸ ਵਿੱਚ ਦੋ ਡਰਾਈਵਰ ਹੋਣਗੇ ਜੋ ਦਿਨ ਰਾਤ ਬੱਸ ਨੂੰ ਚਲਾਉਣਗੇ। ਇਹ ਬੱਸ ਰਸਤੇ ਵਿੱਚ ਦੁਪਹਿਰ ਦੇ ਭੋਜਨ, ਸ਼ਾਮ ਦੀ ਚਾਹ, ਰਾਤ ਦੀ ਰੋਟੀ ਅਤੇ ਅਗਲੇ ਦਿਨ ਸਵੇਰ ਦੇ ਨਾਸ਼ਤੇ, ਮੁੜ ਦੁਪਹਿਰ ਦੇ ਭੋਜਨ ਅਤੇ ਸ਼ਾਮ ਦੀ ਚਾਹ ਵਾਸਤੇ ਰੁਕੇਗੀ। ਪ੍ਰਬੰਧਕਾਂ ਨੇ ਦੱਸਿਆ ਕਿ ਸ਼ੁਰੂ ਕੀਤੀ ਇਸ ਬੱਸ ਸੇਵਾ ਨੂੰ ਚੰਗਾ ਹੁੰਗਾਰਾ ਮਿਲਿਆ ਹੈ। ਅੱਜ ਵੀ ਬੱਸ ਪੂਰੀ ਤਰ੍ਹਾਂ ਸਵਾਰੀਆਂ ਨਾਲ ਭਰ ਕੇ ਗਈ ਹੈ ਅਤੇ ਭਵਿੱਖ ਵਾਸਤੇ ਬੁਕਿੰਗ ਵੀ ਹੋ ਰਹੀ ਹੈ।

ਦੱਸਣ ਯੋਗ ਹੈ ਕਿ ਰੇਲਵੇ ਵਿਭਾਗ ਵੱਲੋਂ ਅੰਮ੍ਰਿਤਸਰ ਤੋਂ ਨਾਂਦੇੜ ਵਾਸਤੇ ਰੋਜ਼ਾਨਾ ਸੱਚਖੰਡ ਐਕਸਪ੍ਰੈਸ ਰੇਲ ਗੱਡੀ ਚਲਾਈ ਜਾਂਦੀ ਹੈ ਪਰ ਸ਼ਰਧਾਲੂਆਂ ਦੀ ਵੱਡੀ ਮੰਗ ਕਾਰਨ ਇਸ ਰੇਲ ਗੱਡੀ ਦੀਆਂ ਸੀਟਾਂ ਹਮੇਸ਼ਾ ਹੀ ਬੁੱਕ ਰਹਿੰਦੀਆਂ ਹਨ ਅਤੇ ਯਾਤਰੂਆਂ ਨੂੰ ਯਾਤਰਾ ਦੀ ਤਰੀਕ ਕਾਫੀ ਦੇਰ ਬਾਅਦ ਮਿਲਦੀ ਹੈ।

ਪਹਿਲਾਂ ਅੰਮ੍ਰਿਤਸਰ ਤੋਂ ਨਾਂਦੇੜ ਵਾਸਤੇ ਹਵਾਈ ਸੇਵਾ ਵੀ ਸ਼ੁਰੂ ਹੋਈ ਸੀ ਪਰ ਕਰੋਨਾ ਦੇ ਚੱਲਦਿਆਂ ਇਹ ਸੇਵਾ ਬੰਦ ਹੋ ਗਈ ਸੀ, ਜਿਸ ਨੂੰ ਮੁੜ ਸ਼ੁਰੂ ਕਰਨ ਦੀ ਲਗਾਤਾਰ ਮੰਗ ਹੋ ਰਹੀ ਹੈ। ਸੜਕ ਮਾਰਗ ਰਾਹੀਂ ਅੰਮ੍ਰਿਤਸਰ ਤੋਂ ਨਾਂਦੇੜ ਤੱਕ ਇਹ ਪਹਿਲੀ ਬੱਸ ਸੇਵਾ ਹੈ। ਇਹ ਬੱਸ ਸੇਵਾ ਸ਼ੁਰੂ ਹੋਣ ਨਾਲ ਲੋਕਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ।

 

[/et_pb_text][/et_pb_column][/et_pb_row][/et_pb_section]

Read Latest News and Breaking News at Daily Post TV, Browse for more News

Ad
Ad

Punjab District News