Journalism Of Hope
BREAKING NEWS
ਜਲਾਲਾਬਾਦ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ......ਕੈਨੇਡਾ ’ਚ ਪੰਜਾਬੀ ਮਹਿਲਾ ਕੌਂਸਲਰ ਖਿਲਾਫ ਨਫ਼ਰਤੀ ਪੋਸਟਰ ਲੱਗੇ.....ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !......ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ......ਬਿਕਰਮ ਮਜੀਠੀਆ ਦਾ ਕੇਜਰੀਵਾਲ ’ਤੇ ਜਵਾਬੀ ਹਮਲਾ, 2018 ਦੀ ਚਿੱਠੀ ਕਰਵਾਈ ਯਾਦ.....ਪੰਜਾਬ ’ਚ ਅਸਲਾ ਲਾਇਸੈਂਸ ਬਣਵਾਉਣਾ ਹੋਵੇਗਾ ਔਖਾ, ਸਰਕਾਰ ਵੱਲੋਂ ਕੀਤੀ ਜਾ ਰਹੀ ਨਿਯਮਾਂ ‘ਚ ਸਖ਼ਤੀ......ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਦੇ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਗ੍ਰਿਫ਼ਤਾਰ......ਕਲਯੁਗੀ ਪੁੱਤ ਵੱਲੋਂ ਆਪਣੇ ਪਿਤਾ ਦਾ ਬੇਰਹਿਮ ਨਾਲ ਕਤਲ.....ਨਾਜਾਇਜ਼ ਸਬੰਧਾਂ ਤੋਂ ਨਾਰਾਜ਼ ਪੁੱਤ ਨੇ ਦੋਸਤ ਨਾਲ ਮਿਲ ਕੇ ਮਾਂ ਦੇ ਪ੍ਰੇਮੀ ਦਾ ਕੀਤਾ ਕਤਲ....ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ......

ਇਸ ਦੇਸ਼ ‘ਚ ਡਿੱਗਿਆ ਮਹਿੰਗਾਈ ਦਾ ਐਟਮ ਬੰਬ, ਪੈਟਰੋਲ ਅਤੇ ਡਿਜਲ ਦੀਆ ਕੀਮਤਾਂ ‘ਚ ₹26.77 ਦਾ ਵਾਧਾ

Pakistan Petrol Price Hike: ਪਾਕਿਸਤਾਨ ਦੀ ਸ਼ਾਹਬਾਜ਼ ਸ਼ਰੀਫ਼ ਸਰਕਾਰ ਨੇ ਦੇਸ਼ ਦੀ ਜਨਤਾ ‘ਤੇ ਮਹਿੰਗਾਈ ਦਾ ਇੱਕ ਹੋਰ ‘ਬੰਬ’ ਸੁੱਟ ਦਿੱਤਾ ਹੈ। ਪੈਟਰੋਲ ਅਤੇ ਹਾਈ-ਸਪੀਡ ਡੀਜ਼ਲ ਦੀਆਂ ਕੀਮਤਾਂ ਵਿੱਚ ₹26.77 ਪ੍ਰਤੀ ਲੀਟਰ ਦਾ ਭਾਰੀ ਵਾਧਾ ਕੀਤਾ ਗਿਆ ਹੈ। ਇਹ ਨਵੀਆਂ ਦਰਾਂ 25 ਅਪ੍ਰੈਲ (ਸ਼ਨੀਵਾਰ) ਅੱਧੀ ਰਾਤ ਤੋਂ ਲਾਗੂ ਹੋ ਗਈਆਂ ਹਨ। ਨਵੀਆਂ ਕੀਮਤਾਂ ‘ਤੇ ਇੱਕ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਇਸ ਦੇਸ਼ ‘ਚ ਡਿੱਗਿਆ ਮਹਿੰਗਾਈ ਦਾ ਐਟਮ ਬੰਬ, ਪੈਟਰੋਲ ਅਤੇ ਡਿਜਲ ਦੀਆ ਕੀਮਤਾਂ ‘ਚ ₹26.77 ਦਾ ਵਾਧਾ

Pakistan Petrol Price Hike: ਪਾਕਿਸਤਾਨ ਦੀ ਸ਼ਾਹਬਾਜ਼ ਸ਼ਰੀਫ਼ ਸਰਕਾਰ ਨੇ ਦੇਸ਼ ਦੀ ਜਨਤਾ ‘ਤੇ ਮਹਿੰਗਾਈ ਦਾ ਇੱਕ ਹੋਰ ‘ਬੰਬ’ ਸੁੱਟ ਦਿੱਤਾ ਹੈ। ਪੈਟਰੋਲ ਅਤੇ ਹਾਈ-ਸਪੀਡ ਡੀਜ਼ਲ ਦੀਆਂ ਕੀਮਤਾਂ ਵਿੱਚ ₹26.77 ਪ੍ਰਤੀ ਲੀਟਰ ਦਾ ਭਾਰੀ ਵਾਧਾ ਕੀਤਾ ਗਿਆ ਹੈ। ਇਹ ਨਵੀਆਂ ਦਰਾਂ 25 ਅਪ੍ਰੈਲ (ਸ਼ਨੀਵਾਰ) ਅੱਧੀ ਰਾਤ ਤੋਂ ਲਾਗੂ ਹੋ ਗਈਆਂ ਹਨ।

ਨਵੀਆਂ ਕੀਮਤਾਂ ‘ਤੇ ਇੱਕ ਨਜ਼ਰ
ਤਾਜ਼ਾ ਵਾਧੇ ਤੋਂ ਬਾਅਦ ਪਾਕਿਸਤਾਨ ਵਿੱਚ ਤੇਲ ਦੀਆਂ ਕੀਮਤਾਂ ਅਸਮਾਨੀ ਚੜ੍ਹ ਗਈਆਂ ਹਨ:

  • ਪੈਟਰੋਲ: ਹੁਣ ₹393.35 ਪ੍ਰਤੀ ਲੀਟਰ ਮਿਲੇਗਾ।
  • ਡੀਜ਼ਲ: ਹੁਣ ₹380.19 ਪ੍ਰਤੀ ਲੀਟਰ ਮਿਲੇਗਾ।

ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਹੀ ਸਰਕਾਰ ਨੇ ਤੇਲ ਦੀਆਂ ਕੀਮਤਾਂ ਵਿੱਚ 50% ਤੋਂ ਵੱਧ ਦਾ ਵਾਧਾ ਕੀਤਾ ਸੀ, ਜਿਸ ਤੋਂ ਬਾਅਦ ਜਨਤਾ ਪਹਿਲਾਂ ਹੀ ਤਰਾਹੀ-ਤਰਾਹੀ ਕਰ ਰਹੀ ਸੀ।

ਵਾਧੇ ਦਾ ਕਾਰਨ: ਅੰਤਰਰਾਸ਼ਟਰੀ ਤਣਾਅ
ਪਾਕਿਸਤਾਨੀ ਸਰਕਾਰ ਨੇ ਇਸ ਵਾਧੇ ਪਿੱਛੇ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਹੋ ਰਹੇ ਉਤਰਾਅ-ਚੜ੍ਹਾਅ ਅਤੇ ਪੈਟਰੋਲੀਅਮ ਲੇਵੀ ਵਿੱਚ ਕੀਤੇ ਵਾਧੇ ਨੂੰ ਮੁੱਖ ਕਾਰਨ ਦੱਸਿਆ ਹੈ। ਮੱਧ ਪੂਰਬ ਵਿੱਚ ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਕਾਰ ਵਧਦੇ ਫੌਜੀ ਟਕਰਾਅ ਨੇ ਤੇਲ ਸਪਲਾਈ ਚੇਨ ਨੂੰ ਪ੍ਰਭਾਵਿਤ ਕੀਤਾ ਹੈ।

ਹੋਰਮੂਜ਼ ਜਲਡਮਰੂ ਦਾ ਖ਼ਤਰਾ
ਮਾਹਿਰਾਂ ਅਨੁਸਾਰ ਹੋਰਮੂਜ਼ ਜਲਡਮਰੂ (Strait of Hormuz), ਜਿੱਥੋਂ ਦੁਨੀਆ ਦੀ 20 ਪ੍ਰਤੀਸ਼ਤ ਤੇਲ ਸਪਲਾਈ ਲੰਘਦੀ ਹੈ, ਉੱਥੇ ਬਣੇ ਜੰਗੀ ਹਾਲਾਤਾਂ ਕਾਰਨ ਸਪਲਾਈ ਰੁਕਣ ਦਾ ਡਰ ਹੈ। ਜੇਕਰ ਇਹ ਰਸਤਾ ਪ੍ਰਭਾਵਿਤ ਹੁੰਦਾ ਹੈ, ਤਾਂ ਆਉਣ ਵਾਲੇ ਦਿਨਾਂ ਵਿੱਚ ਤੇਲ ਦੀਆਂ ਕੀਮਤਾਂ ਹੋਰ ਵੀ ਵਧ ਸਕਦੀਆਂ ਹਨ।

ਆਮ ਜਨਤਾ ‘ਤੇ ਅਸਰ
ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਮਾਲ ਢੋਆ-ਢੁਆਈ ਅਤੇ ਖੇਤੀਬਾੜੀ ਸੈਕਟਰ ‘ਤੇ ਸਿੱਧਾ ਅਸਰ ਪਵੇਗਾ। ਇਸ ਨਾਲ ਪਾਕਿਸਤਾਨ ਵਿੱਚ ਖਾਣ-ਪੀਣ ਦੀਆਂ ਵਸਤਾਂ, ਸਬਜ਼ੀਆਂ ਅਤੇ ਹੋਰ ਜ਼ਰੂਰੀ ਸੇਵਾਵਾਂ ਦੀਆਂ ਕੀਮਤਾਂ ਵਿੱਚ ਭਾਰੀ ਉਛਾਲ ਆਉਣ ਦੀ ਸੰਭਾਵਨਾ ਹੈ, ਜੋ ਪਹਿਲਾਂ ਹੀ ਬਦਹਾਲ ਅਰਥਚਾਰੇ ਨਾਲ ਜੂਝ ਰਹੇ ਨਾਗਰਿਕਾਂ ਲਈ ਵੱਡੀ ਮੁਸੀਬਤ ਬਣ ਸਕਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News