Journalism Of Hope
BREAKING NEWS
ਲੁਧਿਆਣਾ ’ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ......ਰਜਵਾਹੇ ’ਚੋਂ 6 ਸਾਲਾ ਬੱਚੇ ਦੀ ਮਿਲੀ ਲਾਸ਼, ਤਾਰ ਨਾਲ ਬੰਨ੍ਹੇ ਹੋਏ ਸੀ ਹੱਥ-ਪੈਰ.......ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ.......ਸਲਮਾਨ ਖਾਨ ਦੀ ਫਿਲਮ ‘ਮਾਤ੍ਰਭੂਮੀ’ ਨੂੰ ਸਰਕਾਰ ਤੋਂ ਮਿਲੀ NOC, ਹੁਣ CBFC ਦੀ ਮਨਜ਼ੂਰੀ ਦੀ ਉਡੀਕ.....ਮੈਡ ਸੰਧੂ ਕਤਲਕਾਂਡ: ਗੋਲਡੀ ਢਿੱਲੋਂ ਤੋਂ ਬਾਅਦ ਲੱਕੀ ਜੌਹਲ ਸਪੇਨ ਨੇ ਵੀ ਲਈ ਜ਼ਿੰਮੇਵਾਰੀ.......ਨੇਤਨਯਾਹੂ ਨੇ ਭਾਰਤੀ ਪਾਇਲਟ ਕੈਪਟਨ ਸਮਿਤ ਨੂੰ ਇਜ਼ਰਾਈਲ ਦੇ ਆਜ਼ਾਦੀ ਦਿਵਸ ਸਮਾਗਮ ਲਈ ਦਿੱਤਾ ਸੱਦਾ.......

ਮੈਡ ਸੰਧੂ ਦੇ ਕਤਲ ਮਗਰੋਂ ਇੱਕ ਹੋਰ ਇੰਫਲੂਐਂਸਰ ਅਰੁਪ੍ਰੀਤ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Influencer Arupreet received death threat: ਚੰਡੀਗੜ੍ਹ: ਅੰਮ੍ਰਿਤਸਰ ’ਚ ਇੰਫਲੂਐਂਸਰ ਮੈਡ ਸੰਧੂ (29) ਦੇ ਕਤਲ ਤੋਂ ਬਾਅਦ ਇੱਕ ਹੋਰ ਇੰਫਲੂਐਂਸਰ ਅਰੁਪ੍ਰੀਤ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਗੈਂਗਸਟਰ ਲੱਕੀ ਜੌਹਲ ਸਪੇਨ ਨੇ ਸੋਸ਼ਲ ਮੀਡੀਆ ’ਤੇ ਮੈਡ ਸੰਧੂ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕਰਦਿਆਂ ਅਗਲਾ ਨਿਸ਼ਾਨਾ ਅਰੁਪ੍ਰੀਤ ਨੂੰ ਦੱਸਿਆ […]
By : Updated On: 04 Oct 2026 17:44:PM
ਮੈਡ ਸੰਧੂ ਦੇ ਕਤਲ ਮਗਰੋਂ ਇੱਕ ਹੋਰ ਇੰਫਲੂਐਂਸਰ ਅਰੁਪ੍ਰੀਤ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Influencer Arupreet received death threat: ਚੰਡੀਗੜ੍ਹ: ਅੰਮ੍ਰਿਤਸਰ ’ਚ ਇੰਫਲੂਐਂਸਰ ਮੈਡ ਸੰਧੂ (29) ਦੇ ਕਤਲ ਤੋਂ ਬਾਅਦ ਇੱਕ ਹੋਰ ਇੰਫਲੂਐਂਸਰ ਅਰੁਪ੍ਰੀਤ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਗੈਂਗਸਟਰ ਲੱਕੀ ਜੌਹਲ ਸਪੇਨ ਨੇ ਸੋਸ਼ਲ ਮੀਡੀਆ ’ਤੇ ਮੈਡ ਸੰਧੂ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕਰਦਿਆਂ ਅਗਲਾ ਨਿਸ਼ਾਨਾ ਅਰੁਪ੍ਰੀਤ ਨੂੰ ਦੱਸਿਆ ਹੈ। ਧਮਕੀ ਤੋਂ ਬਾਅਦ ਅਰੁਪ੍ਰੀਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਦਾ ਨਾਮ ਬਦਲ ਕੇ ਅਰਸ਼ਦੀਪ ਕਰ ਲਿਆ ਅਤੇ ਅਕਾਊਂਟ ਪ੍ਰਾਈਵੇਟ ਕਰ ਦਿੱਤਾ। ਅਰੁਪ੍ਰੀਤ ਵੀ ਮੈਡ ਸੰਧੂ ਵਾਂਗ ਇੰਸਟਾਗ੍ਰਾਮ ’ਤੇ ਰੀਲਾਂ ਸਾਂਝੀਆਂ ਕਰਦਾ ਹੈ।

ਇਸ਼ਤਿਹਾਰ

ਮੈਡ ਸੰਧੂ ਦੇ ਕਤਲ ਦੀ ਜ਼ਿੰਮੇਵਾਰੀ ਨੂੰ ਲੈ ਕੇ ਦੋ ਗੈਂਗਸਟਰਾਂ ਵੱਲੋਂ ਸੋਸ਼ਲ ਮੀਡੀਆ ’ਤੇ ਦਾਅਵੇ ਕੀਤੇ ਗਏ ਹਨ। ਪਹਿਲਾਂ ਗੈਂਗਸਟਰ ਗੋਲਡੀ ਢਿੱਲੋਂ ਵੱਲੋਂ ਪੋਸਟ ਕੀਤੀ ਗਈ ਸੀ, ਜਿਸ ਤੋਂ ਬਾਅਦ ਲੱਕੀ ਜੌਹਲ ਸਪੇਨ ਨੇ ਮੈਡ ਸੰਧੂ ਨੂੰ ਮਰਵਾਉਣ ਦਾ ਦਾਅਵਾ ਕੀਤਾ। ਮੈਡ ਸੰਧੂ ਦੀ ਸ਼ਨੀਵਾਰ ਸ਼ਾਮ ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਨੂੰ ਤਿੰਨ ਗੋਲੀਆਂ ਲੱਗੀਆਂ ਸਨ, ਜਿਨ੍ਹਾਂ ਵਿੱਚੋਂ ਦੋ ਆਰ-ਪਾਰ ਹੋ ਗਈਆਂ ਸਨ। ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਕਿਹਾ ਹੈ ਕਿ ਸ਼ੂਟਰਾਂ ਬਾਰੇ ਪੁਲਿਸ ਨੂੰ ਅਹਿਮ ਜਾਣਕਾਰੀ ਮਿਲ ਚੁੱਕੀ ਹੈ ਅਤੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News