Journalism Of Hope

ਬਠਿੰਡਾ ਸੈਂਟਰਲ ਜੇਲ੍ਹ ’ਚ ਕੈਦੀ ਨੇ ਕੀਤੀ ਖੁਦਕੁਸ਼ੀ, ਬੈਰਕ ਦੀ ਖਿੜਕੀ ਗਰਿੱਲ ਨਾਲ ਲਾਇਆ ਫਾਹਾ

Bathinda Central Jail Prisoner Suicide; ਸੈਂਟਰਲ ਜੇਲ੍ਹ ਬਠਿੰਡਾ ਵਿੱਚ ਬੁੱਧਵਾਰ ਤੜਕੇ ਇੱਕ ਵਿਚਾਰ ਅਧੀਨ ਕੈਦੀ ਨੇ ਕਥਿਤ ਤੌਰ ’ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਸਵੇਰੇ ਕਰੀਬ 4:30 ਵਜੇ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ 30 ਸਾਲਾ ਜੱਸੂ ਸਿੰਘ ਪੁੱਤਰ ਅਮਰੀਕ ਸਿੰਘ, ਵਾਸੀ ਰਾਮਣਵਾਸ, ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਜੱਸੂ […]
By : Updated On: 23 Sep 2026 19:06:PM
ਬਠਿੰਡਾ ਸੈਂਟਰਲ ਜੇਲ੍ਹ ’ਚ ਕੈਦੀ ਨੇ ਕੀਤੀ ਖੁਦਕੁਸ਼ੀ, ਬੈਰਕ ਦੀ ਖਿੜਕੀ ਗਰਿੱਲ ਨਾਲ ਲਾਇਆ ਫਾਹਾ

Bathinda Central Jail Prisoner Suicide; ਸੈਂਟਰਲ ਜੇਲ੍ਹ ਬਠਿੰਡਾ ਵਿੱਚ ਬੁੱਧਵਾਰ ਤੜਕੇ ਇੱਕ ਵਿਚਾਰ ਅਧੀਨ ਕੈਦੀ ਨੇ ਕਥਿਤ ਤੌਰ ’ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਸਵੇਰੇ ਕਰੀਬ 4:30 ਵਜੇ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ 30 ਸਾਲਾ ਜੱਸੂ ਸਿੰਘ ਪੁੱਤਰ ਅਮਰੀਕ ਸਿੰਘ, ਵਾਸੀ ਰਾਮਣਵਾਸ, ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ।

ਇਸ਼ਤਿਹਾਰ

ਜਾਣਕਾਰੀ ਅਨੁਸਾਰ ਜੱਸੂ ਸਿੰਘ ਨੂੰ ਥਾਣਾ ਬਾਲਿਆਂਵਾਲੀ, ਜ਼ਿਲ੍ਹਾ ਬਠਿੰਡਾ ਵਿੱਚ ਦਰਜ ਐਫਆਈਆਰ ਨੰਬਰ 107, ਮਿਤੀ 19 ਸਤੰਬਰ 2026 ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਬੀ/61/85 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਅਦਾਲਤ ਦੇ ਹੁਕਮਾਂ ’ਤੇ ਨਿਆਂਇਕ ਹਿਰਾਸਤ ਵਿੱਚ ਸੈਂਟਰਲ ਜੇਲ੍ਹ ਬਠਿੰਡਾ ਭੇਜ ਦਿੱਤਾ ਗਿਆ ਸੀ।

ਬੈਰਕ ਦੀ ਖਿੜਕੀ ਦੀ ਗਰਿੱਲ ਨਾਲ ਲਾਇਆ ਫਾਹਾ

ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਤੜਕੇ ਜੱਸੂ ਸਿੰਘ ਨੇ ਆਪਣੀ ਬੈਰਕ ਵਿੱਚ ਖਿੜਕੀ ਦੀ ਗਰਿੱਲ ਨਾਲ ਫਾਹਾ ਲੈ ਲਿਆ। ਜੇਲ੍ਹ ਸਟਾਫ਼ ਨੂੰ ਇਸ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਸ ਨੂੰ ਹੇਠਾਂ ਉਤਾਰਿਆ ਗਿਆ, ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਘਟਨਾ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਸਬੰਧਤ ਅਧਿਕਾਰੀਆਂ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਪੋਸਟਮਾਰਟਮ ਅਤੇ ਹੋਰ ਕਾਨੂੰਨੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪਣ ਦੀ ਕਾਰਵਾਈ ਕੀਤੀ ਜਾਵੇਗੀ।

ਖੁਦਕੁਸ਼ੀ ਦੇ ਕਾਰਨਾਂ ਦਾ ਨਹੀਂ ਲੱਗਿਆ ਪਤਾ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਅਤੇ ਜੇਲ੍ਹ ਵਿਭਾਗ ਦੇ ਅਧਿਕਾਰੀ ਮੌਕੇ ’ਤੇ ਪਹੁੰਚੇ। ਫਿਲਹਾਲ ਜੱਸੂ ਸਿੰਘ ਵੱਲੋਂ ਇਹ ਕਦਮ ਚੁੱਕਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਅਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਬੈਰਕ ਦੇ ਹਾਲਾਤ ਅਤੇ ਘਟਨਾ ਨਾਲ ਜੁੜੇ ਹੋਰ ਪਹਿਲੂਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News