Journalism Of Hope
BREAKING NEWS
ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ......ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ.....ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ......ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ......ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਨੇ ਗੋਲਡੀ ਬਰਾੜ ਦਾ ਨਾਂਅ ਪਾਇਆ ਮੋਸਟ ਵਾਂਟੇਡ ਸੂਚੀ ’ਚ, ਰੱਖਿਆ 2.5 ਲੱਖ ਡਾਲਰ ਦਾ ਇਨਾਮ.......[‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ’ਤੇ ਬਣੇਗੀ ਫ਼ਿਲਮ......ਸੈਫ ਅਲੀ ਖ਼ਾਨ ਨੂੰ ਧਮਕੀ ਮਿਲਣ ’ਤੇ ਨੀਲਮ ਗੋੜ੍ਹੇ ਨੇ ਜਤਾਈ ਚਿੰਤਾ, ਕਿਹਾ- ਮੁੰਬਈ ’ਚ ਮੁੜ ਪੈਰ ਪਸਾਰ ਰਿਹਾ ਅੰਡਰਵਰਲਡ......ਵੈਲਿੰਗਟਨ ਟੈਸਟ ‘ਚ ਭਾਰਤ ਦੀ ਮਜ਼ਬੂਤ ਸ਼ੁਰੂਆਤ, ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ 159 ਦੌੜਾਂ ਬਣਾਈਆਂ

ਅੰਤਰਰਾਸ਼ਟਰੀ ਕਬੱਡੀ ਸਟਾਰ ਯਾਦਾ ਸੁਰਖਪੁਰੀਆ ‘ਆਪ’ ‘ਚ ਸ਼ਾਮਲ, CM ਭਗਵੰਤ ਮਾਨ ਨੇ ਕੀਤਾ ਸਵਾਗਤ

Yada Surkhpuria Joins AAP; ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਆਪਣੀ ਨਵੀਂ ਸਿਆਸੀ ਪਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਰੋਸਾ ਪ੍ਰਗਟਾਇਆ ਕਿ ਉਨ੍ਹਾਂ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੰਤਰਰਾਸ਼ਟਰੀ ਕਬੱਡੀ ਸਟਾਰ ਯਾਦਾ ਸੁਰਖਪੁਰੀਆ ‘ਆਪ’ ‘ਚ ਸ਼ਾਮਲ, CM ਭਗਵੰਤ ਮਾਨ ਨੇ ਕੀਤਾ ਸਵਾਗਤ

Yada Surkhpuria Joins AAP; ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਆਪਣੀ ਨਵੀਂ ਸਿਆਸੀ ਪਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਰੋਸਾ ਪ੍ਰਗਟਾਇਆ ਕਿ ਉਨ੍ਹਾਂ ਦੇ ਜੁੜਨ ਨਾਲ ਪੰਜਾਬ ਦੇ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤੀ ਮਿਲੇਗੀ।

ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ‘ਤੇ ਸਾਂਝੇ ਕੀਤੇ ਇੱਕ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ ‘ਯਾਦਾ ਸੁਰਖਪੁਰੀਆ’ ਦਾ ਆਮ ਆਦਮੀ ਪਾਰਟੀ ਪਰਿਵਾਰ ਵਿੱਚ ਨਿੱਘਾ ਸਵਾਗਤ ਹੈ। ਵਿਸ਼ਵ ਕੱਪ ਵਿੱਚ ‘ਬੈਸਟ ਸਟੌਪਰ’ ਚੁਣੇ ਗਏ ਅਤੇ ਮੌਜੂਦਾ ਸਮੇਂ ਸੁਲਤਾਨਪੁਰ ਲੋਧੀ ਦੇ ਪਿੰਡ ਸੁਰਖਪੁਰ ਦੇ ਸਰਪੰਚ ਵਜੋਂ ਸੇਵਾ ਨਿਭਾਅ ਰਹੇ ਯਾਦਾ ਨੇ ਆਲਮੀ ਪੱਧਰ ‘ਤੇ ਆਪਣੀਆਂ ਖੇਡ ਪ੍ਰਾਪਤੀਆਂ ਰਾਹੀਂ ਪੰਜਾਬ ਦਾ ਮਾਣ ਵਧਾਇਆ ਹੈ।”

ਮੁੱਖ ਮੰਤਰੀ ਨੇ ਅੱਗੇ ਕਿਹਾ, “ਉਨ੍ਹਾਂ ਵਰਗੇ ਖੇਡ ਆਗੂਆਂ ਦੇ ਸ਼ਾਮਲ ਹੋਣ ਨਾਲ ਸੂਬੇ ਵਿੱਚ ਉਸਾਰੂ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਸਾਡੇ ਯਤਨਾਂ ਨੂੰ ਹੋਰ ਬਲ ਮਿਲੇਗਾ। ਯਾਦਾ ਜੀ ਨੂੰ ਇਸ ਨਵੀਂ ਪਾਰੀ ਲਈ ਦਿਲੋਂ ਸ਼ੁਭਕਾਮਨਾਵਾਂ। ਆਓ, ਰਲ-ਮਿਲ ਕੇ ‘ਰੰਗਲਾ ਪੰਜਾਬ’ ਸਿਰਜਣ ਲਈ ਕੰਮ ਕਰੀਏ।”

ਯਾਦਾ ਸੁਰਖਪੁਰੀਆ ਨੂੰ ਇਸ ਨਵੇਂ ਅਧਿਆਏ ਲਈ ਦਿਲੋਂ ਸ਼ੁਭਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰਿਆਂ ਨੂੰ ਇੱਕ ਅਜਿਹਾ ‘ਰੰਗਲਾ ਪੰਜਾਬ’ ਬਣਾਉਣ ਲਈ ਸਾਂਝੇ ਤੌਰ ‘ਤੇ ਕੰਮ ਕਰਨ ਦਾ ਸੱਦਾ ਦਿੱਤਾ, ਜਿੱਥੇ ਨੌਜਵਾਨਾਂ ਨੂੰ ਖੇਡਾਂ, ਅਨੁਸ਼ਾਸਨ ਅਤੇ ਉਸਾਰੂ ਕੰਮਾਂ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ ਜਾਵੇ।

ਉਨ੍ਹਾਂ ਭਰੋਸਾ ਜਤਾਇਆ ਕਿ ਯਾਦਾ ਸੁਰਖਪੁਰੀਆ ਦਾ ਤਜਰਬਾ ਅਤੇ ਖੇਡ ਖੇਤਰ ਵਿੱਚ ਪਾਇਆ ਯੋਗਦਾਨ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕਰੇਗਾ ਅਤੇ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਦੇ ਸਾਂਝੇ ਸੰਕਲਪ ਨੂੰ ਹੋਰ ਮਜ਼ਬੂਤ ਕਰੇਗਾ।

Read Latest News and Breaking News at Daily Post TV, Browse for more News

Ad
Ad

Punjab District News