Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਚੰਡੀਗੜ੍ਹ: ਚੰਡੀਗੜ੍ਹ ਪੁਲਿਸ ਦੇ ਮੁਲਾਜ਼ਮਾਂ ਦੇ ਪੁੱਤਰਾਂ ’ਤੇ ਲੱਗੇ ਕੁੱਟਮਾਰ ਦੇ ਦੋਸ਼ਾਂ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਸ਼ੁਭਮ ਅਤੇ ਉਸ ਦੇ ਭਰਾ ਸੰਜੇ ਨਾਲ ਹੋਈ ਕੁੱਟਮਾਰ ਦੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (CBI) ਨੂੰ ਸੌਂਪਣ ਦੇ ਹੁਕਮ ਦਿੱਤੇ ਹਨ। ਇਹ ਮਾਮਲਾ 2 ਜੁਲਾਈ 2026 […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ
  • ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ
  • FIR ਵਿੱਚੋਂ BNS ਦੀ ਧਾਰਾ 118(1) ਹਟਾਉਣ ’ਤੇ ਵੀ ਅਦਾਲਤ ਨੇ ਜਤਾਈ ਗੰਭੀਰ ਚਿੰਤਾ

ਚੰਡੀਗੜ੍ਹ: ਚੰਡੀਗੜ੍ਹ ਪੁਲਿਸ ਦੇ ਮੁਲਾਜ਼ਮਾਂ ਦੇ ਪੁੱਤਰਾਂ ’ਤੇ ਲੱਗੇ ਕੁੱਟਮਾਰ ਦੇ ਦੋਸ਼ਾਂ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਸ਼ੁਭਮ ਅਤੇ ਉਸ ਦੇ ਭਰਾ ਸੰਜੇ ਨਾਲ ਹੋਈ ਕੁੱਟਮਾਰ ਦੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (CBI) ਨੂੰ ਸੌਂਪਣ ਦੇ ਹੁਕਮ ਦਿੱਤੇ ਹਨ।

ਇਹ ਮਾਮਲਾ 2 ਜੁਲਾਈ 2026 ਨੂੰ ਚੰਡੀਗੜ੍ਹ ਦੇ ਸੈਕਟਰ-46 ਸਥਿਤ ਇਕ ਜਿਮ ਵਿੱਚ ਹੋਈ ਕੁੱਟਮਾਰ ਨਾਲ ਸਬੰਧਤ ਹੈ। ਦੋਸ਼ ਹਨ ਕਿ ਹਿਤੇਸ਼ ਅਤੇ ਨਿਖਿਲ ਨੇ ਸ਼ੁਭਮ ਤੇ ਉਸ ਦੇ ਭਰਾ ਸੰਜੇ ’ਤੇ ਹਮਲਾ ਕੀਤਾ ਸੀ। ਹਮਲੇ ਦੌਰਾਨ ਪੱਥਰ ਦੀ ਟਾਈਲ ਨਾਲ ਸ਼ੁਭਮ ਦੇ ਸਿਰ ਅਤੇ ਮੱਥੇ ’ਤੇ ਸੱਟਾਂ ਮਾਰਨ ਦੇ ਵੀ ਦੋਸ਼ ਲਗਾਏ ਗਏ ਹਨ। ਦੋਵੇਂ ਮੁਲਜ਼ਮ ਚੰਡੀਗੜ੍ਹ ਪੁਲਿਸ ਵਿੱਚ ਤਾਇਨਾਤ ਮੁਲਾਜ਼ਮਾਂ ਦੇ ਪੁੱਤਰ ਦੱਸੇ ਗਏ ਹਨ।

ਮਾਮਲੇ ਦੇ ਪਟੀਸ਼ਨਕਰਤਾ ਨੇ ਪੁਲਿਸ ਜਾਂਚ ਵਿੱਚ ਪੱਖਪਾਤ ਹੋਣ ਦਾ ਖ਼ਦਸ਼ਾ ਜ਼ਾਹਰ ਕਰਦਿਆਂ ਜਾਂਚ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕੇ ਸਨ। ਸੁਣਵਾਈ ਦੌਰਾਨ ਹਾਈਕੋਰਟ ਨੇ ਜਾਂਚ ਦੌਰਾਨ FIR ਵਿੱਚੋਂ ਭਾਰਤੀ ਨਿਆਏ ਸੰਹਿਤਾ (BNS) ਦੀ ਧਾਰਾ 118(1) ਹਟਾਏ ਜਾਣ ’ਤੇ ਵੀ ਗੰਭੀਰ ਚਿੰਤਾ ਪ੍ਰਗਟਾਈ।

ਜਸਟਿਸ ਜਸਜੀਤ ਸਿੰਘ ਬੇਦੀ ਨੇ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਨਿਰਪੱਖ ਜਾਂਚ ਨੂੰ ਲੈ ਕੇ ਖ਼ਦਸ਼ੇ ਪੈਦਾ ਹੁੰਦੇ ਹਨ। ਇਸ ਨੂੰ ਦੇਖਦਿਆਂ ਅਦਾਲਤ ਨੇ 8 ਜੁਲਾਈ 2026 ਨੂੰ ਦਰਜ FIR ਨੰਬਰ 92 ਦੀ ਜਾਂਚ CBI ਨੂੰ ਤਬਦੀਲ ਕਰਨ ਦੇ ਹੁਕਮ ਜਾਰੀ ਕੀਤੇ।

ਹਾਈਕੋਰਟ ਨੇ CBI ਨੂੰ ਮਾਮਲੇ ਦੀ ਜਾਂਚ ਕਰਕੇ ਕਾਨੂੰਨ ਅਨੁਸਾਰ ਆਪਣੀ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।

Read Latest News and Breaking News at Daily Post TV, Browse for more News

Ad
Ad

Punjab District News