IPL 2026: ਪੰਜਾਬ ਕਿੰਗਜ਼ ਦੀ ਲਗਾਤਾਰ ਚੜ੍ਹਾਈ, ਲਖਨਊ ਨੂੰ ਦਿੱਤੀ ਕਰਾਰੀ ਮਾਤ

PBKS vs LSG: ਇੰਡੀਅਨ ਪ੍ਰੀਮੀਅਰ ਲੀਗ (IPL) 2026 ਦੇ 29ਵੇਂ ਮੁਕਾਬਲੇ ਵਿੱਚ ਪੰਜਾਬ ਕਿੰਗਜ਼ (PBKS) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲਖਨਊ ਸੁਪਰ ਜਾਇੰਟਸ (LSG) ਨੂੰ 54 ਦੌੜਾਂ ਨਾਲ ਹਰਾ ਕੇ ਇੱਕ ਵੱਡੀ ਜਿੱਤ ਦਰਜ ਕੀਤੀ ਹੈ। ਨਿਊ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਗਏ ਇਸ ਮੈਚ ਵਿੱਚ ਪੰਜਾਬ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ […]
Amritpal Singh
By : Updated On: 20 Apr 2026 09:32:AM
IPL 2026: ਪੰਜਾਬ ਕਿੰਗਜ਼ ਦੀ ਲਗਾਤਾਰ ਚੜ੍ਹਾਈ, ਲਖਨਊ ਨੂੰ ਦਿੱਤੀ ਕਰਾਰੀ ਮਾਤ

PBKS vs LSG: ਇੰਡੀਅਨ ਪ੍ਰੀਮੀਅਰ ਲੀਗ (IPL) 2026 ਦੇ 29ਵੇਂ ਮੁਕਾਬਲੇ ਵਿੱਚ ਪੰਜਾਬ ਕਿੰਗਜ਼ (PBKS) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲਖਨਊ ਸੁਪਰ ਜਾਇੰਟਸ (LSG) ਨੂੰ 54 ਦੌੜਾਂ ਨਾਲ ਹਰਾ ਕੇ ਇੱਕ ਵੱਡੀ ਜਿੱਤ ਦਰਜ ਕੀਤੀ ਹੈ। ਨਿਊ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਗਏ ਇਸ ਮੈਚ ਵਿੱਚ ਪੰਜਾਬ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਬੋਰਡ ‘ਤੇ ਦੌੜਾਂ ਦਾ ਪਹਾੜ ਖੜ੍ਹਾ ਕਰ ਦਿੱਤਾ ਅਤੇ ਫਿਰ ਆਪਣੀ ਸ਼ਾਨਦਾਰ ਗੇਂਦਬਾਜ਼ੀ ਦੇ ਦਮ ‘ਤੇ ਵਿਰੋਧੀ ਟੀਮ ਨੂੰ ਟੀਚੇ ਤੋਂ ਦੂਰ ਰੱਖਿਆ।

ਪੰਜਾਬ ਕਿੰਗਜ਼ ਦੀ ਧਮਾਕੇਦਾਰ ਬੱਲੇਬਾਜ਼ੀ
ਮੁਕਾਬਲੇ ਦੀ ਸ਼ੁਰੂਆਤ ਲਖਨਊ ਸੁਪਰ ਜਾਇੰਟਸ ਵੱਲੋਂ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦੇ ਫੈਸਲੇ ਨਾਲ ਹੋਈ, ਪਰ ਪੰਜਾਬ ਦੇ ਸਲਾਮੀ ਬੱਲੇਬਾਜ਼ਾਂ ਨੇ ਇਸ ਫੈਸਲੇ ਨੂੰ ਗਲਤ ਸਾਬਤ ਕਰਨ ਵਿੱਚ ਦੇਰ ਨਹੀਂ ਲਗਾਈ। ਸਲਾਮੀ ਬੱਲੇਬਾਜ਼ ਪ੍ਰਿਆਂਸ਼ ਆਰੀਆ ਨੇ ਤੂਫਾਨੀ ਅੰਦਾਜ਼ ਵਿੱਚ ਬੱਲੇਬਾਜ਼ੀ ਕਰਦੇ ਹੋਏ ਮਹਿਜ਼ 37 ਗੇਂਦਾਂ ਵਿੱਚ 93 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ, ਜਿਸ ਵਿੱਚ 4 ਚੌਕੇ ਅਤੇ 9 ਗਗਨਚੁੰਬੀ ਛੱਕੇ ਸ਼ਾਮਲ ਸਨ। ਇਸ ਦੌਰਾਨ ਉਨ੍ਹਾਂ ਦਾ ਸਟ੍ਰਾਈਕ ਰੇਟ 251 ਤੋਂ ਉੱਪਰ ਰਿਹਾ।

ਪ੍ਰਿਆਂਸ਼ ਦੇ ਨਾਲ ਕੂਪਰ ਕੌਨੋਲੀ ਨੇ ਵੀ ਸ਼ਾਨਦਾਰ ਬੱਲੇਬਾਜ਼ੀ ਕੀਤੀ ਅਤੇ 46 ਗੇਂਦਾਂ ਵਿੱਚ 87 ਦੌੜਾਂ ਬਣਾਈਆਂ। ਦੋਵਾਂ ਬੱਲੇਬਾਜ਼ਾਂ ਨੇ ਦੂਜੀ ਵਿਕਟ ਲਈ 182 ਦੌੜਾਂ ਦੀ ਰਿਕਾਰਡ ਤੋੜ ਸਾਂਝੇਦਾਰੀ ਕੀਤੀ। ਅੰਤ ਵਿੱਚ ਮਾਰਕਸ ਸਟੋਇਨਿਸ ਦੀਆਂ 29 ਦੌੜਾਂ ਅਤੇ ਸ਼ਸ਼ਾਂਕ ਸਿੰਘ ਦੀਆਂ 17 ਦੌੜਾਂ ਦੀ ਬਦੌਲਤ ਪੰਜਾਬ ਕਿੰਗਜ਼ ਨੇ ਨਿਰਧਾਰਿਤ 20 ਓਵਰਾਂ ਵਿੱਚ 254 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ।

200 ਰਨ ਹੀ ਬਣਾ ਸਕੀ ਲਖਨਊ ਸੁਪਰ ਜਾਇੰਟਸ
255 ਦੌੜਾਂ ਦੇ ਵੱਡੇ ਟੀਚੇ ਦਾ ਪਿੱਛਾ ਕਰਨ ਉਤਰੀ ਲਖਨਊ ਦੀ ਟੀਮ ਨੇ ਚੰਗੀ ਸ਼ੁਰੂਆਤ ਕੀਤੀ, ਪਰ ਲਗਾਤਾਰ ਡਿੱਗਦੀਆਂ ਵਿਕਟਾਂ ਕਾਰਨ ਉਹ ਪਛੜ ਗਏ। ਰਿਸ਼ਭ ਪੰਤ ਨੇ 23 ਗੇਂਦਾਂ ਵਿੱਚ 43 ਦੌੜਾਂ ਦੀ ਤੇਜ਼ ਪਾਰੀ ਖੇਡੀ, ਜਦਕਿ ਮਿਸ਼ੇਲ ਮਾਰਸ਼ ਨੇ 40 ਅਤੇ ਆਯੂਸ਼ ਬਦੋਨੀ ਨੇ 35 ਦੌੜਾਂ ਦਾ ਯੋਗਦਾਨ ਦਿੱਤਾ। ਏਡਨ ਮਾਰਕਰਮ ਨੇ ਵੀ 42 ਦੌੜਾਂ ਬਣਾਈਆਂ, ਪਰ ਪੰਜਾਬ ਦੀ ਸਖ਼ਤ ਗੇਂਦਬਾਜ਼ੀ ਅੱਗੇ ਕੋਈ ਵੀ ਬੱਲੇਬਾਜ਼ ਲੰਬੀ ਪਾਰੀ ਨਹੀਂ ਖੇਡ ਸਕਿਆ। ਲਖਨਊ ਦੀ ਟੀਮ 20 ਓਵਰਾਂ ਵਿੱਚ 5 ਵਿਕਟਾਂ ਗੁਆ ਕੇ ਸਿਰਫ਼ 200 ਦੌੜਾਂ ਹੀ ਬਣਾ ਸਕੀ ਅਤੇ 54 ਦੌੜਾਂ ਦੇ ਫਰਕ ਨਾਲ ਮੈਚ ਹਾਰ ਗਈ।

ਗੇਂਦਬਾਜ਼ੀ ਦਾ ਪ੍ਰਦਰਸ਼ਨ
ਪੰਜਾਬ ਕਿੰਗਜ਼ ਵੱਲੋਂ ਮਾਰਕੋ ਯਾਨਸਨ ਨੇ ਸਭ ਤੋਂ ਵੱਧ 2 ਵਿਕਟਾਂ ਲਈਆਂ, ਜਦਕਿ ਅਰਸ਼ਦੀਪ ਸਿੰਘ, ਯੁਜਵੇਂਦਰ ਚਾਹਲ ਅਤੇ ਵਿਜੇਕੁਮਾਰ ਵਿਸਾਖ ਨੇ 1-1 ਵਿਕਟ ਹਾਸਲ ਕੀਤੀ। ਲਖਨਊ ਵੱਲੋਂ ਪ੍ਰਿੰਸ ਯਾਦਵ ਅਤੇ ਮਨੀਮਰਨ ਸਿਧਾਰਥ ਨੇ 2-2 ਵਿਕਟਾਂ ਝਟਕਾਈਆਂ, ਪਰ ਬਾਕੀ ਗੇਂਦਬਾਜ਼ ਪੰਜਾਬ ਦੇ ਬੱਲੇਬਾਜ਼ਾਂ ‘ਤੇ ਲਗਾਮ ਲਗਾਉਣ ਵਿੱਚ ਨਾਕਾਮ ਰਹੇ, ਜੋ ਅੰਤ ਵਿੱਚ ਮੈਚ ਦਾ ਨਿਰਣਾਇਕ ਮੋੜ ਸਾਬਤ ਹੋਇਆ।

Read Latest News and Breaking News at Daily Post TV, Browse for more News

Ad
Ad