Banner
Banner

IPL 2026: ਆਈਪੀਐੱਲ 2026 ਵਿਚਾਲੇ ਮੰਦਭਾਗੀ ਖਬਰ, ਧਾਕੜ ਖਿਡਾਰੀ ਦਾ ਦੇਹਾਂਤ!

IPL 2026: ਇੰਡੀਅਨ ਪ੍ਰੀਮੀਅਰ ਲੀਗ 2026 ਵਿਚਾਲੇ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸਨੇ ਪ੍ਰਸ਼ੰਸਕਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ ਹਨ। ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਕ੍ਰਿਕਟਰ ਅਤੇ ਪੰਜਾਬ ਦੀ ਸੀਨੀਅਰ ਸਿਲੈਕਸ਼ਨ ਕਮੇਟੀ ਦੇ ਮੈਂਬਰ ਅਮਨਪ੍ਰੀਤ ਸਿੰਘ ਗਿੱਲ ਦਾ ਅਚਾਨਕ ਦੇਹਾਂਤ ਹੋ ਗਿਆ ਹੈ। ਇਸ ‘ਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਨੇ ਡੂੰਘੇ ਦੁੱਖ ਅਤੇ […]
Amritpal Singh
By : Updated On: 07 May 2026 09:39:AM
IPL 2026: ਆਈਪੀਐੱਲ 2026 ਵਿਚਾਲੇ ਮੰਦਭਾਗੀ ਖਬਰ, ਧਾਕੜ ਖਿਡਾਰੀ ਦਾ ਦੇਹਾਂਤ!

IPL 2026: ਇੰਡੀਅਨ ਪ੍ਰੀਮੀਅਰ ਲੀਗ 2026 ਵਿਚਾਲੇ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸਨੇ ਪ੍ਰਸ਼ੰਸਕਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ ਹਨ। ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਕ੍ਰਿਕਟਰ ਅਤੇ ਪੰਜਾਬ ਦੀ ਸੀਨੀਅਰ ਸਿਲੈਕਸ਼ਨ ਕਮੇਟੀ ਦੇ ਮੈਂਬਰ ਅਮਨਪ੍ਰੀਤ ਸਿੰਘ ਗਿੱਲ ਦਾ ਅਚਾਨਕ ਦੇਹਾਂਤ ਹੋ ਗਿਆ ਹੈ। ਇਸ ‘ਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਨੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਇਸ ਵੱਡੇ ਘਾਟੇ ਕਾਰਨ ਕ੍ਰਿਕਟ ਜਗਤ ਵਿੱਚ ਸੋਗ ਦਾ ਮਾਹੌਲ ਹੈ।

ਕ੍ਰਿਕਟ ਕਰੀਅਰ ਅਤੇ ਯੋਗਦਾਨ

ਦੱਸ ਦੇਈਏ ਕਿ ਅਮਨਪ੍ਰੀਤ ਸਿੰਘ ਗਿੱਲ ਨੇ ਪੰਜਾਬ ਕ੍ਰਿਕਟ ਛੋਟੀ ਉਮਰੇ ਵੱਡਾ ਨਾਮ ਕਮਾਇਆ। ਉਨ੍ਹਾਂ ਨੇ ਕ੍ਰਿਕਟ ਦੇ ਮੈਦਾਨ ‘ਤੇ ਵੱਖ-ਵੱਖ ਪੱਧਰਾਂ ‘ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਾਇਆ ਸੀ। ਉਹ ਇੰਡੀਆ ਅੰਡਰ-19, ਆਈ.ਪੀ.ਐੱਲ. ਟੀਮ ਕਿੰਗਜ਼ XI ਪੰਜਾਬ (ਹੁਣ ਪੰਜਾਬ ਕਿੰਗਜ਼) ਅਤੇ ਪੰਜਾਬ ਦੀ ਰਾਜ ਟੀਮ ਦੀ ਨੁਮਾਇੰਦਗੀ ਕਰ ਚੁੱਕੇ ਸਨ। ਖੇਡ ਤੋਂ ਬਾਅਦ ਵੀ ਉਹ ਸਿਲੈਕਸ਼ਨ ਕਮੇਟੀ ਦੇ ਮੈਂਬਰ ਵਜੋਂ ਕ੍ਰਿਕਟ ਦੀ ਬਿਹਤਰੀ ਲਈ ਕੰਮ ਕਰ ਰਹੇ ਸਨ।

ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ ਨੇ ਪਰਿਵਾਰ ਅਤੇ ਉਨ੍ਹਾਂ ਦੇ ਪਿਆਰਿਆਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦੇ ਹੋਏ ਕਿਹਾ ਕਿ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ ਹੈ ਕਿ ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਇਸ ਮੁਸ਼ਕਲ ਸਮੇਂ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

Read Latest News and Breaking News at Daily Post TV, Browse for more News

Ad
Ad