ਆਈ.ਪੀ.ਐਲ. ਮੈਚ ਦੌਰਾਨ ਕ੍ਰਿਕਟ ਪ੍ਰੇਮੀਆਂ ਨੂੰ ਬਿਹਤਰ ਅਨੁਭਵ ਪ੍ਰਦਾਨ ਕਰਨ ਲਈ ਪੁਖਤਾ ਪ੍ਰਬੰਧ ਬੇਹੱਦ ਜ਼ਰੂਰੀ: ਮੀਤ ਹੇਅਰ

Indian Premier League 2026; 2026 ਦੇ ਹਿੱਸੇ ਵਜੋਂ 31 ਮਾਰਚ ਨੂੰ ਪੰਜਾਬ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਦਰਮਿਆਨ ਹੋਣ ਵਾਲੇ ਮੈਚ ਦੇ ਮੱਦੇਨਜ਼ਰ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਪੀਸੀਏ ਦੇ ਨਵੇਂ ਚੁਣੇ ਗਏ ਸਕੱਤਰ ਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਪੀਸੀਏ ਦੇ ਉਪ ਪ੍ਰਧਾਨ ਦੀਪਕ ਬਾਲੀ ਨੇ ਅੱਜ ਵਿਖੇ ਕ੍ਰਿਕਟ […]
Jaspreet Singh
By : Updated On: 26 Mar 2026 17:35:PM
ਆਈ.ਪੀ.ਐਲ. ਮੈਚ ਦੌਰਾਨ ਕ੍ਰਿਕਟ ਪ੍ਰੇਮੀਆਂ ਨੂੰ ਬਿਹਤਰ ਅਨੁਭਵ ਪ੍ਰਦਾਨ ਕਰਨ ਲਈ ਪੁਖਤਾ ਪ੍ਰਬੰਧ ਬੇਹੱਦ ਜ਼ਰੂਰੀ: ਮੀਤ ਹੇਅਰ

Indian Premier League 2026; 2026 ਦੇ ਹਿੱਸੇ ਵਜੋਂ 31 ਮਾਰਚ ਨੂੰ ਪੰਜਾਬ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਦਰਮਿਆਨ ਹੋਣ ਵਾਲੇ ਮੈਚ ਦੇ ਮੱਦੇਨਜ਼ਰ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਪੀਸੀਏ ਦੇ ਨਵੇਂ ਚੁਣੇ ਗਏ ਸਕੱਤਰ ਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਪੀਸੀਏ ਦੇ ਉਪ ਪ੍ਰਧਾਨ ਦੀਪਕ ਬਾਲੀ ਨੇ ਅੱਜ ਵਿਖੇ ਕ੍ਰਿਕਟ ਸਟੇਡੀਅਮ, ਮੁੱਲਾਂਪੁਰ, ਨਿਊ ਚੰਡੀਗੜ੍ਹ ਦਾ ਦੌਰਾ ਕੀਤਾ।

ਡਿਪਟੀ ਕਮਿਸ਼ਨਰ, ਮੋਹਾਲੀ ਕੋਮਲ ਮਿੱਤਲ ਅਤੇ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਨੇ ਪਤਵੰਤਿਆਂ ਸਮੇਤ ਸਟੇਡੀਅਮ ਦੇ ਨਾਲ-ਨਾਲ ਬੈਠਣ ਵਾਲੇ ਵੱਖ-ਵੱਖ ਬਲਾਕਾਂ, ਸਟੇਡੀਅਮ ਤੱਕ ਪਹੁੰਚਣ ਵਾਲੇ ਰਸਤੇ, ਪਾਰਕਿੰਗ ਸਹੂਲਤਾਂ, ਸੁਰੱਖਿਆ ਉਪਾਵਾਂ ਦਾ ਜਾਇਜ਼ਾ ਲਿਆ ਅਤੇ ਭੀੜ ਦੇ ਸੁਚਾਰੂ ਪ੍ਰਬੰਧਨ ਦੇ ਮਹੱਤਵਪੂਰਨ ਮੁੱਦੇ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਤਾਂ ਜੋ ਲੋਕਾਂ ਨੂੰ ਕ੍ਰਿਕਟ ਦਾ ਨਿਰਵਿਘਨ ਅਤੇ ਬਿਹਤਰ ਅਨੁਭਵ ਪ੍ਰਦਾਨ ਕੀਤਾ ਜਾ ਸਕੇ।

ਹਰ ਪਹਿਲੂ ਸਬੰਧੀ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ‘ਤੇ ਜ਼ੋਰ ਦਿੰਦਿਆਂ ਮੀਤ ਹੇਅਰ ਨੇ ਦੱਸਿਆ ਕਿ ਸੁਚਾਰੂ ਢੰਗ ਨਾਲ ਮੈਚ ਕਰਵਾਉਣਾ ਬੇਹੱਦ ਜ਼ਰੂਰੀ ਹੈ ਕਿਉਂਕਿ ਇਸ ਨਾਲ ਮਹੱਤਵਪੂਰਨ ਮੈਚਾਂ ਦੇ ਮੇਜ਼ਬਾਨ ਵਜੋਂ ਪੰਜਾਬ ਨਾਂ ਉਭਰ ਕੇ ਸਾਹਮਣੇ ਆਏਗਾ ਜਿਸ ਨਾਲ ਭਵਿੱਖ ‘ਚ ਵੀ ਸੂਬੇ ਵਿੱਚ ਵੱਕਾਰੀ ਟੂਰਨਾਮੈਂਟ ਕਰਵਾਏ ਜਾ ਸਕਦੇ ਹਨ। ਉਨ੍ਹਾਂ ਨੇ ਇਸ ਸਾਲ ਦੇ ਅੰਤ ਵਿੱਚ ਏਸ਼ੀਅਨ ਚੈਂਪੀਅਨਜ਼ ਟਰਾਫੀ, ਹਾਕੀ ਟੂਰਨਾਮੈਂਟ ਦੇ ਮੇਜ਼ਬਾਨ ਵਜੋਂ ਪੰਜਾਬ ਨੂੰ ਚੁਣੇ ਜਾਣ ਦਾ ਵੀ ਜ਼ਿਕਰ ਕੀਤਾ।

ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦਰਮਿਆ ਮੁਕੰਮਲ ਤਾਲਮੇਲ ਦੀ ਵਕਾਲਤ ਕਰਦਿਆਂ ਪੀਸੀਏ ਦੇ ਉਪ ਪ੍ਰਧਾਨ ਦੀਪਕ ਬਾਲੀ ਨੇ ਕਿਹਾ ਕਿ 31 ਮਾਰਚ ਨੂੰ ਹੋਣ ਵਾਲੇ ਮੈਚ ਤੋਂ ਇਲਾਵਾ, ਸਟੇਡੀਅਮ ਵਿੱਚ 3 ਹੋਰ ਮੈਚ ਕਰਵਾਏ ਜਾਣਗੇ ਜੋ ਕਿ ਪੰਜਾਬ ਸਰਕਾਰ ਲਈ ਬਹੁਤ ਮਾਣ ਵਾਲੀ ਗੱਲ ਹੈ। ਦੀਪਕ ਬਾਲੀ ਨੇ ਅੱਗੇ ਕਿਹਾ ਕਿ ਸਮੇਂ ਦੇ ਨਾਲ ਇਹ ਸਟੇਡੀਅਮ ਵਿਸ਼ਵ ਦੇ ਨਕਸ਼ੇ ‘ਤੇ ਵੱਕਾਰੀ ਟੂਰਨਾਮੈਂਟਾਂ ਦੇ ਕੇਂਦਰ ਵਜੋਂ ਉੱਭਰ ਰਿਹਾ ਹੈ।

Read Latest News and Breaking News at Daily Post TV, Browse for more News

Ad
Ad