Journalism Of Hope
BREAKING NEWS
ਹਮਲੇ ਤੋਂ ਬਾਅਦ ਮੁੜ ਐਕਟਿਵ ਹੋਏ ਸੁਖਬੀਰ ਬਾਦਲ, ਈਸੜੂ ਤੇ ਗੁਰੂ ਹਰਸਹਾਇ ਰੈਲੀਆਂ ‘ਚ ਹੋਣਗੇ ਸ਼ਾਮਲ.......ਜਾਣੋ ਕੌਣ ਹੈ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ, ਦੋ ਸਾਲਾਂ ਤੋਂ ਨਾਂਦੇੜ ਗੁਰਦੁਆਰਾ ਸਾਹਿਬ ‘ਚ ਨਿਭਾ ਰਿਹਾ ਸੀ ਸੇਵਾ..........ਅੰਬਾਲਾ ਵਿੱਚ ਪੁਲਿਸ ਤੇ ਸਿੱਖ ਸੰਗਤ ਵਿਚਾਲੇ ਟਕਰਾਅ, ਹਾਲਾਤ ਤਣਾਅਪੂਰਨ.........ਪੰਜਾਬ ਦੇ ਕੱਚੇ ਮੁਲਾਜ਼ਮਾਂ ਲਈ ਵੱਡੀ ਖ਼ਬਰ: ਹਾਈਕੋਰਟ ਵਿੱਚ ਸੁਣਵਾਈ ਅੱਜ.......ਬਟਾਲਾ ‘ਚ ਖੌਫਨਾਕ ਕਤਲ, ਲਾਪਤਾ ਨੌਜਵਾਨ ਦੀ ਹੱਥ-ਪੈਰ ਕੱਟ ਕੇ ਕੀਤੀ ਗਈ ਹੱਤਿਆ, 6 ਲੋਕਾਂ ‘ਤੇ FIR..........PSIEC ਪਲਾਟ ਘੋਟਾਲੇ ‘ਚ ED ਦਾ ਵੱਡਾ ਐਕਸ਼ਨ,ਪੰਜਾਬ-ਚੰਡੀਗੜ੍ਹ ‘ਚ 11 ਥਾਵਾਂ ‘ਤੇ ਛਾਪੇ, 4.01 ਕਰੋੜ ਦੀ ਰਕਮ ਫਰੀਜ਼.....

ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਹੋਏ ਸ਼ਾਮਲ

Iqbal Jhundan joins ‘Akali Dal Waris Punjab De: ਚੰਡੀਗੜ੍ਹ: ਸੀਨੀਅਰ ਆਗੂ ਇਕਬਾਲ ਸਿੰਘ ਝੂੰਦਾ ਤੇ ਸੀਨਿਅਰ ਆਗੂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਪਰਿਵਾਰ ਵਿੱਚ ਸ਼ਾਮਿਲ ਹੋ ਗਏ ਹਨ। ਬਾਪੂ ਤਰਸੇਮ ਸਿੰਘ ਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਉਹਨਾਂ ਦਾ ਜਥੇਬੰਦੀ ਚ ਨਿੱਘਾ ਸਵਾਗਤ ਕੀਤਾ ਗਿਆ। ਇਸ ਦੀ ਜਾਣਕਾਰੀ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੇ ਫੇਸਬੁੱਕ […]
Ranjit Singh
By : Updated On: 14 Aug 2026 09:16:AM
ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਹੋਏ ਸ਼ਾਮਲ

Iqbal Jhundan joins ‘Akali Dal Waris Punjab De: ਚੰਡੀਗੜ੍ਹ: ਸੀਨੀਅਰ ਆਗੂ ਇਕਬਾਲ ਸਿੰਘ ਝੂੰਦਾ ਤੇ ਸੀਨਿਅਰ ਆਗੂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਪਰਿਵਾਰ ਵਿੱਚ ਸ਼ਾਮਿਲ ਹੋ ਗਏ ਹਨ। ਬਾਪੂ ਤਰਸੇਮ ਸਿੰਘ ਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਉਹਨਾਂ ਦਾ ਜਥੇਬੰਦੀ ਚ ਨਿੱਘਾ ਸਵਾਗਤ ਕੀਤਾ ਗਿਆ। ਇਸ ਦੀ ਜਾਣਕਾਰੀ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਦਿੱਤੀ। ਉਨ੍ਹਾਂ ਕਿਹਾ ਕਿ ਝੂੰਦਾ ਦੇ ਆਉਣ ਨਾਲ ਜਥੇਬੰਦੀ ਨੂੰ ਜ਼ਮੀਨੀ ਪੱਧਰ ‘ਤੇ ਵੱਡੀ ਮਜ਼ਬੂਤੀ ਮਿਲੇਗੀ। ਅੱਜ ਲੋਕਾਂ ਦਾ ਵਿਸ਼ਵਾਸ ‘ਵਾਰਿਸ ਪੰਜਾਬ ਦੇ’ ਜਥੇਬੰਦੀ ‘ਤੇ ਹੋਰ ਪੱਕਾ ਹੋ ਰਿਹਾ ਹੈ ਅਤੇ ਸੰਗਤਾਂ ਲਗਾਤਾਰ ਪੰਜਾਬ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਇਸ ਕਾਫ਼ਲੇ ਨਾਲ ਜੁੜ ਰਹੀਆਂ ਹਨ।

ਇਸ਼ਤਿਹਾਰ

ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਇਕਬਾਲ ਸਿੰਘ ਝੂੰਦਾਂ ਤੋਂ ਇਲਾਵਾ ਮਾਸਟਰ ਜੌਹਰ ਸਿੰਘ ਸਾਬਕਾ ਐਮਐਲਏ, ਸਤਵਿੰਦਰ ਸਿੰਘ ਟੌਹੜਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅਮਰੀਕ ਸਿੰਘ ਸ਼ਾਹਪੁਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਵਿੰਦਰ ਸਿੰਘ ਸ਼ਾਮਪੁਰ ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਾਬਕਾ ਚੇਅਰਮੈਨ, ਕਸ਼ਮੀਰ ਸਿੰਘ ਬਰਿਆਰ ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਲਦੇਵ ਸਿੰਘ ਮਾਣੂੰਕੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ, ਤਰਸੇਮ ਸਿੰਘ ਜੱਸੋਵਾਲ ਗੜ੍ਹਸ਼ੰਕਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਸੁਖਵੰਤ ਸਿੰਘ ਪੰਜ ਲੈਂਡ ਵਰਕਿੰਗ ਕਮੇਟੀ ਮੈਂਬਰ, ਐਡਵੋਕੇਟ ਰਜਿੰਦਰ ਸਿੰਘ ਦਾਲਮ ਸਾਬਕਾ ਮੈਂਬਰ ਐਸਐਸ ਬੋਰਡ, ਸ਼ਫ਼ੀਕ ਚੌਹਾਨ ਵਰਕਿੰਗ ਕਮੇਟੀ ਮੈਂਬਰ ਅਤੇ ਐਡਵੋਕੇਟ ਜ਼ੁਲਫ਼ਕਾਰ ਅਲੀ ਸਾਬਕਾ ਸੀਈਓ ਵਕਫ਼ ਬੋਰਡ, ਨਿਰਭੈ ਸਿੰਘ ਮਾਲੇਵਾਲ ਅਮਲੋਹ, ਪਰਮਦੀਪ ਸਿੰਘ ਵਿੰਝਵਾ ਹਾਜ਼ਰ ਸਨ।

ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਧਾਨ ਬਾਪੂ ਤਰਸੇਮ ਸਿੰਘ ਤੋਂ ਇਲਾਵਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਬਾਬੂ ਸਿੰਘ ਬਰਾੜ ਮੈਂਬਰ ਪਾਰਲੀਮੈਂਟਰੀ ਬੋਰਡ ਅਤੇ ਪਰਗਟ ਸਿੰਘ ਮੈਂਬਰ ਪਾਰਲੀਮੈਂਟਰੀ ਬੋਰਡ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Read Latest News and Breaking News at Daily Post TV, Browse for more News

Ad
Ad

Punjab District News