Journalism Of Hope
BREAKING NEWS
ਸੁਖਬੀਰ ਬਾਦਲ ‘ਤੇ ਹਮਲੇ ਦੇ ਮੁਲਜ਼ਮ ਜਸਪਾਲ ਸਿੰਘ ‘ਤੇ ਕੇਸ ਦਰਜ, ਪੜ੍ਹੋ ਕਿਹੜੀਆਂ-ਕਿਹੜੀਆਂ ਧਰਾਵਾਂ ਲੱਗੀਆਂ......ਹਮਲੇ ਤੋਂ ਬਾਅਦ ਮੁੜ ਐਕਟਿਵ ਹੋਏ ਸੁਖਬੀਰ ਬਾਦਲ, ਈਸੜੂ ਤੇ ਗੁਰੂ ਹਰਸਹਾਇ ਰੈਲੀਆਂ ‘ਚ ਹੋਣਗੇ ਸ਼ਾਮਲ.......ਇਕਬਾਲ ਸਿੰਘ ਝੂੰਦਾਂ ਸੀਨੀਅਰ ਆਗੂਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਹੋਏ ਸ਼ਾਮਲ........ਪੰਜਾਬ ਦੇ 11 ਸਰਕਾਰੀ ਸਕੂਲਾਂ ਦੇ ਬਦਲੇ ਨਾਮ, ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਮ ‘ਤੇ ਰੱਖੇ ਗਏ..........ਅੰਬਾਲਾ ਵਿੱਚ ਪੁਲਿਸ ਤੇ ਸਿੱਖ ਸੰਗਤ ਵਿਚਾਲੇ ਟਕਰਾਅ, ਹਾਲਾਤ ਤਣਾਅਪੂਰਨ.........ਏਅਰ ਇੰਡੀਆ ਦੇ 5 ਹਜ਼ਾਰ ਪਾਇਲਟਾਂ ਦਾ ਹੋਵੇਗਾ ਡੋਪ ਟੈਸਟ.....ਪੈਕਡ ਫੂਡ ‘ਤੇ ਚਿਤਾਵਨੀ ਲੇਬਲ ਨੂੰ ਲੈ ਕੇ ਸੁਪਰੀਮ ਕੋਰਟ ਸਖ਼ਤ, ਕੇਂਦਰ ਤੇ FSSAI ਨੂੰ ਦਿੱਤੀ ਆਖਰੀ ਚੇਤਾਵਨੀ

ਬ੍ਰਿਕਸ ਸੰਮੇਲਨ ਲਈ ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ, PM ਮੋਦੀ ਨਾਲ ਹੋ ਸਕਦੀ ਹੈ ਮੁਲਾਕਾਤ

Iran President India Visit; ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਸਤੰਬਰ ਮਹੀਨੇ ਵਿੱਚ ਨਵੀਂ ਦਿੱਲੀ ਵਿੱਚ ਹੋਣ ਵਾਲੇ ਬ੍ਰਿਕਸ ਸ਼ਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਭਾਰਤ ਆਉਣਗੇ। ਇਹ ਦੌਰਾ ਉਸ ਸਮੇਂ ਹੋ ਰਿਹਾ ਹੈ ਜਦੋਂ ਪੱਛਮੀ ਏਸ਼ੀਆ ਵਿੱਚ ਤਣਾਅ ਬਣਿਆ ਹੋਇਆ ਹੈ ਅਤੇ ਈਰਾਨ ਦੀ ਖੇਤਰੀ ਭੂਮਿਕਾ ‘ਤੇ ਦੁਨੀਆ ਦੀ ਨਜ਼ਰ ਹੈ। ਭਾਰਤ ਸਾਲ 2026 ਵਿੱਚ […]
Jaspreet Singh
By : Updated On: 14 Aug 2026 16:23:PM
ਬ੍ਰਿਕਸ ਸੰਮੇਲਨ ਲਈ ਭਾਰਤ ਆਉਣਗੇ ਈਰਾਨ ਦੇ ਰਾਸ਼ਟਰਪਤੀ, PM ਮੋਦੀ ਨਾਲ ਹੋ ਸਕਦੀ ਹੈ ਮੁਲਾਕਾਤ

Iran President India Visit; ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਸਤੰਬਰ ਮਹੀਨੇ ਵਿੱਚ ਨਵੀਂ ਦਿੱਲੀ ਵਿੱਚ ਹੋਣ ਵਾਲੇ ਬ੍ਰਿਕਸ ਸ਼ਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਭਾਰਤ ਆਉਣਗੇ। ਇਹ ਦੌਰਾ ਉਸ ਸਮੇਂ ਹੋ ਰਿਹਾ ਹੈ ਜਦੋਂ ਪੱਛਮੀ ਏਸ਼ੀਆ ਵਿੱਚ ਤਣਾਅ ਬਣਿਆ ਹੋਇਆ ਹੈ ਅਤੇ ਈਰਾਨ ਦੀ ਖੇਤਰੀ ਭੂਮਿਕਾ ‘ਤੇ ਦੁਨੀਆ ਦੀ ਨਜ਼ਰ ਹੈ।

ਇਸ਼ਤਿਹਾਰ

ਭਾਰਤ ਸਾਲ 2026 ਵਿੱਚ ਬ੍ਰਿਕਸ ਦੀ ਅਗਵਾਈ ਕਰ ਰਿਹਾ ਹੈ ਅਤੇ ਇਸ ਵਾਰ 18ਵੇਂ ਬ੍ਰਿਕਸ ਸ਼ਿਖਰ ਸੰਮੇਲਨ ਦੀ ਮੇਜ਼ਬਾਨੀ ਕਰੇਗਾ। ਇਹ ਸੰਮੇਲਨ ਭਾਰਤ ਦੀ ਪ੍ਰਧਾਨਗੀ ਹੇਠ “ਲਚੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ ਲਈ ਨਿਰਮਾਣ” ਦੇ ਵਿਸ਼ੇ ‘ਤੇ ਆਯੋਜਿਤ ਕੀਤਾ ਜਾਵੇਗਾ।

ਪੇਜ਼ੇਸ਼ਕੀਅਨ ਦੀ PM ਮੋਦੀ ਨਾਲ ਪਹਿਲਾਂ ਹੋ ਚੁੱਕੀ ਮੁਲਾਕਾਤ

ਅਕਤੂਬਰ 2024 ਵਿੱਚ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨੇ ਰੂਸ ਦੇ ਕਜ਼ਾਨ ਵਿੱਚ ਹੋਏ ਬ੍ਰਿਕਸ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਦੋਵਾਂ ਨੇਤਾਵਾਂ ਨੇ ਦੋਪੱਖੀ ਸਬੰਧਾਂ ਅਤੇ ਖੇਤਰੀ ਮੁੱਦਿਆਂ ‘ਤੇ ਚਰਚਾ ਕੀਤੀ ਸੀ।

ਈਰਾਨ ਸਾਲ 2024 ਵਿੱਚ ਮਿਸਰ, ਇਥੋਪੀਆ ਅਤੇ ਸੰਯੁਕਤ ਅਰਬ ਅਮੀਰਾਤ ਦੇ ਨਾਲ ਬ੍ਰਿਕਸ ਦਾ ਪੂਰਾ ਮੈਂਬਰ ਬਣਿਆ ਸੀ। ਇਸ ਤੋਂ ਬਾਅਦ 2025 ਵਿੱਚ ਇੰਡੋਨੇਸ਼ੀਆ ਵੀ ਇਸ ਗਰੁੱਪ ਵਿੱਚ ਸ਼ਾਮਲ ਹੋਇਆ, ਜਿਸ ਨਾਲ ਬ੍ਰਿਕਸ ਦੇ ਪੂਰੇ ਮੈਂਬਰਾਂ ਦੀ ਗਿਣਤੀ 11 ਹੋ ਗਈ ਹੈ।

ਜੂਨ ਵਿੱਚ ਭਾਰਤ ਆਏ ਸਨ ਈਰਾਨ ਦੇ ਵਿਦੇਸ਼ ਮੰਤਰੀ

ਇਸ ਤੋਂ ਪਹਿਲਾਂ ਜੂਨ ਮਹੀਨੇ ਵਿੱਚ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਬ੍ਰਿਕਸ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਭਾਰਤ ਆਏ ਸਨ।

ਨਵੀਂ ਦਿੱਲੀ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਅਰਾਘਚੀ ਨੇ ਕਿਹਾ ਸੀ ਕਿ ਵਿਸ਼ਵ ਸ਼ਾਂਤੀ ਸਥਾਪਿਤ ਕਰਨ ਵਿੱਚ ਭਾਰਤ ਦੀ ਭੂਮਿਕਾ ਲਗਾਤਾਰ ਵਧ ਰਹੀ ਹੈ। ਉਨ੍ਹਾਂ ਕਿਹਾ ਸੀ ਕਿ ਪੱਛਮੀ ਏਸ਼ੀਆ ਵਿੱਚ ਤਣਾਅ ਘਟਾਉਣ ਲਈ ਭਾਰਤ ਹੋਰ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ।

ਉਨ੍ਹਾਂ ਇਹ ਵੀ ਕਿਹਾ ਸੀ ਕਿ ਈਰਾਨ ਹਥਿਆਰਬੰਦ ਸੰਘਰਸ਼ ਦਾ ਕੋਈ ਭਵਿੱਖ ਨਹੀਂ ਦੇਖਦਾ ਅਤੇ ਮੌਜੂਦਾ ਸੰਕਟ ਦਾ ਹੱਲ ਸਿਰਫ਼ ਗੱਲਬਾਤ ਰਾਹੀਂ ਹੀ ਸੰਭਵ ਹੈ।

ਹੋਰਮੁਜ਼ ਸੁਰੱਖਿਆ ‘ਤੇ ਈਰਾਨ ਦਾ ਬਿਆਨ

ਅੱਬਾਸ ਅਰਾਘਚੀ ਨੇ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਵੀ ਮੁਲਾਕਾਤ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਦੋਸਤ ਦੇਸ਼ ਵਪਾਰਕ ਸੁਰੱਖਿਆ ਲਈ ਈਰਾਨ ‘ਤੇ ਭਰੋਸਾ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਹੋਰਮੁਜ਼ ਖੇਤਰ ਵਿੱਚ ਸੁਰੱਖਿਆ ਦੇ ਰੱਖਿਅਕ ਵਜੋਂ ਈਰਾਨ ਆਪਣੀ ਇਤਿਹਾਸਕ ਜ਼ਿੰਮੇਵਾਰੀ ਨਿਭਾਉਂਦਾ ਰਹੇਗਾ।

ਅਰਾਘਚੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਕਿਹਾ ਸੀ ਕਿ ਭਾਰਤ ਨਾਲ ਗੱਲਬਾਤ ਦੌਰਾਨ ਖੇਤਰੀ ਹਾਲਾਤਾਂ ‘ਤੇ ਚਰਚਾ ਕੀਤੀ ਗਈ ਅਤੇ ਈਰਾਨ ਨੇ ਸਪੱਸ਼ਟ ਕੀਤਾ ਕਿ ਉਹ ਸਾਰੇ ਦੋਸਤ ਦੇਸ਼ਾਂ ਲਈ ਭਰੋਸੇਮੰਦ ਭਾਈਵਾਲ ਹੈ।

ਪੱਛਮੀ ਏਸ਼ੀਆ ਵਿੱਚ ਤਣਾਅ ਵਿਚਕਾਰ ਹੋਵੇਗਾ ਬ੍ਰਿਕਸ ਸੰਮੇਲਨ

ਈਰਾਨ ਵੱਲੋਂ ਇਹ ਦੌਰਾ ਉਸ ਸਮੇਂ ਕੀਤਾ ਜਾ ਰਿਹਾ ਹੈ ਜਦੋਂ ਪੱਛਮੀ ਏਸ਼ੀਆ ਵਿੱਚ ਤਣਾਅ ਲਗਾਤਾਰ ਵਧਿਆ ਹੋਇਆ ਹੈ। ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੇ ਟਕਰਾਅ ਕਾਰਨ ਖੇਤਰ ਦੀ ਸਥਿਤੀ ‘ਤੇ ਪੂਰੀ ਦੁਨੀਆ ਦੀ ਨਜ਼ਰ ਹੈ।
ਭਾਰਤ ਵਿੱਚ ਹੋਣ ਵਾਲਾ ਬ੍ਰਿਕਸ ਸੰਮੇਲਨ ਇਸ ਦੌਰਾਨ ਕੂਟਨੀਤਿਕ ਪੱਧਰ ‘ਤੇ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News