Punjab Police Action:ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਤੋਂ ਆਏ ਹਥਿਆਰਾਂ ਅਤੇ ਨਕਦੀ ਦੀ ਖੇਪ ਸਮੇਤ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਪਾਕਿਸਤਾਨ ਦੀ ਖੁਫੀਆ ਏਜੰਸੀ ISI ਨਾਲ ਕੰਮ ਕਰਦਾ ਸੀ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਗਲਾਕ (9 ਐਮ.ਐਮ. ਪਿਸਤੌਲ), ਇੱਕ .30 ਕੈਲੀਬਰ ਦਾ ਪਿਸਤੌਲ, 3 ਮੈਗਜ਼ੀਨ ਅਤੇ 2,15,500 ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕੀਤੀ ਹੈ।

ਮੁਲਜ਼ਮ ਦੀ ਪਛਾਣ ਗੁਰਮਨ ਸਿੰਘ ਵਾਸੀ ਅੰਮ੍ਰਿਤਸਰ ਇਲਾਕੇ ਵਜੋਂ ਹੋਈ ਹੈ। ਪੁਲਸ ਨੇ ਉਸ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਲਦ ਹੀ ਪੁਲਸ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ‘ਤੇ ਲੈ ਲਵੇਗੀ। ਇਸ ਪੂਰੇ ਮਾਮਲੇ ਦੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।
ਡੀਜੀਪੀ ਦਫ਼ਤਰ ਤੋਂ ਜਾਰੀ ਕੀਤੀ ਸੂਚਨਾ

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ- ਸਰਹੱਦ ਪਾਰ ਤੋਂ ਤਸਕਰੀ ਅਤੇ ਅੱਤਵਾਦੀ ਨੈੱਟਵਰਕ ਦੇ ਖਿਲਾਫ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਜਰਮਨ ਸਿੰਘ ਨੂੰ ਹਥਿਆਰਾਂ ਅਤੇ ਜਾਅਲੀ ਕਰੰਸੀ ਸਮੇਤ ਗ੍ਰਿਫਤਾਰ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਇਹ ਖੇਪ ਆਈਐਸਆਈ ਦੇ ਕਾਰਕੁਨਾਂ ਵੱਲੋਂ ਇਲਾਕੇ ਵਿੱਚ ਅਸ਼ਾਂਤੀ ਫੈਲਾਉਣ ਲਈ ਭੇਜੀ ਗਈ ਸੀ। ਅੰਮ੍ਰਿਤਸਰ ਦੇ ਘਰਿੰਡਾ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਅਗਲੀ ਜਾਂਚ ਕੀਤੀ ਜਾ ਰਹੀ ਹੈ।