Deport issue in Parliament : ਲੋਕ ਸਭਾ ‘ਚ ਸੰਸਦ ਮੈਂਬਰਾਂ ਦੇ ਹੰਗਾਮੇ ‘ਤੇ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਇਹ ਮਾਮਲਾ ਵਿਦੇਸ਼ ਨੀਤੀ ਤਹਿਤ ਹੈ। ਮਾਮਲਾ ਸਰਕਾਰ ਦੇ ਧਿਆਨ ਵਿੱਚ ਹੈ।
Deportation from America: ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀਆਂ ਦੇ ਮੁੱਦੇ ‘ਤੇ ਸੰਸਦ ‘ਚ ਹੰਗਾਮਾ ਹੋਇਆ। ਇਸ ਮੁੱਦੇ ‘ਤੇ ਲੋਕ ਸਭਾ ‘ਚ ਵਿਰੋਧੀ ਧਿਰ ਨੇ ਭਾਰੀ ਹੰਗਾਮਾ ਕੀਤਾ। ਇਸੇ ਮੁੱਦੇ ‘ਤੇ ਰਾਜ ਸਭਾ ‘ਚ ਵੀ ਕਾਫ਼ੀ ਹੰਗਾਮਾ ਹੋਇਆ।
ਇਹ ਵਿਦੇਸ਼ ਨੀਤੀ ਦਾ ਮਾਮਲਾ: ਸਪੀਕਰ ਬਿਰਲਾ
ਲੋਕ ਸਭਾ ‘ਚ ਸੰਸਦ ਮੈਂਬਰਾਂ ਦੇ ਹੰਗਾਮੇ ‘ਤੇ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਇਹ ਮਾਮਲਾ ਵਿਦੇਸ਼ ਨੀਤੀ ਤਹਿਤ ਹੈ। ਮਾਮਲਾ ਸਰਕਾਰ ਦੇ ਧਿਆਨ ਵਿੱਚ ਹੈ।
ਲੋਕ ਸਭਾ ਵੀ ਦੁਪਹਿਰ 12 ਵਜੇ ਤੱਕ ਮੁਲਤਵੀ
ਅਮਰੀਕਾ ਤੋਂ ਭਾਰਤ ਭੇਜੇ ਗਏ ਭਾਰਤੀਆਂ ਦੇ ਮੁੱਦੇ ‘ਤੇ ਸੰਸਦ ਦੇ ਦੋਵਾਂ ਸਦਨਾਂ ‘ਚ ਭਾਰੀ ਹੰਗਾਮਾ ਹੋਇਆ। ਹੰਗਾਮੇ ਦੇ ਮੱਦੇਨਜ਼ਰ ਪਹਿਲਾਂ ਰਾਜ ਸਭਾ ਅਤੇ ਫਿਰ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
ਰਾਜ ਸਭਾ ਦੀ ਕਾਰਵਾਈ ਮੁਲਤਵੀ
ਸੰਸਦ ਮੈਂਬਰਾਂ ਦੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।
ਕੀ ਬੋਲੇ ਗੁਰਜੀਤ ਔਜਲਾ ਤੇ ਮਨੀਸ਼ ਤਿਵਾਰੀ
ਅੰਮ੍ਰਿਤਸਰ ਤੋਂ ਕਾਂਗਰਸੀ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਮਸਲੇ ਨੂੰ ਸਦਨ ਵਿੱਚ ਚੁੱਕੇ ਲਈ ਮੁਲਤਵੀ ਪ੍ਰਸਤਾਵ ਦਿੱਤਾ। ਨਾਲ ਹੀ ਔਜਲਾ ਨੇ ਕਿਹਾ ਕਿ ਜੋ ਅਮਰੀਕਨ ਫੌਜ ਦਾ ਜਹਾਜ਼ ਨੂੰ ਜਾਣ-ਬੁੱਝ ਕੇ ਅੰਮ੍ਰਿਤਸਰ ਉਤਾਰਿਆ ਗਿਆ। ਜਦੋਂ ਕਿ ਜੇਕਰ ਇਸ ਨੂੰ ਦਿੱਲੀ ਜਾਂ ਕਿਸੇ ਹੋਰ ਸ਼ਹਿਰ ਉਤਾਰਿਆ ਜਾਂਦਾ ਤਾਂ ਇਹ ਗੱਲ ਲੋਕਾਂ ਸਾਹਮਣੇ ਆਉਣੀ ਸੀ ਅਤੇ ਸਰਕਾਰ ਨੂੰ ਜਵਾਬ ਦੇਣਾ ਪੈਂਦਾ। ਪਰ ਸਰਕਾਰ ਇਸ ਤੋਂ ਬਚਾਅ ਕਰਨ ਦੀ ਕੋਸ਼ਿਸ਼ ਕਰ ਹੀ ਹੈ।
ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਅਮਰੀਕਾ ਤੋਂ ਡਿਪੋਰਟ ਕਰਕੇ ਅੰਮ੍ਰਿਤਸਰ ਲਿਆਂਦੇ ਗਏ ਭਾਰਤੀਆਂ ਨਾਲ ਕੀਤੇ ਗਏ ਅਣਮਨੁੱਖੀ ਸਲੂਕ ਤੋਂ ਮੈਂ ਬਹੁਤ ਦੁਖੀ ਹਾਂ। ਉਹ ਅਪਰਾਧੀ ਨਹੀਂ ਹਨ, ਕਿਉਂ ਉਨ੍ਹਾਂ ਨੂੰ ਹੱਥਕੜੀਆਂ ਬੰਨ੍ਹਣ, ਘੰਟਿਆਂ ਬੱਧੀ ਬੰਨ੍ਹ ਕੇ, ਹੱਥਕੜੀਆਂ ਵਾਲੇ ਹੱਥਾਂ ਨਾਲ ਖਾਣਾ ਖਾਣ ਲਈ ਮਜਬੂਰ ਕੀਤਾ ਗਿਆ। ਜ਼ਾਹਿਰ ਹੈ ਕਿ ਉਹ ਗ਼ੈਰ-ਕਾਨੂੰਨੀ ਢੰਗ ਨਾਲ ਦਾਖ਼ਲ ਹੋਏ ਹਨ। ਤੁਸੀਂ ਉਨ੍ਹਾਂ ਨੂੰ ਵਾਪਸ ਭੇਜ ਰਹੇ ਹੋ, ਭਾਰਤ ਸਰਕਾਰ ਉਨ੍ਹਾਂ ਨੂੰ ਵਾਪਸ ਲੈ ਰਹੀ ਹੈ, ਪਰ ਘੱਟੋ-ਘੱਟ ਉਨ੍ਹਾਂ ਨੂੰ ਇੱਜ਼ਤ ਅਤੇ ਸਨਮਾਨ ਨਾਲ ਵਾਪਸ ਭੇਜੋ।