Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਸ੍ਰੀ ਅਕਾਲ ਤਖ਼ਤ ਸਾਹਿਬ ਦੀ 5 ਮੈਂਬਰੀ ਕਮੇਟੀ ਨੂੰ ਪ੍ਰਧਾਨ ਮੰਤਰੀ ਵੱਲੋਂ ਮੁਲਾਕਾਤ ਲਈ ਸਮਾਂ ਨਾ ਦੇਣਾ ਠੀਕ ਨਹੀਂ : ਐਡਵੋਕੇਟ ਧਾਮੀ

SGPC Amritsar : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਉੱਤੇ ਅਪਣਾਈ ਜਾ ਰਹੀ ਉਦਾਸੀਨ ਨੀਤੀ ਦੀ ਕਰੜੀ ਆਲੋਚਨਾ ਕਰਦਿਆਂ ਸਰਕਾਰ ਦੀ ਇਸ ਪਹੁੰਚ ਨੂੰ ਮਾਨਵੀ ਅਧਿਕਾਰਾਂ ਦੀ ਉਲੰਘਣਾ, ਨਿਆਂ ਦੀਆਂ ਕਦਰਾਂ ਕੀਮਤਾਂ ਦੀ ਤੌਹੀਨ ਅਤੇ ਸਿੱਖਾਂ ਨਾਲ ਬੇਇਨਸਾਫ਼ੀ ਕਰਾਰ ਦਿੱਤਾ ਹੈ। […]
By : Updated On: 26 Mar 2025 19:15:PM
ਸ੍ਰੀ ਅਕਾਲ ਤਖ਼ਤ ਸਾਹਿਬ ਦੀ 5 ਮੈਂਬਰੀ ਕਮੇਟੀ ਨੂੰ ਪ੍ਰਧਾਨ ਮੰਤਰੀ ਵੱਲੋਂ ਮੁਲਾਕਾਤ ਲਈ ਸਮਾਂ ਨਾ ਦੇਣਾ ਠੀਕ ਨਹੀਂ : ਐਡਵੋਕੇਟ ਧਾਮੀ
Harjinder Singh Dhami Resignation

SGPC Amritsar : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਉੱਤੇ ਅਪਣਾਈ ਜਾ ਰਹੀ ਉਦਾਸੀਨ ਨੀਤੀ ਦੀ ਕਰੜੀ ਆਲੋਚਨਾ ਕਰਦਿਆਂ ਸਰਕਾਰ ਦੀ ਇਸ ਪਹੁੰਚ ਨੂੰ ਮਾਨਵੀ ਅਧਿਕਾਰਾਂ ਦੀ ਉਲੰਘਣਾ, ਨਿਆਂ ਦੀਆਂ ਕਦਰਾਂ ਕੀਮਤਾਂ ਦੀ ਤੌਹੀਨ ਅਤੇ ਸਿੱਖਾਂ ਨਾਲ ਬੇਇਨਸਾਫ਼ੀ ਕਰਾਰ ਦਿੱਤਾ ਹੈ।

ਇਸ਼ਤਿਹਾਰ

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੇ ਇਸ ਸੰਜੀਦਾ ਮਾਮਲੇ ਉੱਤੇ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਯਤਨ ਕਰ ਰਹੀ ਹੈ ਪਰ ਕੇਂਦਰ ਸਰਕਾਰ ਦਾ ਨਕਾਰਾਤਮਕ ਰਵੱਈਆ ਇਸ ਵਿੱਚ ਅੜਿੱਕਾ ਬਣਿਆ ਹੋਇਆ ਹੈ। ਉਨ੍ਹਾਂ ਆਖਿਆ ਬੀਤੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਪੰਜ ਮੈਂਬਰੀ ਕਮੇਟੀ ਦੀ ਗਠਨ ਕੀਤਾ ਗਿਆ ਸੀ, ਲੇਕਿਨ ਦੁਖਦ ਪਹਿਲੂ ਇਹ ਹੈ ਕਿ ਪ੍ਰਧਾਨ ਮੰਤਰੀ ਵੱਲੋਂ ਸਿੱਖਾਂ ਦੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨੁਮਾਇੰਦਗੀ ਵਾਲੀ ਕਮੇਟੀ ਨੂੰ ਸਮਾਂ ਦੇਣਾ ਵੀ ਮੁਨਾਸਿਬ ਨਹੀਂ ਸਮਝਿਆ ਗਿਆ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਲਈ ਕਈ ਯਤਨ ਕੀਤੇ ਗਏ ਲੇਕਿਨ ਡੇਢ ਸਾਲ ਤੋਂ ਵੱਧ ਸਮਾਂ ਬੀਤਣ ਬਾਅਦ ਸਰਕਾਰ ਵੱਲੋਂ ਨਿਰਾਸ਼ਾਜਨਕ ਜਵਾਬ ਮਿਲਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੂੰ ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਸੂਚਨਾ ਅਨੁਸਾਰ ਬੰਦੀ ਸਿੰਘਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਨੇ ਜੋ ਸਮਾਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਲਈ ਦਸੰਬਰ 2023 ਵਿੱਚ ਮੰਗਿਆ ਸੀ, ਜਿਸ ਨੂੰ 21 ਮਾਰਚ 2025 ਨੂੰ ਇਹ ਕਹਿੰਦਿਆਂ ਬੰਦ ਕਰ ਦਿੱਤਾ ਗਿਆ ਹੈ ਕਿ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰਾਲੇ ਪਾਸ ਵਿਚਾਰ ਅਧੀਨ ਹੈ।

ਉਨ੍ਹਾਂ ਕਿਹਾ ਕਿ ਜੇਕਰ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰਾਲੇ ਪਾਸ ਵਿਚਾਰ ਅਧੀਨ ਹੈ ਤਾਂ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਆਦੇਸ਼ਾਂ ਦੇ ਬਾਵਜੂਦ ਸਰਕਾਰ ਵੱਲੋਂ ਫੈਸਲਾ ਕਿਉਂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਇਹ ਕਿਹਾ ਗਿਆ ਸੀ ਕਿ ਇਸ ਮਾਮਲੇ ਸਬੰਧੀ ਗ੍ਰਹਿ ਮੰਤਰੀ ਨਾਲ ਗੱਲਬਾਤ ਕੀਤੀ ਜਾਵੇ ਪਰੰਤੂ ਗ੍ਰਹਿ ਮੰਤਰਾਲੇ ਵੱਲੋਂ ਵੀ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਭਰਿਆ ਗਿਆ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ਸਿੱਖ ਭਾਵਨਾਵਾਂ ਨਾਲ ਜੁੜੇ ਹੋਏ ਹਨ ਅਤੇ ਇਨ੍ਹਾਂ ਨੇ ਲੰਮੀਆਂ ਸਜ਼ਾਵਾਂ ਵੀ ਭੁਗਤ ਲਈਆਂ ਹਨ, ਇਸ ਲਈ ਭਾਰਤ ਸਰਕਾਰ ਨੂੰ ਬਿਨਾਂ ਦੇਰੀ ਫੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਨਿਆਂ ਦਾ ਨਿਯਮ ਸਭ ਲਈ ਇੱਕਸਾਰ ਲਾਗੂ ਕਰਨਾ ਸਰਕਾਰਾਂ ਦੀ ਜਿੰਮੇਵਾਰੀ ਹੈ ਅਤੇ ਇਸ ’ਤੇ ਰਾਜਸੀ ਪਹੁੰਚ ਠੀਕ ਨਹੀਂ ਹੈ। ਲਿਹਾਜ਼ਾ ਬੰਦੀ ਸਿੰਘਾਂ ਨੂੰ ਨਿਆਂ ਦੇ ਕੇ ਸਰਕਾਰ ਆਪਣੀ ਜਿੰਮੇਵਾਰੀ ਨਿਭਾਏ ਤਾਂ ਜੋ ਸਿੱਖਾਂ ਅੰਦਰ ਬੇਵਿਸ਼ਵਾਸੀ ਦੀ ਭਾਵਨਾ ਨਾ ਬਣੇ।

Read Latest News and Breaking News at Daily Post TV, Browse for more News

Ad
Ad

Punjab District News