Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸਿੰਡੀਕੇਟ ਤੇ ਸੈਨੇਟ ਨੂੰ ਕੇਂਦਰ ਸਰਕਾਰ ਵੱਲੋਂ ਖ਼ਤਮ ਕਰਨਾ ਮੰਦਭਾਗਾ- ਐਡਵੋਕੇਟ ਧਾਮੀ

ਅੰਮ੍ਰਿਤਸਰ, 1 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸਿੰਡੀਕੇਟ ਅਤੇ ਸੈਨੇਟ ਨੂੰ ਕੇਂਦਰ ਸਰਕਾਰ ਵੱਲੋਂ ਖ਼ਤਮ ਕੀਤੇ ਜਾਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਨਾਲ ਇਕ ਹੋਰ ਬੇਇਨਸਾਫ਼ੀ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਸਰਕਾਰ ਵੱਲੋਂ ਪੰਜਾਬ […]
ਲੇਖਕ : ਪ੍ਰਕਾਸ਼ਿਤ: 

ਅੰਮ੍ਰਿਤਸਰ, 1 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸਿੰਡੀਕੇਟ ਅਤੇ ਸੈਨੇਟ ਨੂੰ ਕੇਂਦਰ ਸਰਕਾਰ ਵੱਲੋਂ ਖ਼ਤਮ ਕੀਤੇ ਜਾਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਨਾਲ ਇਕ ਹੋਰ ਬੇਇਨਸਾਫ਼ੀ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਸਰਕਾਰ ਵੱਲੋਂ ਪੰਜਾਬ ਦੀ ਇਸ ਉੱਚ ਸਿੱਖਿਆ ਸੰਸਥਾ ਤੇ ਸੂਬੇ ਦੇ ਹੱਕ ਖ਼ਤਮ ਕਰਨ ਦੀ ਸਪੱਸ਼ਟ ਚਾਲ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਇਹ ਖ਼ਾਸੀਅਤ ਸੀ ਕਿ ਇਸ ਦੇ ਸੈਨੇਟ ਅਤੇ ਸਿੰਡੀਕੇਟ ਦੀ ਚੋਣ ਲੋਕਤੰਤਰਕ ਪ੍ਰਕਿਰਿਆ ਨਾਲ ਕੀਤੀ ਜਾਂਦੀ ਸੀ, ਪ੍ਰੰਤੂ ਕੇਂਦਰ ਦੀ ਸਰਕਾਰ ਇਸ ਨੂੰ ਪੂਰੀ ਤਰ੍ਹਾਂ ਆਪਣੇ ਹੇਠ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਤਾਨਾਸ਼ਾਹੀ ਹੈ, ਜੋ ਸੰਘੀ ਢਾਂਚੇ ਅਤੇ ਪੰਜਾਬ ਪੂਨਰਗਠਨ ਐਕਟ ਦੀ ਵੀ ਉਲੰਘਣਾ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਪੰਜਾਬ ਦੇ ਹੱਕਾਂ ਵਿਰੁੱਧ ਜਾ ਕੇ ਕੀਤੇ ਜਾ ਰਹੇ ਅਜਿਹੇ ਇਕਪਾਸੜ ਫੈਸਲੇ ਪੰਜਾਬ ਦੇ ਲੋਕਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾ ਰਹੇ ਹਨ।

ਐਡਵੋਕੇਟ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਸਰਕਾਰ ਨੂੰ ਵੀ ਸਵਾਲ ਕੀਤਾ ਕਿ ਉਸ ਨੇ ਪੰਜਾਬ ਦੇ ਹੱਕਾਂ ਦੀ ਤਰਜਮਾਨੀ ਕਰਨ ਲਈ ਠੋਸ ਕਦਮ ਕਿਉਂ ਨਹੀਂ ਚੁੱਕੇ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਨਾਲ ਜੁੜਦੇ ਮਾਮਲੇ ਚਾਹੇ ਉਹ ਰਾਜਧਾਨੀ ਚੰਡੀਗੜ੍ਹ ਦਾ ਹੋਵੇ, ਦਰਿਆਈ ਪਾਣੀਆਂ ਦਾ ਹੋਵੇ ਜਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਹੋਵੇ।

ਜਿਥੇ ਕੇਂਦਰ ਸਰਕਾਰ ਹਮੇਸ਼ਾ ਪੰਜਾਬ ਵਿਰੁੱਧ ਭੁਗਤ ਰਹੀ ਹੈ, ਉਥੇ ਪੰਜਾਬ ਦੀ ਸਰਕਾਰ ਦਾ ਰਵੱਈਆ ਵੀ ਸੂਬੇ ਦੇ ਹਿੱਤਾਂ ਪ੍ਰਤੀ ਸੁਹਿਰਦ ਨਹੀਂ ਹੈ। 

Read Latest News and Breaking News at Daily Post TV, Browse for more News

Ad
Ad

Punjab District News