Journalism Of Hope
BREAKING NEWS
Kanpur Plane Crash: ਕਾਨਪੁਰ ’ਚ ਟ੍ਰੇਨਿੰਗ ਜਹਾਜ਼ ਕਰੈਸ਼, ਦੋਵੇਂ ਪਾਇਲਟਾਂ ਦੀ ਮੌਤ......‘AAP’ ਨੇ ਜਸਬੀਰ ਸਿੰਘ ਗੜ੍ਹੀ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ, ਚਮਕੌਰ ਸਾਹਿਬ ਹਲਕੇ ਦਾ ਬਣਾਇਆ ਇੰਚਾਰਜ......ਪੰਜਾਬ 'ਚ ਹੜਤਾਲੀ ਮੁਲਾਜ਼ਮਾਂ 'ਤੇ ਸਰਕਾਰ ਸਖ਼ਤ, ਡਿਊਟੀ ਗੈਰਹਾਜ਼ਰਾਂ ਦੀ ਮੰਗੀ ਲਿਸਟ ....ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

Italy Gurdwara Incident : ਵਿਦੇਸ਼ਾਂ ਅੰਦਰ ਸਿੱਖ ਭਾਈਚਾਰੇ ਖਿਲਾਫ਼ ਹਿੰਸਕ ਘਟਨਾਵਾਂ ਵੱਡੀ ਚਿੰਤਾ- ਐਡਵੋਕੇਟ ਹਰਜਿੰਦਰ ਸਿੰਘ ਧਾਮੀ

Italy Gurdwara Sahib Incident: ਇਟਲੀ ‘ਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖਾਂ ਰਜਿੰਦਰ ਸਿੰਘ ਤੇ ਗੁਰਮੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਟਲੀ ਦੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ […]
Nishant Malyan
By : Updated On: 19 Apr 2026 16:12:PM
Italy Gurdwara Incident : ਵਿਦੇਸ਼ਾਂ ਅੰਦਰ ਸਿੱਖ ਭਾਈਚਾਰੇ ਖਿਲਾਫ਼ ਹਿੰਸਕ ਘਟਨਾਵਾਂ ਵੱਡੀ ਚਿੰਤਾ- ਐਡਵੋਕੇਟ ਹਰਜਿੰਦਰ ਸਿੰਘ ਧਾਮੀ
Harjinder Singh Dhami

Italy Gurdwara Sahib Incident: ਇਟਲੀ ‘ਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖਾਂ ਰਜਿੰਦਰ ਸਿੰਘ ਤੇ ਗੁਰਮੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਟਲੀ ਦੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਕੌਰ ਜੀ ਕੋਵੋ (ਬੈਰਗਾਮੋ) ਦੇ ਬਾਹਰ ਹੋਈ ਇਹ ਘਟਨਾ ਦੇਸ਼ ਵਿਦੇਸ ਦੇ ਸਿੱਖਾਂ ਲਈ ਵੱਡੀ ਚਿੰਤਾ ਵਾਲੀ ਗੱਲ ਹੈ।

ਇਸ਼ਤਿਹਾਰ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਨੇ ਪੂਰੀ ਦੁਨੀਆ ਅੰਦਰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ਉੱਤੇ ਚੱਲਦਿਆਂ ਹਮੇਸ਼ਾ ਆਪਸੀ ਸਦਭਾਵਨਾ ਅਤੇ ਭਾਈਚਾਰਕ ਸਾਂਝਾਂ ਨੂੰ ਮਜ਼ਬੂਤ ਕੀਤਾ ਹੈ। ਇਨ੍ਹਾਂ ਨੇ ਗੁਰਦੁਆਰਾ ਸਾਹਿਬਾਨ ਦੇ ਰਾਹੀਂ ਹਮੇਸ਼ਾ ਹੀ ਲੋਕ ਭਲਾਈ ਦੇ ਕਾਰਜਾਂ ਵਿਚ ਵੱਡਾ ਹਿੱਸਾ ਪਾਇਆ ਹੈ। ਗੁਰਦੁਆਰਾ ਸਾਹਿਬਾਨ ਜਿਥੋਂ ਹਮੇਸ਼ਾ ਸਰਬਸਾਂਝੀ ਵਾਲਤਾ ਦਾ ਸੰਦੇਸ਼ ਮਿਲਦਾ ਹੈ ਉਥੇ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਬੇਹੱਦ ਗੰਭੀਰ ਹੈ। ਇਸ ਲਈ ਭਾਰਤ ਸਰਕਾਰ ਨੂੰ ਤੁਰੰਤ ਹਰਕਤ ਵਿੱਚ ਆਉਣਾ ਚਾਹੀਦਾ ਹੈ। ਉਨ੍ਹਾਂ ਇਟਲੀ ਸਰਕਾਰ ਨੂੰ ਇਸ ਘਟਨਾ ਦੇ ਦੋਸੀਆਂ ਖਿਲਾਫ ਸਖਤ ਕਾਰਵਾਈ ਦੀ ਵੀ ਅਪੀਲ ਕੀਤੀ।

ਐਡਵੋਕੇਟ ਧਾਮੀ ਨੇ ਇਟਲੀ ਵਿਚ ਮਾਰੇ ਗਏ ਰਜਿੰਦਰ ਸਿੰਘ ਤੇ ਗੁਰਮੀਤ ਸਿੰਘ ਦੇ ਪਰਿਵਾਰਾਂ ਨਾਲ ਵੀ ਹਮਦਰਦੀ ਪ੍ਰਗਟ ਕੀਤੀ।

Read Latest News and Breaking News at Daily Post TV, Browse for more News

Ad
Ad

Punjab District News