ਭਾਜਪਾ ’ਚ ਸ਼ਾਮਿਲ ਹੋਏ ਜਗਦੀਪ ਸਿੰਘ ਚੀਮਾ

ਸ਼੍ਰੋਮਣੀ ਅਕਾਲੀ ਦਲ ਤੋਂ ਬਾਹਰ ਕੱਢੇ ਜਾਣ ਤੋਂ ਬਾਅਦ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ, ਹੁਣ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਚੀਮਾ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਤੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਾਰਟੀ ਦੀ ਮੈਂਬਰਸ਼ਿਪ ਦਿਵਾਈ। ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ […]
Amritpal Singh
By : Updated On: 13 Oct 2025 11:25:AM
ਭਾਜਪਾ ’ਚ ਸ਼ਾਮਿਲ ਹੋਏ ਜਗਦੀਪ ਸਿੰਘ ਚੀਮਾ

ਸ਼੍ਰੋਮਣੀ ਅਕਾਲੀ ਦਲ ਤੋਂ ਬਾਹਰ ਕੱਢੇ ਜਾਣ ਤੋਂ ਬਾਅਦ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ, ਹੁਣ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਚੀਮਾ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਤੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਾਰਟੀ ਦੀ ਮੈਂਬਰਸ਼ਿਪ ਦਿਵਾਈ।

ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਕੱਢਿਆ ਸੀ ਬਾਹਰ
ਜਗਦੀਪ ਸਿੰਘ ਚੀਮਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਅਕਾਲੀ ਦਲ ‘ਚੋਂ ਬਾਹਰ ਕੱਢਿਆ ਗਿਆ ਸੀ। ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਸ ਵਿਸ਼ੇ ਸਬੰਧੀ ਹਾਈ ਕਮਾਂਡ ਨਾਲ ਚਰਚਾ ਕੀਤੀ ਗਈ ਤੇ ਉਨ੍ਹਾਂ ਦੇ ਖਿਲਾਫ਼ ਕਾਰਵਾਈ ਕੀਤੀ ਗਈ।

ਜਗਦੀਪ ਸਿੰਘ ਚੀਮਾ ਅਕਾਲੀ ਦਲ ਪਾਰਟੀ ‘ਚ ਜਨਰਲ ਸਕੱਤਰ ਦੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ। ਉਹ ਸਾਲ 2022 ‘ਚ ਫਤਿਹਗੜ੍ਹ ਸਾਹਿਬ ਤੇ 2012 ਅਮਲੋਹ ਤੋਂ ਵਿਧਾਨ ਸਭਾ ਸੀਟ ਤੋਂ ਚੋਣ ਲੜ੍ਹ ਚੁੱਕੇ ਹਨ।

Read Latest News and Breaking News at Daily Post TV, Browse for more News

Ad
Ad