Journalism Of Hope
BREAKING NEWS
ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਵਿਰੋਧ ਕਰੇਗੀ ਐਕਸ਼ਨ ਕਮੇਟੀ, ਪਰਵਿੰਦਰ ਝੋਟਾ ਦੇ ਪਿਤਾ ਨੇ ਜਤਾਈ ਨਾਰਾਜ਼ਗੀ...... ਪਰਵਿੰਦਰ ਝੋਟਾ ਦੇ ਹੱਕ ’ਚ ਡਟੇ ਬਲਕੌਰ ਸਿੰਘ, ਸਿੱਧੂ ਮੂਸੇਵਾਲਾ ਦਾ ਸ਼ੋਅ ਕੀਤਾ ਰੱਦ...... ਟਾਈਗਰ ਸ਼ਰੌਫ਼ ਦੀ BMW ’ਤੇ 5 ਰਾਊਂਡ ਫਾਇਰਿੰਗ, ਸੱਜੇ ਹੱਥ ’ਤੇ ਬਾਰੂਦ ਨਾਲ ਸੜਨ ਦੇ ਨਿਸ਼ਾਨ, 1 ਵਿਅਕਤੀ ਹਿਰਾਸਤ ’ਚ, ਪੁਲਿਸ ਜਾਂਚ ਜਾਰੀ...... ਟ੍ਰੇਨ ‘ਚ ਉੱਚੀ ਆਵਾਜ਼ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਬਾਰੇ...... 99 ਸਾਲ ਦੀ ਉਮਰ ’ਚ ਔਰਤ ਨੇ ਜਹਾਜ਼ ਦੇ ਖੰਭ ’ਤੇ ਕੀਤੀ ਵਾਕ, ਗਿਨੀਜ਼ ਵੱਲੋਂ ਸਨਮਾਨ...... ਫਰਾਂਸ ’ਚ ਹਿੰਸਕ ਪ੍ਰਦਰਸ਼ਨ, 2,400 ਲੋਕ ਗ੍ਰਿਫ਼ਤਾਰ, 1,000 ਪੁਲਿਸ ਮੁਲਾਜ਼ਮ ਜ਼ਖ਼ਮੀ......

ਜੱਗੂ ਭਗਵਾਨਪੁਰੀਆ ਦੀ ਪਤਨੀ ਲੜੇਗੀ ਚੋਣ, ਡੇਰਾ ਬਾਬਾ ਨਾਨਕ ਤੋਂ ਚੋਣ ਲੜਨ ਦਾ ਐਲਾਨ

ਗੈਂਗਸਟਰ ਜਗਦੀਪ ਸਿੰਘ ਉਰਫ਼ ‘ਜੱਗੂ ਭਗਵਾਨਪੁਰੀਆ’ ਦੀ ਪਤਨੀ ਅਮਨਦੀਪ ਕੌਰ ਨੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਅਮਰੀਕਾ ਤੋਂ ਤਿੰਨ ਦਿਨ ਪਹਿਲਾਂ ਪਰਤੀ ਅਮਨਦੀਪ ਕੌਰ ਨੇ 18 ਅਕਤੂਬਰ ਨੂੰ ਹਲਕੇ ਦੇ ਪਿੰਡ ਸਰਫਕੋਟ ਵਿੱਚ ਚੋਣ ਮੈਦਾਨ ਵਿੱਚ ਉਤਰਨ ਦਾ ਐਲਾਨ ਕੀਤਾ। ਹਾਲਾਂਕਿ, ਉਨ੍ਹਾਂ ਨੇ ਅਜੇ ਤੱਕ ਕਿਸੇ ਵੀ […]
By : Updated On: 19 Oct 2026 13:46:PM
ਜੱਗੂ ਭਗਵਾਨਪੁਰੀਆ ਦੀ ਪਤਨੀ ਲੜੇਗੀ ਚੋਣ, ਡੇਰਾ ਬਾਬਾ ਨਾਨਕ ਤੋਂ ਚੋਣ ਲੜਨ ਦਾ ਐਲਾਨ

ਗੈਂਗਸਟਰ ਜਗਦੀਪ ਸਿੰਘ ਉਰਫ਼ ‘ਜੱਗੂ ਭਗਵਾਨਪੁਰੀਆ’ ਦੀ ਪਤਨੀ ਅਮਨਦੀਪ ਕੌਰ ਨੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਅਮਰੀਕਾ ਤੋਂ ਤਿੰਨ ਦਿਨ ਪਹਿਲਾਂ ਪਰਤੀ ਅਮਨਦੀਪ ਕੌਰ ਨੇ 18 ਅਕਤੂਬਰ ਨੂੰ ਹਲਕੇ ਦੇ ਪਿੰਡ ਸਰਫਕੋਟ ਵਿੱਚ ਚੋਣ ਮੈਦਾਨ ਵਿੱਚ ਉਤਰਨ ਦਾ ਐਲਾਨ ਕੀਤਾ। ਹਾਲਾਂਕਿ, ਉਨ੍ਹਾਂ ਨੇ ਅਜੇ ਤੱਕ ਕਿਸੇ ਵੀ ਸਿਆਸੀ ਪਾਰਟੀ ਦਾ ਨਾਂ ਨਹੀਂ ਦੱਸਿਆ।

ਅਮਨਦੀਪ ਕੌਰ ਨੇ ਕਿਹਾ ਕਿ ਉਹ ਡੇਰਾ ਬਾਬਾ ਨਾਨਕ ਦੀ ਧੀ ਵੀ ਹੈ ਅਤੇ ਨੂੰਹ ਵੀ। ਇਸ ਲਈ ਆਪਣੇ ਹਲਕੇ ਅਤੇ ਘਰ ਦੀ ਸੇਵਾ ਕਰਨਾ ਉਨ੍ਹਾਂ ਦਾ ਨੈਤਿਕ ਫ਼ਰਜ਼ ਹੈ। ਉਨ੍ਹਾਂ ਦੱਸਿਆ ਕਿ ਹੁਣ ਉਹ ਪੱਕੇ ਤੌਰ ’ਤੇ ਇੱਥੇ ਰਹਿ ਕੇ ਲੋਕਾਂ ਵਿਚਕਾਰ ਕੰਮ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਉਹ ਅਮਰੀਕਾ ਵਿੱਚ ਡੈਂਟਲ ਦੀ ਪੜ੍ਹਾਈ ਕਰ ਰਹੀ ਸੀ।

ਜੱਗੂ ਭਗਵਾਨਪੁਰੀਆ ’ਤੇ ਲੱਗੇ ਗੈਂਗਸਟਰ ਦੇ ਟੈਗ ਬਾਰੇ ਗੱਲ ਕਰਦਿਆਂ ਅਮਨਦੀਪ ਕੌਰ ਭਾਵੁਕ ਹੋ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਤੀ ਨੂੰ ਜੱਗੂ ਨਹੀਂ, ਸਗੋਂ ਜਗਦੀਪ ਸਿੰਘ ਅਠਵਾਲ ਦੇ ਨਾਂ ਨਾਲ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਮਾਂ ਦੇ ਪੇਟੋਂ ਗੈਂਗਸਟਰ ਬਣ ਕੇ ਪੈਦਾ ਨਹੀਂ ਹੁੰਦਾ ਅਤੇ ਉਨ੍ਹਾਂ ਦੇ ਪਤੀ ’ਤੇ ਲੱਗਿਆ ਗੈਂਗਸਟਰ ਦਾ ਟੈਗ ਖ਼ਤਮ ਹੋਣਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ ਜੱਗੂ ਭਗਵਾਨਪੁਰੀਆ ਖ਼ਿਲਾਫ਼ ਪੰਜਾਬ ਸਮੇਤ ਹੋਰਨਾਂ ਸੂਬਿਆਂ ਵਿੱਚ 128 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹੋਣ ਦੀ ਜਾਣਕਾਰੀ ਹੈ। ਇਨ੍ਹਾਂ ਵਿੱਚ ਕਤਲ, ਫਿਰੌਤੀ, ਜਬਰੀ ਵਸੂਲੀ, ਨਸ਼ਾ ਤਸਕਰੀ ਅਤੇ ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨਾਲ ਸਬੰਧਤ ਮਾਮਲੇ ਸ਼ਾਮਲ ਹਨ। ਉਹ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਵੀ ਮੁਲਜ਼ਮ ਹੈ। ਉਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਵੀ ਕਰੀਬ 12 ਮਾਮਲੇ ਦਰਜ ਦੱਸੇ ਜਾਂਦੇ ਹਨ।

ਜੱਗੂ ਭਗਵਾਨਪੁਰੀਆ ਸਾਲ 2015 ਤੋਂ ਜੇਲ੍ਹ ਵਿੱਚ ਬੰਦ ਹੈ ਅਤੇ ਇਸ ਸਮੇਂ ਅਸਾਮ ਦੀ ਸਿਲਚਰ ਸੈਂਟਰਲ ਜੇਲ੍ਹ ਵਿੱਚ ਹੈ।

Read Latest News and Breaking News at Daily Post TV, Browse for more News

Ad
Ad

Punjab District News